Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਬਗ਼ਾਵਤ ਛੱਡ ਕੇ ਸਚਿਨ ਪਾਇਲਟ ਫਿਰ ਕਾਂਗਰਸ ਵਿੱਚ ਪਰਤੇ

August 11, 2020 10:22 PM

ਨਵੀਂ ਦਿੱਲੀ, 11 ਅਗਸਤ (ਪੋਸਟ ਬਿਊਰੋ)- ਪਿਛਲੇ ਇੱਕ ਮਹੀਨੇ ਤੋਂ ਬਗਾਵਤ ਦੇ ਰਾਹ ਪਏ ਹੋਏ ਸਚਿਨ ਪਾਇਲਟ ਨੇ ਜ਼ਿੱਦ ਛੱਡ ਦਿੱਤੀ ਅਤੇ ਕਾਂਗਰਸ ਦੇ ਰਸਤੇ 'ਤੇ ਚੱਲਣ ਲਈ ਤਿਆਰ ਹੋ ਗਏ ਹਨ।
ਰਾਜਸਥਾਨ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਅਚਾਨਕ ਤੇਜ਼ ਹੋਏ ਸਿਆਸੀ ਘਟਨਾਕ੍ਰਮ ਹੇਠ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਕੱਲ੍ਹ ਪਾਇਲਟ ਨੂੰ ਸੱਦ ਕੇ ਸਿੱਧੀ ਗੱਲ ਕੀਤੀ ਤਾਂ ਪਾਇਲਟ ਨੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਖਿਲਾਫ ਸ਼ਿਕਾਇਤਾਂ ਦਾ ਪਿਟਾਰਾ ਖੋਲ੍ਹਿਆ। ਹਾਈ ਕਮਾਨ ਨੇ ਹੱਲ ਕਰਨ ਦਾ ਭਰੋਸਾ ਦਿੱਤਾ। ਪਾਇਲਟ ਨੇ ਵੀ ਕਾਂਗਰਸ ਨਾਲ ਆਪਣੀ ਸਿਆਸੀ ਸਾਂਝ ਜਾਰੀ ਰੱਖਣ ਦੀ ਵਚਨਬੱਧਤਾ ਦੁਹਰਾਈ। ਹਾਈ ਕਮਾਨ ਨੇ ਪਾਇਲਟ ਤੇ ਉਨ੍ਹਾਂ ਦੇ ਹਮਾਇਤੀ ਵਿਧਾਇਕਾਂ ਦੀਆਂ ਸ਼ਿਕਾਇਤਾਂ ਉਤੇ ਵਿਚਾਰ ਕਰ ਕੇ ਹੱਲ ਕੱਢਣ ਲਈ ਤਿੰਨ ਮੈਂਬਰੀ ਕਮੇਟੀ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਸਾਫ ਹੈ ਕਿ ਇਸ ਬਹਾਨੇ ਜਿੱਥੇ ਕਾਂਗਰਸ ਨੇ ਰਾਜਸਥਾਨ ਵਿਧਾਨ ਸਭਾ 'ਚ ਨੰਬਰ ਗੇਮ ਨੂੰ ਜੋੜਨ ਦੀ ਕੋਸ਼ਿਸ਼ ਕੀਤੀ, ਉਥੇ ਆਪਣੇ ਕੈਂਪ ਦੇ ਸਾਥੀਆਂ ਦੀ ਹਮਾਇਤ ਗੁਆ ਰਹੇ ਸਚਿਨ ਨੇ ਵੀ ਪਾਰਟੀ ਦੀ ਛੱਤਰੀ 'ਚ ਰਹਿਣਾ ਹੀ ਜ਼ਿਆਦਾ ਸੁਰੱਖਿਅਤ ਸਮਝਿਆ ਹੈ।
ਰਾਹੁਲ ਗਾਂਧੀ ਦੇ ਘਰ ਕਰੀਬ ਦੋ ਘੰਟੇ ਤੋਂ ਵੱਧ ਚੱਲੀ ਬੈਠਕ 'ਚ ਪਾਇਲਟ ਨੇ ਆਪਣੇ ਸਾਥੀ ਹਮਾਇਤੀ ਬਾਗੀ ਵਿਧਾਇਕਾਂ ਦੀ ਵਾਪਸੀ ਦੇ ਫਾਰਮੂਲੇ 'ਤੇ ਹਾਈ ਕਮਾਨ ਨਾਲ ਸਿੱਧੀ ਗੱਲ ਕੀਤੀ। ਸੁਲਹਾ ਬੈਠਕ ਦੀ ਆਗੂ ਰਹੀ ਪ੍ਰਿਅੰਕਾ ਗਾਂਧੀ ਵੀ ਇਸ ਦੌਰਾਨ ਪੂਰਾ ਸਮਾਂ ਮੌਜੂਦ ਰਹੀ ਅਤੇ ਬਾਗੀਆਂ ਦੀ ਵਾਪਸੀ 'ਚ ਆ ਰਹੀਆਂ ਰੁਕਾਵਟਾਂ ਦੂਰ ਕਰਨ ਵਿੱਚ ਵੀ ਸਰਗਰਮੀ ਵਿਖਾਈ। ਪਾਰਟੀ ਸੂਤਰਾਂ ਮੁਤਾਬਕ ਹਾਈ ਕਮਾਨ ਨੇ ਬਗਾਵਤ ਛੱਡਣ ਲਈ ਰਾਜ਼ੀ ਹੋਏ ਸਚਿਨ ਪਾਇਲਟ ਨੂੰ ਕਾਂਗਰਸ 'ਚ ਉਨ੍ਹਾਂ ਦੇ ਰੁਤਬੇ ਦੇ ਹਿਸਾਬ ਨਾਲ ਅਹੁਦਾ ਦੇਣ ਦਾ ਵਾਅਦਾ ਕੀਤਾ ਹੈ ਅਤੇ ਵਾਪਸ ਆਏ ਉਨ੍ਹਾਂ ਦੇ ਸਾਥੀ ਬਾਗੀ ਵਿਧਾਇਕਾਂ ਨੂੰ ਵੀ ਰਾਜਸਥਾਨ ਸਰਕਾਰ ਤੇ ਸੰਗਠਨ ਵਿੱਚ ਉਚਿਤ ਥਾਂ ਮਿਲੇਗੀ। ਬਗਾਵਤ ਕਾਰਨ ਮੰਤਰੀ ਅਹੁਦੇ ਤੋਂ ਕੱਢੇ ਗਏ ਵਿਧਾਇਕਾਂ ਨੂੰ ਫਿਰ ਮੰਤਰੀ ਬਣਾਏ ਜਾਣ ਦੀ ਸੰਭਾਵਨਾ ਹੈ, ਪਰ ਪਾਇਲਟ ਤੇ ਉਨ੍ਹਾਂ ਦੇ ਹਮਾਇਤੀਆਂ ਨੂੰ ਇੱਕ ਦਮ ਕੋਈ ਅਹੁਦਾ ਨਹੀਂ ਮਿਲੇਗਾ, ਸਗੋਂ ਸ਼ਿਕਾਇਤਾਂ 'ਤੇ ਗੌਰ ਕਰਨ ਲਈ ਬਣੀ ਕਮੇਟੀ ਦੀ ਰਿਪੋਰਟ ਦੇ ਆਧਾਰ 'ਤੇ ਫਾਰਮੂਲਾ ਨਿਕਲੇਗਾ। ਪਾਇਲਟ ਦੀ ਡਿਪਟੀ ਮੁਖ ਮੰਤਰੀ ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਦੋਹਰੇ ਅਹੁਦੇ 'ਤੇ ਵਾਪਸੀ ਦੀ ਗੁੰਜਾਇਸ਼ ਘੱਟ ਹੈ, ਪਰ ਅਗਲੀਆਂ ਚੋਣਾਂ ਵਿੱਚ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਐਲਾਨਣ ਲਈ ਕਾਂਗਰਸ ਵਿੱਚ ਜਨਰਲ ਸਕੱਤਰ ਬਣਾਉਣ ਵਰਗੇ ਬਦਲ ਉਸ ਦੇ ਲਈ ਜ਼ਰੂਰ ਖੁੱਲ੍ਹੇ ਹੋਏ ਹਨ।
ਕਾਂਗਰਸ ਦੇ ਸੰਗਠਨ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ ਨੇ ਬਿਆਨ ਜਾਰੀ ਕਰ ਕੇ ਪਾਇਲਟ ਦੇ ਕਾਂਗਰਸ ਦੇ ਰਸਤੇ 'ਤੇ ਪਰਤਣ ਦਾ ਸਾਫ ਸੰਦੇਸ਼ ਦਿੱਤਾ। ਉਨ੍ਹਾਂ ਮੁਤਾਬਕ ਪਾਇਲਟ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਵਿੱਚ ਸਾਰੀਆਂ ਸ਼ਿਕਾਇਤਾਂ 'ਤੇ ਖੁੱਲ੍ਹੀ ਗੱਲ ਕੀਤੀ। ਪਾਇਲਟ ਨੇ ਇਸ ਦੌਰਾਨ ਕਾਂਗਰਸ ਪਾਰਟੀ ਤੇ ਰਾਜਸਥਾਨ ਦੀ ਕਾਂਗਰਸ ਸਰਕਾਰ ਦੇ ਹਿੱਤ 'ਚ ਕੰਮ ਕਰਨ ਦੀ ਵਚਨਬੱਧਤਾ ਦੱਸੀ। ਵੇਣੂਗੋਪਾਲ ਨੇ ਕਿਹਾ ਕਿ ਰਾਹੁਲ-ਸਚਿਨ ਦੀ ਬੈਠਕ ਤੋਂ ਬਾਅਦ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਫੈਸਲਾ ਕੀਤਾ ਹੈ ਕਿ ਪਾਇਲਟ ਤੇ ਨਾਰਾਜ਼ ਵਿਧਾਇਕਾਂ ਦੀਆਂ ਸ਼ਿਕਾਇਤਾਂ 'ਤੇ ਗੌਰ ਕਰ ਕੇ ਉਨ੍ਹਾਂ ਦਾ ਉਚਿਤ ਹੱਲ ਕੱਢਣ ਲਈ ਏ ਆਈ ਸੀ ਸੀ ਦੀ ਤਿੰਨ ਮੈਂਬਰੀ ਕਮੇਟੀ ਗਠਿਤ ਕੀਤੀ ਜਾਵੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ