Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

267 ਸਰੂਪ ਗਾਇਬ ਹੋਣ ਦਾ ਮਾਮਲਾ: ਜਥੇਦਾਰ ਨੂੰ ਭਰੋਸਾ ਕਿ ਜਾਂਚ ਕਮੇਟੀ ਦਾ ਫ਼ੈਸਲਾ ਸੰਗਤ ਦੀ ਆਸ ਉੱਤੇ ਖਰਾ ਉਤਰੇਗਾ

August 11, 2020 07:20 AM

ਅੰਮ੍ਰਿਤਸਰ, 10 ਅਗਸਤ, (ਪੋਸਟ ਬਿਊਰੋ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਸਰੂਪ ਘਟਣ ਬਾਰੇ ਬੀਤੀ17 ਜੁਲਾਈ ਨੂੰ ਬਣਾਈ ਗਈਜਾਂਚ ਕਮੇਟੀ ਦੇ ਮੁੱਖ ਜਾਂਚ ਕਰਤਾ ਡਾ. ਈਸ਼ਰ ਸਿੰਘ ਐਡਵੋਕੇਟ ਲਗਾਤਾਰ ਇਸ ਦੀ ਜਾਂਚ ਕਰ ਰਹੇ ਹਨ ਤੇ ਉਨ੍ਹਾਂ ਵੱਲੋਂ 17 ਅਗਸਤ ਤੋਂ ਪਹਿਲਾਂ ਰਿਪੋਰਟ ਦਿੱਤੇ ਜਾਣ ਦੀ ਆਸ ਹੈ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਉਮੀਦਪ੍ਰਗਟ ਕੀਤੀ ਹੈ ਕਿ ਇਹ ਰਿਪੋਰਟ ਸੰਗਤ ਦੀ ਆਸ ਉੱਤੇ ਪੂਰੀ ਉੱਤਰੇਗੀ।
ਜਥੇਦਾਰ ਸ੍ਰੀ ਅਕਾਲ ਤਖਤ ਗਿਆਨੀ ਹਰਪ੍ਰੀਤ ਸਿੰਘ ਨੇਅੱਜ ਏਥੇ ਕਿਹਾ ਕਿ ਜਾਂਚ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਹੋਰਾਂ ਸਬੰਧਤ ਲੋਕਾਂ ਦੇ ਬਿਆਨ ਲਏ ਜਾ ਰਹੇ ਹਨ ਅਤੇ ਪੁੱਛਗਿੱਛ ਜਾਰੀ ਹੈ। ਇਸ ਤੋਂ ਬਿਨਾ ਹਰ ਤਰ੍ਹਾਂ ਦਾ ਦਸਤਾਵੇਜ਼ ਵੀ ਜਾਂਚ ਲਈ ਦਿੱਤਾ ਜਾ ਰਿਹਾ ਹੈ ਤੇ ਹੋਰ ਮਾਹਰ ਵੀ ਇਸ ਕਮੇਟੀ ਨਾਲ ਜੋੜੇ ਗਏ ਹਨ।ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਡਾ. ਈਸ਼ਰ ਸਿੰਘ ਦੀ ਰਿਪੋਰਟ ਤੋਂ ਬਾਅਦਇਸ ਕੇਸ ਬਾਰੇਜੋ ਫੈਸਲਾ ਪੰਜ ਸਿੰਘ ਸਾਹਿਬਾਨ ਵੱਲੋਂ ਕੀਤਾ ਜਾਵੇਗਾ, ਉਹ ਸੰਗਤਾਂ ਦੀਆਂ ਆਸਾਂ ਉੱਤੇ ਖਰਾ ਉਤਰੇਗਾ ਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ, ਉਸ ਦੇ ਖ਼ਿਲਾਫ਼ ਮਰਿਆਦਾ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਕਿਆਫੇ ਲਾਏ ਜਾ ਰਹੇ ਹਨ, ਉਹ ਗਲਤ ਹਨ ਅਤੇ ਇਸ ਫ਼ੈਸਲੇ ਦੀ ਰਿਪੋਰਟ ਨਾਲ ਸੰਗਤਾਂ ਨੂੰ ਸਭ ਸਪੱਸ਼ਟ ਹੋ ਜਾਵੇਗਾ।
ਇਸ ਦੌਰਾਨ ਮੁੱਖ ਜਾਂਚ ਕਰਤਾ ਡਾ. ਈਸ਼ਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਉੱਚ ਅਧਿਕਾਰੀਆਂ ਤੋਂ ਸਕੱਤਰੇਤ ਵਿਖੇ ਅੱਜ ਫਿਰ ਪੁੱਛਗਿੱਛਕੀਤੀ ਹੈ। ਉਹ ਸ਼੍ਰੋਮਣੀ ਕਮੇਟੀ ਦੇ ਸੈਕਟਰੀ ਮਨਜੀਤ ਸਿੰਘ, ਐਡੀਸ਼ਨਲਸੈਕਟਰੀ ਸੁਖਦੇਵ ਸਿੰਘ ਭੂਰਾ ਕੋਹਨਾ, ਡਿਪਟੀ ਸੈਕਟਰੀ ਸਕੱਤਰ ਸਿੰਘ ਅਤੇ ਪਬਲੀਕੇਸ਼ਨ ਵਿਭਾਗ ਦੇ ਸਾਬਕਾ ਸੁਪਰਵਾਈਜ਼ਰ ਕੰਵਲਜੀਤ ਸਿੰਘ ਤੋਂ ਪੁੱਛਗਿੱਛ ਕਰ ਚੁੱਕੇ ਹਨ ਤੇ ਇਸ ਪਿੱਛੋਂ ਕਈ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਦੇ ਚਿਹਰੇ ਲਟਕ ਗਏ ਜਾਪਦੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ