Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਕੈਨੇਡਾ

ਹਵਾਈ ਸਫਰ ਕਰਨ ਵਾਲਿਆਂ ਨੂੰ ਮਾਸਕ ਨਾ ਪਾਉਣ ਲਈ ਦੇਣਾ ਹੋਵੇਗਾ ਮੈਡੀਕਲ ਸਬੂਤ

August 12, 2020 12:27 AM

ਹਵਾਈ ਸਫਰ ਕਰਨ ਵਾਲਿਆਂ ਨੂੰ ਮਾਸਕ ਨਾ ਪਾਉਣ
ਲਈ ਦੇਣਾ ਹੋਵੇਗਾ ਮੈਡੀਕਲ ਸਬੂਤ

ਓਟਵਾ, 11 ਅਗਸਤ (ਪੋਸਟ ਬਿਊਰੋ) : ਜਹਾਜ਼ ਵਿੱਚ ਬਿਨਾਂ ਮਾਸਕ ਦੇ ਚੜ੍ਹਨ ਵਾਲੇ ਕੈਨੇਡੀਅਨਾਂ ਨੂੰ ਹੁਣ ਇਸ ਗੱਲ ਦਾ ਮੈਡੀਕਲ ਸਬੂਤ ਦੇਣਾ ਹੋਵੇਗਾ ਕਿ ਉਹ ਮਾਸਕ ਕਿਉਂ ਨਹੀਂ ਪਾ ਸਕਦੇ| ਫੈਡਰਲ ਸਰਕਾਰ ਵੱਲੋਂ ਟਰੈਵਲ ਸਬੰਧੀ ਸੋਧੇ ਗਏ ਨਿਯਮਾਂ ਦਾ ਇਹ ਨਿਯਮ ਵੀ ਹਿੱਸਾ ਹੈ|
ਜ਼ਿਕਰਯੋਗ ਹੈ ਕਿ 20 ਅਪਰੈਲ ਤੋਂ ਹੀ ਨੌਨ ਮੈਡੀਕਲ ਮਾਸਕਸ ਜਹਾਜ਼ਾਂ ਵਿੱਚ ਲਾਜ਼ਮੀ ਹੋਏ ਪਏ ਹਨ| ਪਰ ਪਿਛਲੇ ਹਫਤੇ ਤੱਕ ਯਾਤਰੀ ਇਹ ਆਖ ਕੇ ਮਾਸਕ ਪਾਉਣ ਤੋਂ ਬਚ ਜਾਂਦੇ ਸਨ ਕਿ ਉਨ੍ਹਾਂ ਨੂੰ ਕੋਵਿਡ-19 ਨਹੀਂ ਪਰ ਉਨ੍ਹਾਂ ਨੂੰ ਸਾਹ ਲੈਣ ਵਿੱਚ ਦਿੱਕਤ ਹੈ| ਪਰ ਹੁਣ ਇਹ ਬਹਾਨਾ ਹੋਰ ਨਹੀਂ ਚੱਲਣ ਵਾਲਾ| ਟਰਾਂਸਪੋਰਟ ਕੈਨੇਡਾ ਦੇ ਅਪਡੇਟ ਕੀਤੇ ਗਏ ਨਵੇਂ ਆਰਡਰ ਤਹਿਤ ਹੁਣ ਜਹਾਜ਼ ਵਿੱਚ ਸਫਰ ਕਰਨ ਵਾਲੇ ਵਿਅਕਤੀ ਵੱਲੋਂ ਜੇ ਮਾਸਕ ਨਹੀਂ ਪਾਇਆ ਜਾਂਦਾ ਤਾਂ ਉਸ ਪਿੱਛੇ ਲੁਕੇ ਮੈਡੀਕਲ ਕਾਰਨ ਵਾਸਤੇ ਉਸ ਨੂੰ ਮੈਡੀਕਲ ਸਰਟੀਫਿਕੇਟ ਦੇਣਾ ਹੋਵੇਗਾ|
ਨਿੱਕੇ ਬੱਚਿਆਂ ਤੇ ਬਿਨਾਂ ਕਿਸੇ ਦੀ ਮਦਦ ਦੇ ਆਪਣਾ ਫੇਸ ਮਾਸਕ ਹਟਾ ਪਾਉਣ ਤੋਂ ਅਸਮਰੱਥ ਲੋਕਾਂ ਲਈ ਇਸ ਨਿਯਮ ਵਿੱਚ ਛੋਟ ਹੋਵੇਗੀ| ਇਹ ਮਾਸਕ ਸਕਿਊਰਿਟੀ ਜਾਂਚ ਸਮੇਂ, ਏਅਰਪੋਰਟ ਤੋਂ ਲੰਘਦੇ ਸਮੇਂ ਤੇ ਜਹਾਜ਼ ਵਿੱਚ ਸਵਾਰ ਹੋਣ ਸਮੇਂ ਪਾ ਕੇ ਰੱਖਣਾ ਹੋਵੇਗਾ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼ ਓਟਵਾ ਵਿੱਚ ਕਤਲ ਕੀਤੇ ਗਏ 6 ਵਿਅਕਤੀਆਂ ਦੀ ਪੁਲਿਸ ਨੇ ਕੀਤੀ ਸ਼ਨਾਖ਼ਤ, 19 ਸਾਲਾ ਲੜਕੇ ਨੂੰ ਕੀਤਾ ਗਿਆ ਚਾਰਜ