Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਸੁਸ਼ਾਂਤ ਦੀ ਗਰਲ ਫਰੈਂਡ ਰੀਆ ਨੇ ਕਿਹਾ: ਮੈਨੂੰ ਸਿਆਸੀ ਬੱਕਰਾ ਨਾ ਬਣਾਉ

August 11, 2020 10:23 PM

ਨਵੀਂ ਦਿੱਲੀ, 11 ਅਗਸਤ (ਪੋਸਟ ਬਿਊਰੋ)- ਖੁਦਕੁਸ਼ੀ ਕਰ ਗਏ ਐਕਟਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਕੇਸ ਦੀ ਜਾਂਚ ਦਾ ਸਾਹਮਣਾ ਕਰ ਰਹੀ ਅਦਾਕਾਰਾ ਰੀਆ ਚੱਕਰਵਰਤੀ ਨੇ ਸੁਪਰੀਮ ਕੋਰਟ 'ਚ ਕਿਹਾ ਹੈ ਕਿ ਸਿਆਸੀ ਕਾਰਨਾਂ ਕਰ ਕੇ ਪ੍ਰਸਾਂਤ ਦੀ ਮੌਤ ਨੂੰ ਤੂਲ ਦਿੱਤਾ ਜਾ ਰਿਹਾ ਹੈ। ਤੀਹ ਦਿਨ ਅੰਦਰ ਮੁੰਬਈ ਵਿੱਚ ਦੋ ਹੋਰ ਅਦਾਕਾਰਾਂ ਨੇ ਖੁਦਕੁਸ਼ੀ ਕੀਤੀ ਹੈ, ਪਰ ਉਨ੍ਹਾਂ ਬਾਰੇ ਸੱਤਾ ਦੇ ਗਲਿਆਰਿਆਂ ਵਿੱਚ ਕੋਈ ਚਰਚਾ ਨਹੀਂ ਹੋਈ।
ਰੀਆ ਨੇ ਕੋਰਟ ਵਿੱਚ ਸੁਰੱਖਿਆ ਦੇਣ ਦੀ ਮੰਗ ਕਰਦੇ ਹੋਏ ਕਿਹਾ ਹੈ ਕਿ ਉਸ ਨੂੰ ਸਿਆਸੀ ਬਲੀ ਦਾ ਬੱਕਰਾ ਨਾ ਬਣਾਇਆ ਜਾਵੇ। ਰੀਆ ਨੇ ਇਹ ਵੀ ਕਿਹਾ ਕਿ ਬਿਹਾਰ ਪੁਲਸ ਨੂੰ ਕੇਸ ਦੀ ਜਾਂਚ ਕਰਨ ਦਾ ਕਾਨੂੰਨੀ ਅਧਿਕਾਰ ਨਹੀਂ ਹੈ, ਇਸ ਲਈ ਉਹ ਜਾਂਚ ਸੀ ਬੀ ਆਈ ਨੂੰ ਕਿਵੇਂ ਦੇ ਸਕਦੀ ਹੈ। ਰੀਆ ਨੇ ਕਿਹਾ ਕਿ ਜੇ ਪੁਲਸ ਸੁਪਰੀਮ ਕੋਰਟ ਮਾਮਲੇ ਦੀ ਜਾਂਚ ਸੀ ਬੀ ਆਈ ਨੂੰ ਦਿੰਦੀ ਹੈ ਤਾਂ ਉਸ ਨੂੰ ਕੋਈ ਇਤਰਾਜ਼ ਨਹੀਂ ਹੈ, ਪਰ ਉਸ ਵਿੱਚ ਵੀ ਮਾਮਲੇ ਦਾ ਖੇਤਰ ਅਧਿਕਾਰ ਮੁੰਬਈ ਦਾ ਹੋਵੇਗਾ, ਨਾ ਕਿ ਪਟਨਾ। ਰੀਆ ਨੇ ਇਹ ਗੱਲਾਂ ਕੱਲ੍ਹ ਸੁਪਰੀਮ ਕੋਰਟ ਵਿੱਚ ਦਿੱਤੇ ਐਫੀਡੇਵਿਟ ਵਿੱਚ ਕਹੀਆਂ ਹਨ। ਉਸ ਨੇ ਇੱਕ ਹੋਰ ਐਫੀਡੇਵਿਟ ਕੋਰਟ 'ਚ ਪੈਂਡਿੰਗ ਟਰਾਂਸਫਰ ਪਟੀਸ਼ਨ ਵਿੱਚ ਦਾਖਲ ਕੀਤਾ ਹੈ। ਰੀਆ ਨੇ ਸੁਪਰੀਮ ਕੋਰਟ ਵਿੱਚ ਟਰਾਂਸਫਰ ਪਟੀਸ਼ਨ ਦਾਖਲ ਕਰ ਕੇ ਸੁਸ਼ਾਂਤ ਦੀ ਮੌਤ ਦੇ ਮਾਮਲੇ ਵਿੱਚ ਪਟਨਾ ਵਿੱਚ ਦਰਜ ਕੇਸ ਮੁੰਬਈ ਨੂੰ ਟਰਾਂਸਫਰ ਕਰਨ ਦੀ ਮੰਗ ਕੀਤੀ ਹੈ। ਉਸ ਨੇ ਇਹ ਐਫੀਡੇਵਿਟ ਬਿਹਾਰ ਤੇ ਮੁੰਬਈ ਪੁਲਸ ਦੇ ਜਵਾਬੀ ਐਫੀਡੇਵਿਟ ਦੇ ਜਵਾਬ ਵਿੱਚ ਦਾਖਲ ਕੀਤਾ ਅਤੇ ਕਿਹਾ ਹੈ ਕਿ ਸੁਸ਼ਾਂਤ ਸਿੰਘ ਰਾਜਪੂਤ ਦੀ ਦੁਖਦਾਈ ਮੌਤ ਬਿਹਾਰ ਚੋਣਾਂ ਤੋਂ ਠੀਕ ਪਹਿਲਾਂ ਹੋਈ ਹੈ। ਉਨ੍ਹਾਂ ਦੀ ਮੌਤ ਨੂੰ ਮੀਡੀਆ ਵਧਾ ਚੜ੍ਹਾ ਕੇ ਪੇਸ਼ ਕਰ ਰਿਹਾ ਹੈ। ਤੀਹ ਦਿਨਾਂ ਦੇ ਅੰਦਰ ਅਦਾਕਾਰਾ ਆਸ਼ੂਤੋਸ਼ ਭਾਕਰੇ ਅਤੇ ਸਮੀਰ ਸ਼ਰਮਾ ਨੇ ਵੀ ਖੁਦਕੁਸ਼ੀ ਕੀਤੀ ਹੈ, ਪਰ ਸੱਤਾ ਦੇ ਗਲਿਆਰਿਆਂ ਵਿੱਚ ਇਨ੍ਹਾਂ ਦੀ ਚਰਚਾ ਨਹੀਂ ਹੈ। ਸੁਸ਼ਾਂਤ ਦੀ ਮੌਤ ਦੇ ਕੇਸ ਵਿੱਚ ਪਹਿਲਾਂ ਹੀ ਮੀਡੀਆ ਨੇ ਉਸ ਨੂੰ ਦੋਸ਼ੀ ਠਹਿਰਾ ਦਿੱਤਾ। ਕੇਸ ਨੂੰ ਸਨਸਨੀਖੇਜ਼ ਬਣਾਉਣ ਨਾਲ ਉਸ ਨੂੰ ਠੇਸ ਪੁੱਜੀ ਤੇ ਉਸ ਦੇ ਨਿੱਜਤਾ ਦੇ ਹੱਕ ਦੀ ਉਲੰਘਣਾ ਹੋਈ ਹੈ। ਰੀਆ ਨੇ ਕੋਰਟ ਨੂੰ ਉਸ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਕਰਦੇ ਹੋਏ ਕਿਹਾ ਕਿ ਉਸ ਨੂੰ ਸਿਆਸੀ ਬਲੀ ਦਾ ਬੱਕਰਾ ਨਾ ਬਣਾਇਆ ਜਾਵੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼