Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

11 ਅਮਰੀਕੀ ਨੇਤਾਵਾਂ ਤੇ ਸੰਗਠਨਾਂ ਦੇ ਮੁਖੀਆਂ ਉੱਤੇ ਚੀਨ ਵੱਲੋਂ ਵੀ ਪਾਬੰਦੀਆਂ ਲਾਗੂ

August 11, 2020 09:50 PM

ਬੀਜਿੰਗ, 11 ਅਗਸਤ (ਪੋਸਟ ਬਿਊਰੋ)- ਲੋਕਤੰਤਰ ਦੀ ਹਮਾਇਤ ਕਰਨ ਵਾਲੇ 11 ਅਮਰੀਕੀ ਨੇਤਾਵਾਂ ਤੇ ਸੰਗਠਨਾਂ ਦੇ ਮੁਖੀਆਂ ਦੇ ਖਿਲਾਫ ਚੀਨ ਸਰਕਾਰ ਨੇ ਪਾਬੰਦੀ ਲਾਉਣ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿੱਚ ਸੈਨੇਟਰ ਮਾਰਕੋ ਰੂਬੀਓ ਅਤੇ ਟੇਡ ਕਰੂਜ ਵੀ ਸ਼ਾਮਲ ਹਨ। ਉਂਜ ਪਾਬੰਦੀ ਦੇ ਬਾਰੇ ਇਹ ਨਹੀਂ ਦੱਸਿਆ ਗਿਆ ਹੈ ਕਿ ਕਿੱਦਾਂ ਦੀ ਹੋਵੇਗੀ।
ਚੀਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਝਾਓ ਲਿਜੀਆਨ ਨੇ ਕੱਲ੍ਹ ਕਿਹਾ ਕਿ ਇਨ੍ਹਾਂ 11 ਨੇਤਾਵਾਂ ਅਤੇ ਸੰਗਠਨਾਂ ਦੇ ਮੁਖੀਆਂ ਨੇ ਹਾਂਗਕਾਂਗ ਨਾਲ ਜੁੜੇ ਮੁੱਦਿਆਂ ਉੱਤੇ ਗਲਤ ਗਤੀਵਿਧੀਆਂ ਕੀਤੀਆਂ ਹਨ। ਵਰਣਨ ਯੋਗ ਹਨ ਹੈ ਕਿ ਚੀਨ ਨੇ ਪਿਛਲੇ ਮਹੀਨੇ ਅੱਧੀ ਖੁਦਮੁਖਤਾਰੀ ਵਾਲੇ ਚੀਨੀ ਸ਼ਹਿਰ ਹਾਂਗਕਾਂਗ ਵਿੱਚ ਆਪਣਾ ਕੌਮੀ ਸੁਰੱਖਿਆ ਕਾਨੂੰਨ ਥੋਪਣ ਪਿੱਛੋਂ ਵਿਰੋਧ ਦੀ ਆਵਾਜ਼ ਦਬਾਉਣ ਦੇ ਲਈ ਕਾਰਵਾਈ ਕੀਤੀ ਸੀ। ਚੀਨ ਦੇ ਵਿਦੇਸ਼ ਮੰਤਰਾਲੇ ਨੇ ਜਿੰਨੇ ਅਮਰੀਕੀ ਨੇਤਾਵਾਂ ਤੇ ਸੰਗਠਨਾਂ ਦੇ ਮੁਖੀਆਂ 'ਤੇ ਪਾਬੰਦੀ ਲਾਈ ਹੈ, ਉਨ੍ਹਾਂ ਦੀ ਗਿਣਤੀ ਹਾਂਗਕਾਂਗ ਅਤੇ ਚੀਨ ਦੇ ਉਨ੍ਹਾਂ ਅਧਿਕਾਰੀਆਂ ਦੇ ਬਰਾਬਰ ਹੈ, ਜਿਨ੍ਹਾਂ ਉੱਤੇ ਅਮਰੀਕਾ ਨੇ ਪਿਛਲੇ ਹਫਤੇ ਪਾਬੰਦੀ ਲਾਈ ਸੀ। ਚੀਨ ਦੇ ਵਿਦੇਸ਼ ਮੰਤਰਾਲੇ ਨੇ ਪਾਬੰਦੀ ਸ਼ੁਦਾ ਅਮਰੀਕੀ ਨੇਤਾਵਾਂ ਦੇ ਨਾਂਅ ਸੈਨੇਟਰ ਜੋਸ਼ ਹਾਵਲੇ ਅਤੇ ਟਾਮ ਕਾਟਨ ਅਤੇ ਹਾਊਸ ਆਫ ਰਿਪ੍ਰੈਜੈਂਟੇਟਿਵ ਦੇ ਮੈਂਬਰ ਕ੍ਰਿਸ ਸਮਿਥ ਦੱਸੇ ਹਨ। ਇਸ ਦੇ ਇਲਾਵਾ ਨੈਸ਼ਨਲ ਇੰਡੋਵਮੈਂਟ ਫਾਰ ਡੈਮੋਕ੍ਰੇਸੀ ਅਤੇ ਫਰੀਡਮ ਹਾਊਸ ਸਮੇਤ ਕਈ ਸੰਗਠਨਾਂ ਦੇ ਮੁਖੀਆਂ ਦੇ ਨਾਂਅ ਵੀ ਪਾਬੰਦੀ ਲੱਗੀ ਸੂਚੀ ਵਿੱਚ ਸ਼ਾਮਲ ਕੀਤੇ ਗਏ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ