Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਬਾਲੀਵੁੱਡ ਹੀਰੋ ਸੰਜੇ ਦੱਤ ਨੂੰ ਸਟੇਜ-3 ਦਾ ਫੇਫੜਿਆਂ ਦਾ ਕੈਂਸਰ

August 12, 2020 07:09 AM

* ਇਲਾਜ ਲਈ ਅਚਾਨਕ ਅਮਰੀਕਾ ਜਾਣਾ ਪਿਆ


ਮੁੰਬਈ, 11 ਅਗਸਤ, (ਪੋਸਟ ਬਿਊਰੋ)-ਭਾਰਤੀ ਫਿਲਮ ਜਗਤ ਦੇ ਪ੍ਰਸਿੱਧ ਹੀਰੋ ਸੰਜੇ ਦੱਤ ਨੂੰ ਸਟੇਜ-3 ਫੇਫੜਿਆਂ ਦਾ ਕੈਂਸਰ ਹੋਣ ਦਾ ਪਤਾ ਲੱਗਾ ਹੈ। ਉਨ੍ਹਾ ਨੂੰ ਸਟੇਜ-3 ਲੰਗ ਕੈਂਸਰ ਬਾਰੇ ਉਨ੍ਹਾਂ ਦੇ ਇਕ ਨੇੜਲੇ ਦੋਸਤ ਨੇ ਖ਼ੁਲਾਸਾ ਕੀਤਾ ਹੈ। ਸੰਜੇ ਦੋ ਦਿਨ ਪਹਿਲਾਂ ਲੀਲਾਵਤੀ ਹਸਪਤਾਲ ਵਿੱਚ ਦਾਖ਼ਲ ਹੋਏ ਸਨ, ਜਦੋਂ ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਦੀ ਸ਼ਿਕਾਇਤ ਸੀ। ਇਸ ਪਿੱਛੋਂ ਉਨ੍ਹਾਂ ਦਾ ਕੋਰੋਨਾ ਟੈਸਟ ਕੀਤਾ ਤਾਂ ਨੈਗੇਟਿਵ ਆਇਆ, ਪਰ ਜਦੋਂ ਲੰਗ ਕੈਂਸਰ ਵਾਲੀ ਖ਼ਬਰ ਸਾਹਮਣੇ ਆਈ ਤਾਂ ਉਹ ਇਲਾਜ ਲਈ ਅਮਰੀਕਾ ਰਵਾਨਾ ਹੋ ਗਏ ਹਨ।
ਫਿਲਮ ਸਮੀਖਿਅਕ ਕੋਮਲ ਨਾਹਟਾ ਤੇ ਅਭਿਨੇਤਾ ਸ਼ੇਖਰ ਸੁਮਨ ਦੇ ਬੇਟੇ ਅਧਿਐਨ ਸੁਮਨ ਨੇ ਟਵੀਟ ਕਰਕੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਸੰਜੇ ਦੱਤ ਨੂੰ ਫੇਫੜਿਆਂ ਦਾ ਕੈਂਸਰ ਹੈ। ਅਧਿਐਨ ਸੁਮਨ ਨੇ ਮੰਗਲਵਾਰ ਆਪਣੇ ਟਵਿੱਟਰਉੱਤੇ ਲਿਖਿਆ, ‘ਸੰਜੂ ਸਰ ਨੂੰ ਫੇਫੜੇ ਦੇ ਕੈਂਸਰ ਦਾ ਪਤਾ ਲੱਗਾ ਹੈ।` ਇਸ ਤੋਂ ਪਹਿਲਾਂ ਸੰਜੇ ਨੇ ਅੱਜ ਆਪਣੇ ਇੰਸਟਗ੍ਰਾਮ ਉੱਤੇ ਇਕ ਨੋਟ ਪੋਸਟ ਕਰ ਕੇ ਕਿਹਾ ਸੀ ਕਿ ਉਹ ਕੁਝ ਇਲਾਜ ਲਈ ਕੰਮ ਤੋਂ ਛੁੱਟੀ ਲੈ ਰਹੇ ਹਨ। ਸੰਜੇ ਨੇ ਲਿਖਿਆ, ‘ਹਾਇ ਦੋਸਤੋ! ਮੈਂ ਕੁਝ ਮੈਡੀਕਲ ਟ੍ਰੀਟਮੈਂਟ ਲਈ ਕੰਮ ਤੋਂ ਥੋੜ੍ਹਾ ਬ੍ਰੇਕ ਲੈ ਰਿਹਾ ਹਾਂ। ਮੇਰਾ ਪਰਿਵਾਰ ਤੇ ਦੋਸਤ ਮੇਰੇ ਨਾਲ ਹਨ ਅਤੇ ਮੈਂ ਆਪਣੇ ਸ਼ੁੱਭਚਿੰਤਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਚਿੰਤਾ ਨਾ ਕਰਨ ਜਾਂ ਗ਼ੈਰ ਜ਼ਰੂਰੀ ਤੌਰ ਉੱਤੇਕਿਆਫੇ ਨਾ ਲਾਉਣ। ਤੁਹਾਡੇ ਪਿਆਰ ਅਤੇ ਸ਼ੁੱਭ ਕਾਮਨਾਵਾਂ ਦੇ ਨਾਲ ਮੈਂ ਜਲਦੀ ਵਾਪਸ ਆਵਾਂਗਾ।`

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼