Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਪੰਜਾਬ ਵਿੱਚ ਭਲਕੇ 1.73 ਲੱਖ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਜਾਣਗੇ

August 11, 2020 07:08 AM

* 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਫੋਨ ਦੇਣ ਨੂੰ ਮਨਜ਼ੂਰੀ ਮਿਲੀ


ਚੰਡੀਗੜ੍ਹ, 10 ਅਗਸਤ, (ਪੋਸਟ ਬਿਊਰੋ)- ਪੰਜਾਬ ਸਰਕਾਰ ਇਸ 12 ਅਗਸਤ ਨੂੰ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇ ਕੇ ਆਪਣੇ ਇੱਕ ਵਾਅਦੇ ਉੱਤੇ ਅਮਲ ਕਰਨ ਲੱਗੀ ਹੈ। ਰਾਜ ਦੇ ਸਿੱਖਿਆ ਸਕੱਤਰ ਨੇ 12 ਅਗਸਤ ਨੂੰ ਇੰਟਰਨੈਸ਼ਨਲ ਯੂਥ ਦਿਵਸ ਮੌਕੇ ਉੱਤੇਰਾਜ ਦੇ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਲਈ ਡਿਪਟੀ ਕਮਿਸ਼ਨਰਾਂ ਨੂੰ ਸਰਕਾਰੀ ਪੱਤਰ ਜਾਰੀ ਕਰ ਦਿੱਤਾ ਹੈ। ਵਿਦਿਆਰਥੀਆਂ ਨੂੰ ਲਾਵਾ ਕੰਪਨੀ ਦਾ ਫੋਨ ਦਿੱਤਾ ਜਾਵੇਗਾ, ਜਿਸ ਉੱਤੇ ਪੰਜਾਬ ਸਰਕਾਰ ਦਾ ਲੋਗੋ ਅਤੇ ਮੁੱਖ ਮੰਤਰੀ ਦੀ ਫੋਟੋ ਹੋਵੇਗੀ। ਫੋਨ ਆਨ ਕਰਦੇ ਸਾਰ ਮੁੱਖ ਮੰਤਰੀ ਦੀ ਫੋਟੋ ਇਸ ਫੋਨ ਸੈੱਟ ਉੱਤੇ ਆਵੇਗੀ।
ਇਸ ਸੰਬੰਧ ਵਿੱਚ ਪੰਜਾਬ ਦੇ ਸਿੱਖਿਆ ਸੈਕਟਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਇੱਕ ਪੱਤਰ ਭੇਜ ਕੇ ਦੱਸਿਆ ਹੈ ਕਿ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡਣ ਦਾ ਫ਼ੈਸਲਾ ਕੀਤਾ ਹੈ, ਪਰ ਨਾਲ ਹੀ ਕਿਹਾ ਹੈ ਕਿ ਕੋਵਿਡ 19 ਦੇ ਕਾਰਨ ਡਿਪਟੀ ਕਮਿਸ਼ਨਰ ਦੇ ਦਫ਼ਤਰ ਜਾਂ ਹੋਰ ਕਿਸੇ ਯੋਗ ਥਾਂ ਉੱਤੇ ਛੋਟਾ ਜਿਹਾ ਪ੍ਰੋਗਰਾਮ ਕੀਤਾ ਜਾਵੇ, ਜਿਸ ਵਿੱਚ ਵਿਦਿਆਰਥੀਆਂ ਨੂੰ ਫੋਨ ਦਿੱਤੇ ਜਾ ਸਕਣ।
ਵਰਨਣ ਯੋਗ ਹੈ ਕਿ ਵਿਧਾਨ ਸਭਾ ਚੋਣਾਂ ਵੇਲੇ ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਕੀਤਾ ਸੀ ਤੇ ਨੌਜਵਾਨਾਂ ਤੋਂ ਬਕਾਇਦਾ ਸਮਾਰਟ ਫੋਨ ਲਈ ਫਾਰਮ ਭਰਵਾਏ ਸਨ। ਤਿੰਨ ਸਾਲਾਂ ਦੌਰਾਨ ਨੌਜਵਾਨਾਂ ਨੂੰ ਸਮਾਰਟ ਫੋਨ ਨਾ ਮਿਲਣ ਕਾਰਨ ਵਿਰੋਧੀ ਧਿਰਾਂ ਦੇ ਆਗੂ ਰਾਜ ਸਰਕਾਰ ਉੱਤੇ ਵਾਅਦਾ ਤੋੜਨ ਦੇ ਦੋਸ਼ ਲਾ ਰਹੇ ਸਨ। ਇਸ ਵਾਅਦੇ ਉੱਤੇ ਅਮਲ ਲਈ ਸਤੰਬਰ 2019 ਵਿਚ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀਆਂ 11ਵੀਂ ਤੇ 12ਵੀਂ ਜਮਾਤ ਦੀਆਂ 1.6 ਲੱਖ ਵਿਦਿਆਰਥਣਾਂ ਨੂੰ ਫੋਨ ਦੇਣ ਦਾ ਫ਼ੈਸਲਾ ਕੀਤਾ ਸੀ। ਸਰਕਾਰ ਦਾ ਦਾਅਵਾ ਹੈ ਕਿ ਇਸ ਨਵੰਬਰ ਤਕ 1,73,823 ਸਮਾਰਟ ਫੋਨ ਵੰਡ ਦਿੱਤੇ ਜਾਣਗੇ। ਅਜਿਹੇ 50 ਹਜ਼ਾਰ ਫੋਨਾਂ ਦੀ ਪਹਿਲੀ ਖੇਪ ਰਾਜ ਸਰਕਾਰ ਨੂੰ ਮਿਲ ਚੁੱਕੀ ਹੈ, ਜਿਨ੍ਹਾਂ ਵਿਚ ਟੱਚ ਸਕਰੀਨ, ਕੈਮਰਾ ਅਤੇ ਪਹਿਲਾਂ ਤੋਂ ਲੋਡ ਹੋਈਆਂ ਸਰਕਾਰੀ ਐਪਲੀਕੇਸ਼ਨਾਂ ਸ਼ਾਮਲ ਕੀਤੀਆਂ ਗਈਆਂ ਹਨ, ਜਿਵੇਂ ‘ਈ-ਸੇਵਾ ਐਪ` ਅਤੇ ਸਕੂਲ ਸਿੱਖਿਆ ਵਿਭਾਗ ਦੀ ਪ੍ਰਵਾਨਗੀ ਵਾਲਾ 11ਵੀਂਅਤੇ 12ਵੀਂ ਜਮਾਤ ਦਾ ਈ-ਸਿਲੇਬਸਵੀ ਇਸ ਵਿੱਚ ਸ਼ਾਮਲ ਹੋਵੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ