Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਹਾਂਗਕਾਂਗ ਵਿੱਚ ਮੀਡੀਆ ਗਰੁੱਪ ਦੇ ਮਾਲਕ ਜਿੰਮੀ ਲਾਇ ਦੋ ਪੁੱਤਰਾਂ ਸਮੇਤ ਗ਼੍ਰਿਫ਼ਤਾਰ

August 11, 2020 09:49 PM

ਹਾਂਗਕਾਂਗ, 11 ਅਗਸਤ (ਪੋਸਟ ਬਿਊਰੋ)- ਹਾਂਗਕਾਂਗ ਸਰਕਾਰ ਨੇ 30 ਜੂਨ ਤੋਂ ਲਾਗੂ ਕੌਮੀ ਸੁਰੱਖਿਆ ਕਾਨੂੰਨ ਦੀ ਵੱਡੀ ਕਾਰਵਾਈ ਕਰਦਿਆਂ ਹਾਂਗਕਾਂਗ ਦੇ ਚੋਟੀ ਦੇ ਮੀਡੀਆ ਗਰੁੱਪ ‘ਨੈਕਸ ਮੀਡੀਆ' ਅਤੇ ‘ਐਪਲ ਡੇਲੀ' ਅਖ਼ਬਾਰ ਦੇ ਮਾਲਕ ਜਿੰਮੀ ਲਾਇ ਅਤੇ ਉਸ ਦੇ ਦੋ ਪੁੱਤਰਾਂ ਨੂੰ ਨੌਂ ਸਹਿਯੋਗੀਆਂ ਸਣੇ ਵਿਦੇਸ਼ੀ ਤਾਕਤਾਂ ਨਾਲ ਮਿਲੀਭੁਗਤ ਅਤੇ ਦੇਸ਼ ਵਿਰੋਧੀ ਹੋਰ ਕਾਰਵਾਈਆਂ ਦੇ ਸ਼ੱਕ ਹੇਠ ਗ਼੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਉਨ੍ਹਾਂ ਦੇ ਹੋ-ਮਨ-ਤਿਨ ਨਿਵਾਸ ਤੋਂ ਗ਼੍ਰਿਫ਼ਤਾਰ ਕਰਨ ਦੇ ਬਾਅਦ ਪੁਲਸ ਦੇ 200 ਦੇ ਕਰੀਬ ਅਧਿਕਾਰੀਆਂ ਵੱਲੋਂ ਐਪਲ ਡੇਲੀ ਦੀ ਚੂੰ-ਕਵਾਨ-ਓ ਦੀ ਇਮਾਰਤ 'ਤੇ ਛਾਪੇਮਾਰੀ ਕਰਕੇ 25 ਡੱਬਿਆਂ ਦੇ ਕਰੀਬ ਸਮੱਗਰੀ ਤਫ਼ਤੀਸ਼ ਲਈ ਚੁੱਕ ਲਈ ਹੈ।
ਇਸ ਸੰਬੰਧ ਵਿੱਚ ਹਾਂਗਕਾਂਗ ਦੇ ਆਖ਼ਰੀ ਗਵਰਨਰ ਕ੍ਰਿਸ ਪੈਟਨ, ਤਾਇਤਾਨ ਦੇ ਸੀਨੀਅਰ ਅਧਿਕਾਰੀਆਂ ਅਤੇ ਹਾਂਗਕਾਂਗ ਦੀਆਂ ਕੁਝ ਸੰਸਥਾਵਾਂ ਨੇ ਹਾਂਗਕਾਂਗ ਸਰਕਾਰ ਦੇ ਇਸ ਕਦਮ ਦੀ ਨਿੰਦਾ ਕਰਦਿਆਂ ਇਸ ਨੂੰ ਪ੍ਰੈਸ ਦੀ ਆਜ਼ਾਦੀ 'ਤੇ ਭਿਆਨਕ ਹਮਲਾ ਦੱਸਿਆ ਹੈ। ਐਪਲ ਡੇਲੀ ਅਖ਼ਬਾਰ ਦੇ ਮੁੱਖ ਸੰਪਾਦਕ ਰਿਆਨ ਲਾਅ ਨੇ ਕਿਹਾ ਕਿ ਅਖ਼ਬਾਰ ਦਾ ਸਟਾਫ ਸ਼ਾਮ ਨੂੰ ਛਾਪੇ ਤੋਂ ਬਾਅਦ ਆਮ ਵਾਂਗ ਕੰਮ 'ਤੇ ਪਰਤ ਆਇਆ ਹੈ। ਐਪਲ ਡੇਲੀ ਅਖ਼ਬਾਰ ਰੋਜ਼ ਵਾਂਗ ਛਪਦੀ ਰਹੇਗੀ, ਭਾਵੇਂ ਉਸ ਦੇ ਪਲੇਨ ਪੇਪਰ ਛਾਪਣੇ ਪੈਣ। ਦੇਰ ਰਾਤ ਤੱਕ ਲੋਕਤੰਤਰ ਪੱਖੀ ਕਾਰਕੁੰਨ ਐਗਨਸ ਚੋਅ ਨੂੰ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਗ਼੍ਰਿਫ਼ਤਾਰ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ