Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਪੰਜਾਬ

ਮਜੀਠੀਏ ਵੱਲੋਂ ਐੱਸ ਐੱਸ ਪੀ ਅੰਮ੍ਰਿਤਸਰ ਦੇ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ

August 12, 2020 07:10 AM

ਅੰਮ੍ਰਿਤਸਰ, 11 ਅਗਸਤ, (ਪੋਸਟ ਬਿਊਰੋ)- ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇਅੰਮ੍ਰਿਤਸਰ ਜਿ਼ਲਾ ਦਿਹਾਤੀ ਦੇ ਐਸਐਸਪੀ ਧਰੁਵ ਦਾਹੀਆ ਉੱਤੇ ਤਰਨਤਾਰਨ ਦਾ ਐੱਸ ਐੱਸ ਪੀਹੋਣ ਸਮੇਂਉਸ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ 100 ਤੋਂ ਵੱਧ ਲੋਕਾਂ ਦੀਆਂ ਮੌਤਾਂ ਦੌਰਾਨਨਿਭਾਈ ਭੂਮਿਕਾ ਬਾਰੇ ਸੀਬੀਆਈ ਵੱਲੋਂ ਕੇਸ ਦਰਜ ਕਰ ਕੇ ਜਾਂਚ ਕਰਨ ਦੀ ਮੰਗ ਕਰ ਦਿੱਤੀ ਹੈ।
ਅੱਜ ਏਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਸਾਬਕਾ ਚੀਫ ਪਾਰਲੀਮੈਂਟਰੀ ਸੈਕਟਰੀ ਵਿਰਸਾ ਸਿੰਘ ਵਲਟੋਹਾ ਨੇ ਦੋਸ਼ ਲਾਇਆ ਕਿ ਇਸ ਪੁਲਿਸ ਅਫਸਰ ਨੇ ਲੋਕਾਂ ਵੱਲੋਂ ਸਬੂਤ ਦੇਣ ਦੇ ਬਾਵਜੂਦ ਸ਼ਰਾਬ ਮਾਫੀਆ ਦੇ ਖਿਲਾਫ ਕਾਰਵਾਈ ਕਰਨ ਤੋਂ ਨਾਂਹ ਕਰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਉਸ ਨੂੰ ਸਸਪੈਂਡ ਜਾਂ ਨੌਕਰੀ ਤੋਂ ਬਰਖ਼ਾਸਤ ਕਰ ਦੇਣਾ ਚਾਹੀਦਾ ਸੀ, ਪਰ ਇਸ ਦੀ ਥਾਂ ਐੱਸ ਐੱਸ ਪੀ ਅੰਮ੍ਰਿਤਸਰ ਦਿਹਾਤੀ ਲਾ ਕੇ ਸ਼ਾਬਾਸ਼ ਦਿੱਤੀ ਗਈ ਹੈ। ਮਜੀਠੀਆ ਨੇ ਕਿਹਾ ਕਿ ਪੰਜਾਬ ਦੇ ਡੀਜੀਪੀ ਦਿਨਕਰ ਇਹ ਗੁਪਤਾ ਦੱਸਣ ਕਿ ਧਰੁਵ ਦਾਹੀਆ ਉਨ੍ਹਾ ਦਾ ਚਹੇਤਾ ਕਿਉਂ ਹੈ ਤੇ ਇਹ ਵੀ ਦੱਸਣ ਕਿ ਤੀਜੀ ਵਾਰ ਐੱਸ ਐੱਸ ਪੀ ਲੱਗ ਕੇ ਦਾਹੀਆ ਨੇ ਕਿਹੜਾ ਚੰਗਾ ਕੰਮ ਕੀਤਾ ਹੈ। ਮਜੀਠੀਆ ਨੇ ਕਿਹਾ ਕਿ ਸਿਰਫ ਸੀਬੀ ਆਈ ਜਾਂਚ ਨਾਲ ਕਾਂਗਰਸੀ ਸ਼ਰਾਬ ਮਾਫੀਆ ਨਾਲ ਐਸਐਸਪੀ ਦਾਹੀਆ ਦੇ ਸੰਬੰਧਦਾਪਤਾ ਲੱਗ ਸਕਦਾ ਹੈ ਤੇ ਜੇਏਦਾਂ ਹੋਇਆ ਤਾਂ ਦਾਹੀਆ ਦੇ ਸਿਰਫ ਚੰਡੀਗੜ ਨਹੀਂ, ਬਲਕਿ 10 ਜਨਪਥ (ਜਿੱਥੇ ਸੋਨੀਆ ਗਾਂਧੀ ਦੀ ਰਿਹਾਇਸ਼ ਹੈ) ਨਾਲ ਸੰਬੰਧਾਂ ਦਾ ਵੀ ਪਤਾ ਲੱਗ ਜਾਵੇਗਾ।
ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਧਰੁਵ ਦਾਹੀਆ ਬਾਰੇ ਕਿਹਾ ਕਿ ਖੰਨਾ ਵਿੱਚ ਪੁਲਸ ਮੁਖੀ ਹੋਣ ਵੇਲੇ ਇਸ ਨੇ ਇੱਕ ਈਸਾਈ ਫਾਦਰ ਦੇ ਘਰੋਂ ਸੋਲਾਂ ਕਰੋੜ ਰੁਪਏ ਜਲੰਧਰ ਤੋਂ ਬਰਾਮਦ ਕਰਕੇ ਖੰਨਾ ਤੋਂਫੜੇ ਦਿਖਾਏ ਸਨ ਤੇ ਉਸ ਵਿੱਚੋਂ ਛੇ ਕਰੋੜ ਰੁਪਏ ਗਬਨ ਕੀਤਾ ਸੀ, ਜਿਸ ਵਿੱਚੋਂ ਡੇਢ ਕਰੋੜ ਦੀ ਰਿਕਵਰੀ ਐਸਐਸ ਪੀ ਦਾਹੀਆ ਤੋਂ ਹੋਣੀ ਅਜੇ ਬਾਕੀ ਹੈ, ਪਰ ਇਸ ਬਾਰੇ ਪੁਲਸ ਦੀ ਵਿਸ਼ੇਸ਼ ਜਾਂਚ ਟੀਮ ਨੇ ਇਨ੍ਹਾਂ ਦੇ ਖ਼ਿਲਾਫ਼ ਕਾਰਵਾਈ ਨਹੀਂ ਕੀਤੀ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ