Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਪੰਜਾਬ

ਤਿੰਨ ਜਿ਼ਲਿਆਂ ਵਿੱਚ ਨਾਜਾਇਜ਼ ਮਾਈਨਿੰਗ ਉੱਤੇ ਪੰਜਾਬ ਸਰਕਾਰ ਤੋਂ ਜਵਾਬ ਤਲਬ

August 11, 2020 10:41 PM

ਚੰਡੀਗੜ੍ਹ, 11 ਅਗਸਤ (ਪੋਸਟ ਬਿਊਰੋ)- ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ ਵਿੱਚ ਵੱਡੇ ਪੱਧਰ 'ਤੇ ਹੋ ਰਹੀ ਨਾਜਾਇਜ਼ ਮਾਈਨਿੰਗ ਦੇ ਖਿਲਾਫ ਦਾਇਰ ਹੋਈ ਇੱਕ ਜਨਹਿਤ ਪਟੀਸ਼ਨ 'ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ 24 ਅਗਸਤ ਦੇ ਲਈ ਨੋਟਿਸ ਜਾਰੀ ਕਰ ਕੇ ਜਵਾਬ ਤਲਬ ਕਰ ਲਿਆ ਹੈ।
ਚੀਫ ਜਸਟਿਸ ਰਵੀ ਸ਼ੰਕਰ ਝਾਅ ਅਤੇ ਜਸਟਿਸ ਪੱਲੀ ਦੀ ਬੈਂਚ ਨੇ ਇਹ ਨੋਟਿਸ ਇਸ ਬਾਰੇ ਪਠਾਨਕੋਟ ਦੇ ਕਰਣ ਸਿੰਘ ਵੱਲੋਂ ਦਾਇਰ ਜਨਹਿਤ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਜਾਰੀ ਕੀਤਾ ਹੈ। ਪਟੀਸ਼ਨਕਰ ਨੇ ਦੱਸਿਆ ਕਿ ਪੰਜਾਬ ਦੇ ਇਨ੍ਹਾਂ ਤਿੰਨ ਜ਼ਿਲਿਆਂ ਵਿੱਚ ਵੱਡੇ ਪੱਧਰ 'ਤੇ ਨਾਜਾਇਜ਼ ਮਾਈਨਿੰਗ ਚੱਲਦੀ ਹੈ, ਇਥੋਂ ਤੱਕ ਕਿ ਕੋਰੋਨਾ ਦੇ ਕਾਰਨ ਲੱਗੇ ਕਰਫਿਊ ਅਤੇ ਲਾਕਡਾਊਨ ਦੌਰਾਨ ਵੀ ਇਥੇ ਮਾਈਨਿੰਗ ਦਾ ਕੰਮ ਚਲਦਾ ਰਿਹਾ ਹੈ ਅਤੇ ਜਿਨ੍ਹਾਂ ਸਾਈਟਸ 'ਤੇ ਮਾਈਨਿੰਗ ਕੀਤੀ ਜਾ ਰਹੀ ਹੈ, ਉਨ੍ਹਾਂ ਦਾ ਅਜੇ ਤੱਕ ਆਕਸ਼ਨ ਹੀ ਨਹੀਂ ਹੋਇਆ ਅਤੇ ਇਹ ਸਾਈਟਸ ਮਾਈਨਿੰਗ ਲਈ ਅਲਾਟ ਹੀ ਨਹੀਂ ਕੀਤੀਆਂ ਗਈਆਂ। ਇਸ ਦੇ ਬਾਵਜੂਦ ਇਥੇ ਵੱਡੇ ਪੱਧਰ 'ਤੇ ਨਾਜਾਇਜ਼ ਮਾਈਨਿੰਗ ਦਾ ਕੰਮ ਲਗਾਤਾਰ ਜਾਰੀ ਹੈ। ਪਟੀਸ਼ਨ ਵਿੱਚ ਹਾਈ ਕੋਰਟ ਨੂੰ ਦੱਸਿਆ ਗਿਆ ਕਿ ਗੁਰਦਾਸਪੁਰ ਤੇ ਹੁਸ਼ਿਆਰਪੁਰ ਦੇ ਉਹ ਬਲਾਕ ਏਰੀਆ, ਜਿੱਥੇ ਇਹ ਮਾਈਨਿੰਗ ਕੀਤੀ ਜਾ ਰਹੀ ਹੈ, ਦੇ ਕੋਲ ਸਟੋਨ ਕਰੱਸ਼ਰ ਵੀ ਚੱਲ ਰਹੇ ਹਨ। ਪਟੀਸ਼ਨਰ ਨੇ ਇਸ ਬਾਰੇ ਤਿੰਨਾਂ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਸ਼ਿਕਾਇਤ ਵੀ ਕੀਤੀ ਸੀ, ਜਿਸ 'ਤੇ ਕੋਈ ਕਾਰਵਾਈ ਨਹੀਂ ਹੋਈ ਤਾਂ ਉਸ ਨੇ ਇਸ ਮਾਮਲੇ ਨੂੰ ਲੈ ਕੇ ਹਾਈ ਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ ਕਰ ਕੇ ਇਸ 'ਤੇ ਕਾਰਵਾਈ ਦੀ ਮੰਗ ਕੀਤੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ