Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਸਿਮਰਜੀਤ ਬੈਂਸ ਨੇ ਕਿਹਾ: ਬਾਦਲ ਦਲ ਦਾ ਚੰਡੀਗੜ੍ਹ ਵਿਖੇ ਰੋਜ਼ਾਨਾ ਧਰਨਾ ‘ਚੋਰ ਮਚਾਵੇ ਸ਼ੋਰ’ ਦੀ ਕਹਾਵਤ ਜਾਪਦੈ

August 11, 2020 10:42 PM

ਲੁਧਿਆਣਾ, 11 ਅਗਸਤ (ਪੋਸਟ ਬਿਊਰੋ)- ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਹੈ ਕਿ ਤਰਨ ਤਾਰਨ ਵਿਖੇ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਦੋਸ਼ੀ ਕਾਂਗਰਸ ਨੂੰ ਦੱਸ ਕੇ ਬਾਦਲ ਅਕਾਲੀ ਦਲ ਦੇ ਆਗੂ ਚੰਡੀਗੜ੍ਹ ਵਿਖੇ ਰੋਜ਼ਾਨਾ ਧਰਨਾ ਲਾ ਕੇ ‘ਚੋਰ ਮਚਾਵੇ ਸ਼ੋਰ' ਵਾਲੀ ਕਹਾਵਤ ਸਾਬਤ ਕਰ ਰਹੇ ਹਨ।
ਸਿਮਰਜੀਤ ਸਿੰਘ ਬੈਂਸ ਨੇ ਕੱਲ੍ਹ ਏਥੇ ਕਿਹਾ ਕਿ ਅਕਾਲੀ ਸਰਕਾਰ ਦੇ 10 ਸਾਲਾ ਰਾਜ ਦੌਰਾਨ 2010 ਵਿੱਚ ਟਾਂਡਾ ਅਤੇ ਦਸੂਹਾ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ 100 ਦੇ ਕਰੀਬ ਮੌਤਾਂ ਹੋਈਆਂ ਸਨ ਤੇ ਇਨ੍ਹਾਂ ਦੇ ਰਾਜ ਸਮੇਂ ਕਈ ਹੋਰ ਵੀ ਮੌਤਾਂ ਸ਼ਰਾਬ ਪੀਣ ਨਾਲ ਹੋਈਆਂ ਸਨ। ਓਦੋਂ ਕਾਂਗਰਸੀ ਧਰਨੇ-ਪ੍ਰਦਰਸ਼ਨ ਅਤੇ ਬਿਆਨਬਾਜ਼ੀ ਕਰਦੇ ਸਨ। ਬੈਂਸ ਨੇ ਕਿਹਾ ਕਿ ਚਿੱਟੇ ਦੀ ਸ਼ੁਰੂਆਤ ਅਕਾਲੀ ਸਰਕਾਰ ਦੇ ਸਮੇਂ ਹੋਈ ਸੀ, ਜੇ ਸਰਕਾਰਾਂ ਚਾਹੁਣ ਤਾਂ ਸੂਈ ਦੀ ਨੋਕ ਜਿੰਨਾ ਨਸ਼ਾ ਪੰਜਾਬ ਵਿੱਚ ਨਹੀਂ ਵਿਕ ਸਕਦਾ। ਉਨ੍ਹਾਂ ਕਿਹਾ ਕਿ ਸਰਕਾਰਾਂ ਦੇ ਲੰਬੇ ਸਮੇਂ ਤੱਕ ਸਥਿਤੀਆਂ ਨਹੀਂ ਬਦਲੀਆਂ, ਕੇਵਲ ਧਰਨੇ-ਪ੍ਰਦਰਸ਼ਨ ਤੇ ਬਿਆਨਬਾਜ਼ੀ ਬਦਲੀ ਹੈ। ਅਕਾਲੀਆਂ ਨੂੰ ਪਹਿਲਾਂ ਪੀੜ੍ਹੀ ਥੱਲੇ ਸੋਟਾ ਫੇਰਨਾ ਚਾਹੀਦਾ ਹੈ ਕਿ ਚਿੱਟੇ ਦੇ ਨਸ਼ੇ ਨੇ ਪੰਜਾਬ ਦੇ ਕਿੰਨੇ ਮਾਵਾਂ ਦੇ ਪੁੱਤ ਮਾਰ ਦਿੱਤੇ ਹਨ। ਅਕਾਲੀ ਡਰਾਮਾ ਕਰਕੇ ਇਹ ਨਾ ਸੋਚਣ ਕਿ 2022 'ਚ ਉਨ੍ਹਾਂ ਦੀ ਸਰਕਾਰ ਬਣ ਜਾਵੇਗੀ। ਲੋਕ ਭਲੀ-ਭਾਂਤ ਜਾਣਦੇ ਹਨ ਕਿ 10 ਸਾਲ ਅਕਾਲੀ ਸਰਕਾਰ ਅਤੇ ਚਾਰ ਸਾਲ ਕਾਂਗਰਸ ਦੀ ਸਰਕਾਰ ਨੇ ਕੀ ਕੀਤਾ ਹੈ। ਰੇਤ ਮਾਫੀਆ, ਸ਼ਰਾਬ ਮਾਫੀਆ, ਚਿੱਟੇ ਦੇ ਨਸ਼ੇ ਦੇ ਵਪਾਰੀ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖੇਡ ਰਹੇ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਵਲ ਨੌਟੰਕੀ ਹੀ ਕਰਦੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ