Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਵਿੱਤ ਮੰਤਰੀ ਬਿੱਲ ਮੌਰਨਿਊ ਉੱਤੇ ਪੂਰਾ ਭਰੋਸਾ : ਟਰੂਡੋ

August 12, 2020 07:14 AM

ਵਿੱਤ ਮੰਤਰੀ ਬਿੱਲ ਮੌਰਨਿਊ ਉੱਤੇ ਪੂਰਾ ਭਰੋਸਾ : ਟਰੂਡੋ

ਓਟਵਾ, 11 ਅਗਸਤ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਅਜੇ ਵੀ ਉਨ੍ਹਾਂ ਨੂੰ ਵਿੱਤ ਮੰਤਰੀ ਬਿੱਲ ਮੌਰਨਿਊ Aੁੱਤੇ ਪੂਰਾ ਭਰੋਸਾ ਹੈ। ਫਿਰ ਭਾਵੇਂ ਉਨ੍ਹਾਂ ਦੇ ਅਸਤੀਫੇ ਦੀ ਮੰਗ ਤੇਜ਼ ਹੋ ਰਹੀ ਹੈ ਤੇ ਕੈਬਨਿਟ ਵਿੱਚ ਉਨ੍ਹਾਂ ਦੇ ਦਿਨ ਹੁਣ ਗਿਣੇ ਚੁਣੇ ਦੱਸੇ ਜਾ ਰਹੇ ਹਨ|
ਕੈਬਨਿਟ ਵਿੱਚ ਫੇਰਬਦਲ ਦੀਆਂ ਕਨਸੋਆਂ ਅਤੇ ਵਿੱਤ ਮੰਤਰੀ ਦੀ ਸਿਆਸੀ ਹੋਣੀ ਉੱਤੇ ਲੱਗੇ ਸਵਾਲੀਆ ਚਿੰਨ੍ਹ ਦਰਮਿਆਨ ਪ੍ਰਧਾਨ ਮੰਤਰੀ ਆਫਿਸ ਵੱਲੋਂ ਜਾਰੀ ਕੀਤੇ ਗਏ ਨਵੇਂ ਬਿਆਨ ਵਿੱਚ ਮੌਰਨਿਊ ਦੇ ਪੂਰੇ ਸਮਰਥਨ Aੁੱਤੇ ਜ਼ੋਰ ਦਿੱਤਾ ਗਿਆ ਹੈ| ਪੀਐਮਓ ਦੇ ਬੁਲਾਰੇ ਐਲੈਕਸ ਵੈਲਸਟੈਡ ਨੇ ਆਖਿਆ ਕਿ ਪ੍ਰਧਾਨ ਮੰਤਰੀ ਨੂੰ ਵਿੱਤ ਮੰਤਰੀ ਵਿੱਚ ਪੂਰਾ ਭਰੋਸਾ ਹੈ ਤੇ ਇਸ ਸਬੰਧ ਵਿੱਚ ਕੋਈ ਵੀ ਹੋਰ ਬਿਆਨ ਗਲਤ ਹੈ| ਬਿਆਨ ਵਿੱਚ ਇਹ ਵੀ ਆਖਿਆ ਗਿਆ ਹੈ ਕਿ ਪ੍ਰਧਾਨ ਮੰਤਰੀ ਜਾਣਦੇ ਹਨ ਕਿ ਮੰਤਰੀ ਮੌਰਨਿਊ ਤੇ ਕੈਬਨਿਟ ਮੰਤਰੀਆਂ ਦੀ ਸਮੁੱਚੀ ਟੀਮ ਕੈਨੇਡੀਅਨਾਂ ਨੂੰ ਮਹਾਂਮਾਰੀ ਵਿੱਚੋਂ ਸਹੀ ਸਲਾਮਤ ਬਾਹਰ ਕੱਢਣ ਵਿੱਚ ਲੱਗੀ ਹੋਈ ਹੈ|
ਸੋਮਵਾਰ ਨੂੰ ਮੀਡੀਆ ਵੱਲੋਂ ਨਸ਼ਰ ਕੀਤੀਆਂ ਗਈਆਂ ਖਬਰਾਂ ਵਿੱਚ ਇਸ ਗਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਮਹਾਂਮਾਰੀ ਵਿੱਚੋਂ ਕੈਨੇਡੀਅਨ ਅਰਥਚਾਰੇ ਨੂੰ ਸਹੀ ਸਲਾਮਤ ਬਾਹਰ ਕੱਢਣ ਲਈ ਟਰੂਡੋ ਬੈਂਕ ਆਫ ਕੈਨੇਡਾ ਦੇ ਸਾਬਕਾ ਗਵਰਨਰ ਮਾਰਕ ਕਾਰਨੇ ਤੋਂ ਸਲਾਹ ਲੈ ਰਹੇ ਹਨ| ਇਸ ਨਾਲ ਇਨ੍ਹਾਂ ਕਿਆਸਅਰਾਈਆਂ ਨੂੰ ਵੀ ਸ਼ਹਿ ਮਿਲੀ ਹੈ ਕਿ ਕਿਤੇ ਕਾਰਨੇ ਨੂੰ ਮੌਰਨਿਊ ਦੇ ਬਦਲ ਵਜੋਂ ਤਾਂ ਨਹੀਂ ਵੇਖਿਆ ਜਾ ਰਿਹਾ| ਦੂਜੇ ਪਾਸੇ ਵੁਈ ਚੈਰਿਟੀ ਵਿਵਾਦ ਦੇ ਸਬੰਧ ਵਿੱਚ ਐਥਿਕਸ ਕਮੇਟੀ ਸਾਹਮਣੇ 22 ਜੁਲਾਈ ਨੂੰ ਪੇਸ਼ ਹੋਣ ਤੋਂ ਬਾਅਦ ਮੌਰਨਿਊ ਸੱਭ ਦੇ ਸਾਹਮਣੇ ਘੱਟ ਹੀ ਆ ਰਹੇ ਹਨ|
ਹਾਲਾਂਕਿ ਕਈ ਕੈਬਨਿਟ ਮੰਤਰੀਆਂ ਵੱਲੋਂ ਵੁਈ ਚੈਰਿਟੀ ਨਾਲ ਨੇੜਲੇ ਸਬੰਧ ਰੱਖਣ ਦੇ ਬਾਵਜੂਦ ਵਿੱਤ ਮੰਤਰੀ ਬਿੱਲ ਮੌਰਨਿਊ ਵਿੱਚ ਪੂਰਾ ਭਰੋਸਾ ਪ੍ਰਗਟਾਇਆ ਜਾ ਰਿਹਾ ਹੈ ਪਰ ਸੰਭਾਵੀ ਕੈਬਨਿਟ ਫੇਰਬਦਲ ਦੇ ਮੱਦੇਨਜ਼ਰ ਡਿਪਟੀ ਪ੍ਰਧਾਨ ਮੰਤਰੀ ਕ੍ਰਿਸਟੀਆ ਫਰੀਲੈਂਡ ਸਮੇਤ ਵਿਦੇਸ਼ ਮੰਤਰੀ ਫਰੈਂਕੌਇਸ ਫਿਲਿਪ ਸ਼ੈਂਪੇਨ ਤੇ ਖਜ਼ਾਨਾ ਬੋਰਡ ਦੇ ਪ੍ਰੈਜ਼ੀਡੈਂਟ ਜੀਨ-ਯਵੇਸ ਡਕਲਸ ਨੂੰ ਉਨ੍ਹਾਂ ਦੇ ਬਦਲ ਵਜੋਂ ਵੀ ਵੇਖਿਆ ਜਾ ਰਿਹਾ ਹੈ| ਉਹ ਵੱਖਰੀ ਗੱਲ ਹੈ ਕਿ ਟਰੂਡੋ ਦੇ ਬਿਆਨ ਨੇ ਹਾਲ ਦੀ ਘੜੀ ਕੈਬਨਿਟ ਵਿੱਚ ਕੀਤੀ ਜਾਣ ਵਾਲੀ ਕਿਸੇ ਵੀ ਤਰ੍ਹਾਂ ਦੀ ਫੇਰਬਦਲ ਦੀਆਂ ਸੰਭਾਵਨਾਂਵਾ ਉੱਤੇ ਰੋਕ ਲਾਉਣ ਦੀ ਕੋਸ਼ਿਸ਼ ਕੀਤੀ ਹੈ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ