Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਬਾਸਮਤੀ ਚੌਲਾਂ ਦੇ ਜੀ ਆਈ ਟੈਗ ਲਈ ਅੱਗੇ ਵੀ ਭਿੜ ਚੁੱਕੇ ਹਨ ਪੰਜਾਬ ਤੇ ਮੱਧ ਪ੍ਰਦੇਸ਼

August 11, 2020 10:41 PM

ਚੰਡੀਗੜ੍ਹ, 11 ਅਗਸਤ (ਪੋਸਟ ਬਿਊਰੋ)- ਸੰਸਾਰ ਪ੍ਰਸਿੱਧ ਬਾਸਮਤੀ ਵਾਲਾ ਜੀ ਆਈ ਟੈਗ ਪ੍ਰਾਪਤ ਕਰਨ ਲਈ ਪੰਜਾਬ ਤੇ ਹਰਿਆਣਾ ਵੱਲੋਂ ਪਹਿਲਾਂ ਵੀ ਕੌਮਾਂਤਰੀ ਪੱਧਰ 'ਤੇ ਯਤਨ ਹੋਏ ਹਨ, ਪਰ ਭਾਰਤ ਸਰਕਾਰ ਸਮੇਂ-ਸਮੇਂ ਬਾਕੀ ਦੇਸ਼ਾਂ 'ਚ ਆਪਣੀ ਬਾਸਮਤੀ ਨੂੰ ਜੀ ਆਈ ਟੈਗ ਦਿਵਾਉਣ ਲਈ ਕੀਤੇ ਕੇਸ ਜਿੱਤਦੀ ਰਹੀ ਹੈ।
ਇਸ ਵਾਰੀ ਮੱਧ ਪ੍ਰਦੇਸ਼ ਵੱਲੋਂ ਆਪਣੀ ਬਾਸਮਤੀ ਨੂੰ ਜੀ ਆਈ ਟੈਗ ਦਿਵਾਉਣ ਲਈ ਕੇਂਦਰ ਸਰਕਾਰ ਨੂੰ ਚਿੱਠੀ ਲਿਖਣ ਦਾ ਪੰਜਾਬ ਨੇ ਜੰਮ ਕੇ ਵਿਰੋਧ ਕੀਤਾ ਹੈ ਕਿਉਂਕਿ ਇਸ ਨਾਲ ਪੰਜਾਬ, ਹਰਿਆਣਾ ਅਤੇ ਬਾਸਮਤੀ ਦੀ ਬਿਜਾਈ ਕਰਨ ਵਾਲੇ 15 ਲੱਖ ਦੇ ਕਰੀਬ ਕਿਸਾਨਾਂ ਦੇ ਹਿੱਤ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ। ਬਾਸਮਤੀ 1121 ਸਮੇਤ ਹੋਰ ਵਧੀਆ ਕਿਸਮ ਦੀ ਬਾਸਮਤੀ, ਜਿਹੜੀ ਹਿਮਾਲੀਆ ਪਹਾੜਾਂ ਦੇ ਹੇਠਾਂ ਚੰਗੀ ਕਿਸਮ ਦੀ ਮੰਨੀ ਜਾਂਦੀ ਹੈ, ਜੀ ਆਈ ਟੈਗ ਵਾਲੀ ਹੈ। ਦੇਹਰਾਦੂਨ, ਅੰਮ੍ਰਿਤਸਰ, ਕਾਦੀਆਂ, ਤਰਾਵੜੀ ਅਤੇ ਹੋਰ ਖ਼ਾਸ ਇਲਾਕਿਆਂ ਦੀ ਬਾਸਮਤੀ ਸੰਸਾਰ 'ਚ ਪ੍ਰਸਿੱਧ ਹੈ। ਪੰਜਾਬ, ਹਰਿਆਣਾ ਸਮੇਤ ਕਰੀਬ ਸੱਤ ਰਾਜਾਂ ਦੇ ਵਿਸ਼ੇਸ਼ ਇਲਾਕਿਆਂ 'ਚ ਖ਼ਾਸ ਬਾਸਮਤੀ ਬੀਜੀ ਜਾਂਦੀ ਹੈ, ਜਿਸ ਦਾ ਜੀ ਆਈ ਟੈਗ ਹੈ ਅਤੇ ਹੋਰ ਖੇਤਰਾਂ 'ਚ ਇਸ ਬਾਸਮਤੀ ਦੀ ਬਿਜਾਈ ਜੀ ਆਈ ਜੀ ਆਈ ਟੈਗ ਕਰਕੇ ਨਹੀਂ ਵੇਚੀ ਜਾ ਸਕਦੀ।
ਆਲ ਇੰਡੀਆ ਰਾਈਸ ਐਕਸਪੋਰਟਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਵਿਜੇ ਸੇਤੀਆ ਦੇ ਕਹਿਣ ਮੁਤਾਬਕ ਪਾਕਿਸਤਾਨ ਇਨ੍ਹਾਂ ਇਲਾਕਿਆਂ ਦੀ ਬਾਸਮਤੀ ਦੇ ਬੀਜ ਚੋਰੀ ਕਰਕੇ ਲੈ ਗਿਆ ਸੀ। ਮੱਧ ਪ੍ਰਦੇਸ਼ ਵਿੱਚ ਕੁਝ ਥਾਂਈਂ ਪੂਸਾ ਅਤੇ 1121 ਦੀ ਬਿਜਾਈ ਕੀਤੀ ਜਾਂਦੀ ਹੈ ਤੇ ਇਹ ਬਾਸਮਤੀ ਪੰਜਾਬ ਤੇ ਹਰਿਆਣਾ ਤੋਂ ਸੱਤ ਤੋਂ ਅੱਠ ਰੁਪਏ ਪ੍ਰਤੀ ਕਿੱਲੇ ਸਸਤੀ ਦੱਸੀ ਜਾਂਦੀ ਹੈ, ਪਰ ਇਹ ਪੰਜਾਬ ਤੇ ਹਰਿਆਣਾ ਦੇ ਮੁਕਾਬਲੇ ਨਹੀਂ ਖੜੋਂਦੀ। ਉਤਰ ਪ੍ਰਦੇਸ਼ ਦੇ ਪੱਛਮੀ ਇਲਾਕੇ ਵਿੱਚ ਜੀ ਆਈ ਟੈਗ ਵਾਲੀ ਬਾਸਮਤੀ ਬੀਜੀ ਜਾਂਦੀ ਹੈ। ਇਨ੍ਹਾਂ ਖੇਤਰਾਂ 'ਚ ਸੰਸਾਰ ਪ੍ਰਸਿੱਧ ਬਾਸਮਤੀ ਹੋਣ ਕਰਕੇ 500 ਐਕਸਪੋਰਟਰਾਂ ਤੋਂ ਇਲਾਵਾ 10 ਲੱਖ ਕਿਸਾਨ ਬਾਸਮਤੀ ਦੀ ਬਿਜਾਈ ਨਾਲ ਜੁੜੇ ਹੋਏ ਹਨ, ਪਰ ਆਪਣੀ ਸੀਮਤ ਮਾਤਰਾ 'ਚ ਬਾਸਮਤੀ ਦੀ ਖੇਤੀ ਕਰਨ ਵਾਲਾ ਮੱਧ ਪ੍ਰਦੇਸ਼ ਉਸ ਨੂੰ ਜੀ ਆਈ ਟੈਗ ਦਿਵਾ ਸਕਦਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੱਧ ਪ੍ਰਦੇਸ਼ ਵੱਲੋਂ ਬਾਸਮਤੀ ਦਾ ਜੀ ਆਈ ਟੈਗ ਲੈਣ ਦੇ ਯਤਨ ਦਾ ਜੰਮ ਕੇ ਵਿਰੋਧ ਕੀਤਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ