Welcome to Canadian Punjabi Post
Follow us on

01

May 2024
ਬ੍ਰੈਕਿੰਗ ਖ਼ਬਰਾਂ :
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀਚੀਨ 'ਚ ਭਾਰੀ ਮੀਂਹ ਕਾਰਨ ਹਾਈਵੇਅ ਦਾ ਇੱਕ ਹਿੱਸਾ ਡਿੱਗਿਆ, 24 ਲੋਕਾਂ ਦੀ ਮੌਤਵਿਦਿਆਰਥੀਆਂ ਨੇ ਕੋਲੰਬੀਆ ਯੂਨੀਵਰਸਿਟੀ ਦੀ ਇਮਾਰਤ 'ਤੇ ਕੀਤਾ ਕਬਜ਼ਾ, ਪੁਲਿਸ ਨੇ ਕੀਤੀ ਕਾਰਵਾਈ ਜਿ਼ਮਬਾਵੇ ਦੀ 'ਜਿਗ' ਬਣੀ ਦੁਨੀਆਂ ਦੀ ਸਭ ਤੋਂ ਨਵੀਂ ਕਰੰਸੀਪੋਰਨ ਸਟਾਰ ਮਾਮਲੇ `ਚ ਟਰੰਪ ਮਾਣਹਾਨੀ ਦੇ ਦੋਸ਼ੀ ਪਾਏ ਗਏ, ਅਦਾਲਤ ਨੇ ਲਗਾਇਆ 7 ਲੱਖ ਦਾ ਜੁਰਮਾਨਾਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ
 
ਭਾਰਤ

ਅਮਰੀਕਾ ਵੱਲੋਂ ਗ੍ਰੀਨ ਕਾਰਡ ਫ੍ਰੀਜ਼ ਕਰਨ ਨਾਲ ਭਾਰਤੀਆਂ ਨੂੰ ਲਾਭ ਹੋਣ ਦੀ ਆਸ

August 11, 2020 10:25 PM

ਪੁਣੇ, 11 ਅਗਸਤ (ਪੋਸਟ ਬਿਊਰੋ)- ਅਮਰੀਕਾ 'ਚ ਗ੍ਰੀਨ ਕਾਰਡ 'ਤੇ ਆਧਾਰਿਤ ਰੋਜ਼ਗਾਰ ਦੇ ਇਛੁੱਕ ਭਾਰਤੀਆਂ ਨੂੰ ਲਾਭ ਮਿਲਣ ਦੀ ਸੰਭਾਵਨਾ ਬਣ ਗਈ ਹੈ। ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਨਵੇਂ ਸਥਾਈ ਰਿਹਾਇਸ਼ੀ ਪਰਮਿਟ ਜਾਰੀ ਕਰਨ 'ਤੇ ਰੋਕ ਲਾਉਣ ਦੇ ਐਲਾਨ ਪਿੱਛੋਂ ਇਹ ਸੰਭਾਵਨਾ ਵਧੀ ਹੈ।
ਮਾਹਰਾਂ ਦੇ ਮੁਤਾਬਕ ਸਤੰਬਰ 'ਚ ਅਮਰੀਕਾ ਦੇ ਵਿੱਤੀ ਸਾਲ ਦੇ ਖ਼ਤਮ ਹੋਣ ਦੇ ਮੌਕੇ 'ਤੇ ਪਰਵਾਰ ਆਧਾਰਿਤ ਗੈਰ ਵਰਤੇ ਗਏ ਗ੍ਰੀਨ ਕਾਰਡ ਰੋਜ਼ਗਾਰ ਵਾਲੇ ਕੋਟੇ 'ਚ ਆਉਂਦੇ ਇੱਕ ਅਕਤੂਬਰ ਤੋਂ ਸ਼ੁਰੂ ਹੋ ਰਹੇ ਨਵੇਂ ਸਾਲ 'ਚ ਤਬਦੀਲ ਹੋ ਜਾਣਗੇ। ਤਾਜ਼ਾ ਨਿਯਮਾਂ ਮੁਤਾਬਕ ਗ੍ਰੀਨ ਕਾਰਡ 'ਤੇ ਪਾਬੰਦੀ ਦੇ ਐਲਾਨ ਮਗਰੋਂ ਭਾਰਤੀਆਂ ਨੂੰ ਪਹਿਲ ਦੇ ਆਧਾਰ ਦੀਆਂ ਨੀਤੀਆਂ ਸਬੰਧੀ ਲਾਭ ਮਿਲਣ ਦੀ ਸੰਭਾਵਨਾ ਹੈ। ਇੰਝ ਹੋਣ ਨਾਲ ਉਨ੍ਹਾਂ ਭਾਰਤੀਆਂ ਨੂੰ ਵਿਸ਼ੇਸ਼ ਤੌਰ 'ਤੇ ਲਾਭ ਹੋਵੇਗਾ ਜੋ ਇਸ ਸਮੇਂ ਪਹਿਲਾਂ ਤੋਂ ਹੀ ਅਮਰੀਕਾ 'ਚ ਹਨ ਅਤੇ ਉਹ ਨਵੇਂ ਨਿਯਮਾਂ ਮੁਤਾਬਕ ਅਗਲੀ ਕਾਰਵਾਈ ਕਰ ਸਕਦੇ ਹਨ।
ਇੱਕ ਕਾਨੂੰਨੀ ਫ਼ਰਮ ਗ੍ਰੀਨ ਸਪੂਨ ਮਾਰਡਰ ਦੇ ਇਮੀਗ੍ਰੇਸ਼ਨ ਭਾਈਵਾਲ ਨੰਦਨੀ ਨਾਇਰ ਨੇ ਦੱਸਿਆ ਕਿ ਭਾਰਤੀਆਂ ਲਈ ਅਮਰੀਕਾ 'ਚ ਰੋਜ਼ਗਾਰ ਦੇ ਨਵੇਂ ਮੌਕੇ ਹਾਸਲ ਕਰਨੇ ਕਿਸੇ ਹੱਦ ਤੱਕ ਸੌਖੇ ਹੋ ਜਾਣਗੇ। ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਨੀਤੀਆਂ ਮਿਲ ਜਾਣਗੀਆਂ। ਇਸ ਸਮੇਂ ਦੁਨੀਆ ਦੇ ਹੋਰ ਦੇਸ਼ਾਂ ਦੇ ਮੁਕਾਬਲੇ ਉਨ੍ਹਾਂ ਭਾਰਤੀ ਲੋਕਾਂ ਦੀ ਗਿਣਤੀ ਬਹੁਤ ਵੱਧ ਹੈ ਜੋ ਰੋਜ਼ਗਾਰ ਆਧਾਰਿਤ ਗ੍ਰੀਨ ਕਾਰਡ ਦੇ ਆਧਾਰ 'ਤੇ ਨੌਕਰੀ ਲੈਣ ਦੇ ਇਛੁੱਕ ਹਨ। ਇੱਕ ਅੰਦਾਜ਼ੇ ਮੁਤਾਬਕ ਇਹੋ ਜਿਹੇ ਭਾਰਤੀਆਂ ਦੀ ਗਿਣਤੀ ਤਿੰਨ ਲੱਖ ਹਨ। ਇਨ੍ਹਾਂ 'ਚੋਂ ਵਧੇਰੇ ਭਾਰਤੀ ਅਜਿਹੇ ਹਨ ਜੋ ਐਚ-1ਬੀ ਵੀਜ਼ੇ 'ਤੇ ਅਮਰੀਕਾ ਆਏ ਸਨ। ਕਿਉਂਕਿ ਲੋਕਾਂ ਦੀ ਗਿਣਤੀ ਰੋਜ਼ਗਾਰ ਹਾਸਲ ਕਰਨ ਸਬੰਧੀ ਬਹੁਤ ਜ਼ਿਆਦਾ ਹੈ, ਇਸ ਲਈ ਭਾਰਤੀਆਂ ਨੂੰ ਹੁਣ ਤੱਕ ਨੌਕਰੀ ਲਈ ਲੰਮੀ ਉਡੀਕ ਕਰਨੀ ਪੈਂਦੀ ਸੀ। ਇਸ 'ਚ ਹੁਣ ਸੁਧਾਰ ਹੋ ਸਕਦਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਰੂਪਾਲੀ ਗਾਂਗੁਲੀ ਭਾਜਪਾ 'ਚ ਹੋਏ ਸ਼ਾਮਿਲ ਸਲਮਾਨ ਖਾਨ ਦੇ ਘਰ 'ਤੇ ਫਾਇਰਿੰਗ ਮਾਮਲੇ ਦੇ ਇੱਕ ਮੁਲਜ਼ਮ ਨੇ ਜੇਲ੍ਹ 'ਚ ਕੀਤੀ ਖੁਦਕੁਸ਼ੀ ਬੰਗਾਲ ਅਧਿਆਪਕ ਭਰਤੀ ਘਪਲੇ ਦੀ ਜਾਂਚ ਦੇ ਫੈਸਲੇ `ਤੇ ਸੁਪਰੀਮ ਕੋਰਟ ਵੱਲੋਂ ਰੋਕ ਉੱਤਰਾਖੰਡ ਦੇ ਜੰਗਲਾਂ ਨੂੰ ਅੱਗ ਲਾਉਣ ਵਾਲੇ 7 ਮੁਲਜ਼ਮ ਰੰਗੇ ਹੱਥੀਂ ਕਾਬੂ, ਇੱਕ ਨੇਪਾਲੀ ਮਜ਼ਦੂਰ ਵੀ ਸ਼ਾਮਿਲ ਛੱਤੀਸਗੜ੍ਹ 'ਚ ਸੁੱਕੀ ਬਰਫ਼ ਖਾਣ ਨਾਲ ਬੱਚੇ ਦੀ ਮੌਤ, ਕਈ ਬੀਮਾਰ ਬਿਹਾਰ 'ਚ ਹਵਾ 'ਚ ਉਲਝਿਆ ਅਮਿਤ ਸ਼ਾਹ ਦਾ ਹੈਲੀਕਾਪਟਰ, ਪਾਇਲਟ ਨੇ ਕੀਤਾ ਕੰਟਰੋਲ ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ