Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਟੋਰਾਂਟੋ/ਜੀਟੀਏ

ਚੇਨਸਾਅਜ਼ ਨਾਲ ਜ਼ਖ਼ਮੀ ਹਾਲਤ ਵਿੱਚ ਟੋਰਾਂਟੋ ਦੇ ਬੀਚ ਉੱਤੇ ਘੁੰਮ ਰਹੇ ਦੋ ਵਿਅਕਤੀ ਗ੍ਰਿਫਤਾਰ

August 11, 2020 06:29 AM

ਚੇਨਸਾਅਜ਼ ਨਾਲ ਜ਼ਖ਼ਮੀ ਹਾਲਤ ਵਿੱਚ ਟੋਰਾਂਟੋ ਦੇ ਬੀਚ
ਉੱਤੇ ਘੁੰਮ ਰਹੇ ਦੋ ਵਿਅਕਤੀ ਗ੍ਰਿਫਤਾਰ

ਟੋਰਾਂਟੋ, 11 ਅਗਸਤ (ਪੋਸਟ ਬਿਊਰੋ) : ਟੋਰਾਂਟੋ ਦੇ ਚੈਰੀ ਬੀਚ ਇਲਾਕੇ ਵਿੱਚੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ| ਇਨ੍ਹਾਂ ਵਿਅਕਤੀਆਂ ਕੋਲ ਚੇਨਸਾਅਜ਼ ਸਨ ਤੇ ਉਹ ਦੋਵੇਂ ਜ਼ਖ਼ਮੀ ਵੀ ਸਨ|
ਇੱਕ ਜੌਗਰ ਨੇ ਦੱਸਿਆ ਕਿ ਉਹ ਐਤਵਾਰ ਸਵੇਰੇ ਬੀਚ ਤੇ ਰੇਗਾਟਾ ਰੋਡ ਦਰਮਿਆਨ ਚੈਰੀ ਸਟਰੀਟ ਉੱਤੇ ਜੌਗਿੰਗ ਕਰ ਰਹੀ ਸੀ ਕਿ ਉਸ ਨੇ ਇੱਕ ਨਿੱਕੇ ਲੜਕੇ ਨੂੰ ਉਸ ਦੇ ਅੱਗਿਓਂ ਭੱਜਦਿਆਂ ਵੇਖਿਆ| ਫਿਰ ਉਸ ਨੇ ਥੋੜ੍ਹੀ ਦੂਰੀ ਉੱਤੇ ਦੋ ਵਿਅਕਤੀਆਂ ਨੂੰ ਵੇਖਿਆ ਜਿਨ੍ਹਾਂ ਦੇ ਹੱਥਾਂ ਵਿੱਚ ਚੇਨਸਾਅਜ਼ ਸਨ, ਉਨ੍ਹਾਂ ਦੇ ਸਿਰ, ਬਾਹਵਾਂ, ਧੜਾਂ ਉੱਤੇ ਖੂਨ ਹੀ ਖੂਨ ਸੀ| ਇਹ ਵੇਖ ਕੇ ਉਹ ਨੇੜੇ ਹੀ ਡਰ ਦੀ ਮਾਰੀ ਰੁੱਖਾਂ ਪਿੱਛੇ ਲੁਕ ਗਈ|
ਥੋੜ੍ਹੇ ਸਮੇਂ ਬਾਅਦ ਉਸ ਨੇ ਝਾਤੀ ਮਾਰ ਕੇ ਵੇਖਿਆ ਤਾਂ ਦੋਵੇਂ ਵਿਅਕਤੀ ਉਸ ਵੱਲ ਹੀ ਵੱਧ ਰਹੇ ਸਨ ਤੇ ਆਪਣੀਆਂ ਚੇਨਸਾਅਜ਼ ਦੇ ਇੰਜਣ ਸਟਾਰਟ ਕਰਨ ਦੀ ਕੋਸ਼ਿਸ਼ ਕਰ ਰਹੇ ਸਨ| ਫਿਰ ਉਹ ਉੱਥੋਂ ਭੱਜ ਨਿਕਲੀ ਤੇ ਉਸ ਨੇ 911 ਉੱਤੇ ਫੋਨ ਕੀਤਾ| ਟੋਰਾਂਟੋ ਪੁਲਿਸ ਨੇ ਦੱਸਿਆ ਕਿ ਉਹ ਸਵੇਰੇ 9:49 ਉੱਤੇ ਮੌਕੇ ਉੱਤੇ ਪਹੁੰਚੇ| ਕਾਂਸਟੇਬਲ ਕੈਰੋਲਿਨ ਡੀ ਕਲੋਏ ਨੇ ਦੱਸਿਆ ਕਿ ਦੋ ਵਿਅਕਤੀ ਇੱਕ ਵੱਡੇ ਗਰੁੱਪ ਦੇ ਲੋਕਾਂ ਨਾਲ ਲੜਾਈ ਕਰ ਰਹੇ ਸਨ ਤੇ ਇਸ ਕਾਰਨ ਹੀ ਉਹ ਜ਼ਖ਼ਮੀ ਹੋਏ ਸਨ|
ਫਿਰ ਉਹ ਮੌਕੇ ਉੱਤੇ ਹਥਿਆਰ ਲੈ ਕੇ ਪਰਤੇ| ਪੁਲਿਸ ਨੇ ਦੱਸਿਆ ਕਿ ਦੁਬਾਰਾ ਘਟਨਾ ਵਾਲੀ ਥਾਂ ਉੱਤੇ ਪਹੁੰਚਣ ਉੱਤੇ ਪੁਲਿਸ ਨੇ ਦੋਵਾਂ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਤੇ ਉਨ੍ਹਾਂ ਉੱਤੇ ਚਾਰਜ ਵੀ ਲਾਏ ਗਏ| ਪੁਲਿਸ ਅਧਿਕਾਰੀਆਂ ਨੇ ਚਸ਼ਮਦੀਦਾਂ ਦੇ ਬਿਆਨ ਵੀ ਲਏ ਹਨ ਤੇ ਵੀਡੀਓ ਸਬੂਤ ਵੀ ਹਾਸਲ ਕੀਤੇ ਹਨ| ਮੇਅਰ ਜੌਹਨ ਟੋਰੀ ਨੇ ਆਖਿਆ ਕਿ ਚੈਰੀ ਬੀਚ Aੁੱਤੇ ਹੋਣ ਵਾਲੀਆਂ ਪਾਰਟੀਆਂ ਉੱਤੇ ਸਿਟੀ ਵੱਲੋਂ ਪੂਰੀ ਨਜ਼ਰ ਰੱਖੀ ਜਾਵੇਗੀ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ