Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਕਿਸੀ ਕੇ ਬਾਪ ਕਾ ਹਿੰਦੁਸਤਾਨ ਥੋੜ੍ਹੀ ਹੈ! * ਬੁਲੰਦ ਸੁਰਾਂ ਵਾਲੇ ਪ੍ਰਸਿੱਧ ਸ਼ਾਇਰ ਰਾਹਤ ਇੰਦੌਰੀ ਦਾ ਦੇਹਾਂਤ

August 12, 2020 07:15 AM

ਨਵੀਂ ਦਿੱਲੀ, 11 ਅਗਸਤ, (ਪੋਸਟ ਬਿਊਰੋ)-ਭਾਰਤ ਦੇ ਪ੍ਰਸਿੱਧ ਸ਼ਾਇਰ ਰਾਹਤ ਇੰਦੌਰੀ ਨਹੀਂ ਰਹੇ। ਉਹ ਅੱਜ ਏਥੇ ਅਰਬਿੰਦੋ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਨਾਲ ਚੱਲ ਵੱਸੇ। ਇਸ ਤੋਂ ਪਹਿਲਾ ਸ਼ਾਇਰ ਰਾਹਤ ਇੰਦੌਰੀ ਦੀ ਕੋਰੋਨਾ ਪਾਜ਼ੇਟਿਵ ਰਿਪੋਰਟ ਪਾਜ਼ੇਟਿਵ ਆਈ ਸੀ।
ਅਸਲ ਵਿੱਚ ਪ੍ਰਸਿੱਧ ਸ਼ਾਇਰ ਰਾਹਤ ਇੰਦੌਰੀ ਬੀਤੇ ਦਿਨੀਂ ਕੋਰੋਨਾ ਵਾਇਰਸ ਤੋਂ ਪੀੜਤ ਹੋ ਗਏ ਸਨ। ਇਸ ਦੇ ਬਾਅਦ ਉਨ੍ਹਾਂ ਨੇ ਖ਼ੁਦ ਟਵੀਟ ਕਰ ਕੇ ਕਿਹਾ ਸੀ, ‘ਕੋਰੋਨਾ ਦੇ ਸ਼ੁਰੂ ਦੇ ਲੱਛਣ ਦਿਖਾਈ ਦੇਣ ਉੱਤੇ ਕੱਲ੍ਹ ਮੇਰਾ ਟੈਸਟ ਕੀਤਾ ਗਿਆ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਆਰਬਿੰਦੋ ਹਸਪਤਾਲ ਵਿੱਚ ਐਡਮਿਟ ਹਾਂ। ਦੁਆ ਕਰੋ ਕਿ ਜਲਦੀਤੋਂ ਜਲਦੀ ਇਸ ਬਿਮਾਰੀ ਨੂੰ ਹਰਾ ਦੇਵਾਂ। ਇਕ ਹੋਰ ਬੇਨਤੀ ਹੈ ਕਿ ਮੈਨੂੰ ਜਾਂ ਮੇਰੇ ਘਰ ਦੇ ਮੈਂਬਰਾਂ ਨੂੰ ਫੋਨ ਨਾ ਕਰਨਾ, ਮੈਰੀ ਖੈਰੀਅਤ ਟਵਿੱਟਰ ਤੇ ਫੇਸਬੁੱਕ ਉੱਤੇ ਤੁਹਾਨੂੰ ਮਿਲਦੀ ਰਹੇਗੀ।`
ਮਿਲੀ ਜਾਣਕਾਰੀ ਅਨੁਸਾਰ ਰਾਹਤ ਇੰਦੌਰੀ ਨੂੰ ਸ਼ੂਗਰ ਤੇ ਦਿਲ ਦੀ ਬਿਮਾਰੀ ਦੀ ਸਮੱਸਿਆ ਸੀ। ਪਿੱਛੇ ਜਿਹੇ ਉਨ੍ਹਾਂ ਨੂੰ ਨਮੂਨੀਆ ਦੇ ਕਾਰਨ ਉਨ੍ਹਾਂ ਦੇ ਫੇਫੜਿਆਂ ਵਿੱਚ ਇਨਫੈਕਸ਼ਨ ਹੋ ਗਈ ਸੀ। ਰਾਹਤ ਇੰਦੌਰੀ ਚਾਰ ਮਹੀਨਿਆਂ ਤੋਂ ਘਰ ਤੋਂ ਬਾਹਰ ਨਹੀਂ ਨਿਕਲੇ ਸਨ, ਸਿਰਫ ਬਾਕਾਇਦਾ ਚੈੱਕਅਪ ਲਈ ਘਰੋਂ ਨਿਕਲਦੇ ਸਨ। ਉਹ ਚਾਰ ਪੰਜ ਦਿਨਾਂ ਤੋਂ ਬੇਚੈਨ ਸਨ। ਨਮੂਨੀਆ ਦੀ ਪੁਸ਼ਟੀ ਪਿੱਛੋਂ ਡਾਕਟਰਾਂ ਦੀ ਸਲਾਹ ਉੱਤੇ ਫੇਫੜਿਆਂ ਦਾ ਐਕਸ-ਰੇ ਕੀਤਾ ਅਤੇਸੈਂਪਲ ਜਾਂਚ ਲਈ ਭੇਜੇ ਤਾਂ ਰਿਪੋਰਟ ਪਾਜਿ਼ਟਿਵ ਆਈ ਸੀ। ਉਨ੍ਹਾਂ ਦੇ ਦੋਵੇਂ ਫੇਫੜਿਆਂ ਵਿਚ ਨਿਮੋਨੀਆ ਹੋਣ ਨਾਲ ਸਾਹ ਦੀ ਮੁਸ਼ਕਲ ਕਾਰਨ ਆਈਸੀਯੂ ਵਿੱਚ ਰੱਖਿਆ ਗਿਆ ਸੀ, ਪਰ ਓਥੇ ਉਨ੍ਹਾਂ ਨੂੰ ਤਿੰਨ ਵਾਰ ਦਿਲ ਦਾ ਦੌਰਾ ਵੀ ਪਿਆ ਸੀ।
ਰਾਹਤ ਇੰਦੌਰੀ ਆਪਣੀਆਂ ਬੁਲੰਦ ਸੁਰਾਂ ਲਈ ਜਾਣੇ ਜਾਂਦੇ ਸਨ ਤੇ ਉਨ੍ਹਾਂ ਦੇ ਜਿਹੜੇ ਬੋਲ ਹਰ ਜ਼ਬਾਨ ੳੱਤੇ ਚੜ੍ਹਨ ਕਾਰਨ ਪਿਛਲੇ ਸਾਲ ਤੋਂ ਲਗਾਤਾਰ ਗੂੰਜ ਰਹੇ ਸਨ, ਉਹ ਇਸ ਤਰ੍ਹਾਂ ਸਨ:
ਲਗੇਗੀ ਆਗ, ਤੋਂ ਆਏਂਗੇ ਘਰ ਕਈ ਜ਼ਦ ਮੇਂ,
ਯਹਾਂ ਪੇ ਸਿਰਫ ਹਮਾਰਾ ਮਕਾਨ ਥੋੜ੍ਹੀ ਹੈ।
ਜੋ ਆਜ ਸਾਹਿਬੇ-ਮਸਨਦ ਹੈਂ, ਕੱਲ੍ਹ ਨਹੀਂ ਹੋਂਗੇ,
ਕਿਰਾਏਦਾਰ ਹੈਂ, ਜ਼ਾਤੀ ਮਕਾਨ ਥੋੜ੍ਹੀ ਹੈ।
ਸਭੀ ਕਾ ਖੂਨ ਹੈ ਸ਼ਾਮਿਲ, ਯਹਾਂ ਕੀ ਮਿੱਟੀ ਮੇਂ,
ਕਿਸੀ ਕੇ ਬਾਪ ਕਾ ਹਿੰਦੁਸਤਾਨ ਥੋੜ੍ਹੀ ਹੈ।
(* ਸਾਹਿਬੇ-ਮਸਨਦ ਦਾ ਮਤਲਬ ਹੈ ਕਿ ਜੋ ਅੱਜ ਕੁਰਸੀ ਉੱਤੇ ਹਨ)

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ