Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਸਿਟੀ ਆਫ ਵਾਅਨ ਵੱਲੋਂ ਕੀਤੀ ਜਾ ਰਹੀ ਹੈ 1100 ਵਰਕਰਜ਼ ਦੀ ਛਾਂਗੀ

August 12, 2020 07:49 AM

ਸਿਟੀ ਆਫ ਵਾਅਨ ਵੱਲੋਂ ਕੀਤੀ ਜਾ ਰਹੀ ਹੈ
1100 ਵਰਕਰਜ਼ ਦੀ ਛਾਂਗੀ

ਟੋਰਾਂਟੋ, 11 ਅਗਸਤ (ਪੋਸਟ ਬਿਊਰੋ) : ਕੋਵਿਡ-19 ਮਹਾਂਮਾਰੀ ਕਾਰਨ ਸਿਟੀ ਆਫ ਵਾਅਨ ਵੱਲੋਂ ਅਸਥਾਈ ਤੌਰ ਉੱਤੇ ਆਪਣੇ 1100 ਵਰਕਰਜ਼ ਦੀ ਛਾਂਗੀ ਕੀਤੀ ਜਾ ਰਹੀ ਹੈ|
ਸਿਟੀ ਦੇ ਬੁਲਾਰੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਕੋਵਿਡ-19 ਮਹਾਂਮਾਰੀ ਦੌਰਾਨ ਵਾਅਨ ਅਤੇ ਓਨਟਾਰੀਓ ਵਿੱਚ ਐਲਾਨੀ ਗਈ ਸਟੇਟ ਆਫ ਐਮਰਜੰਸੀ ਕਾਰਨ ਸਿਟੀ ਦੀਆਂ ਸੇਵਾਵਾਂ ਕਈ ਤਰ੍ਹਾਂ ਨਾਲ ਪ੍ਰਭਾਵਿਤ ਹੋਈਆਂ ਹਨ| ਇਸ ਦੌਰਾਨ ਜਨਤਾ ਲਈ ਸਿਟੀ ਦੀਆਂ ਕਈ ਫੈਸਿਲਿਟੀਜ਼ ਆਰਜ਼ੀ ਤੌਰ ਉੱਤੇ ਬੰਦ ਕਰਨੀਆਂ ਪਈਆਂ ਹਨ ਤੇ ਕਈ ਪ੍ਰੋਗਰਾਮ ਰੱਦ ਕਰਨੇ ਪਏ ਹਨ|
ਅਜਿਹੇ ਅਜੀਬ ਹਾਲਾਤ ਵਿੱਚ ਕੁੱਝ ਵਿਭਾਗਾਂ ਵਿੱਚ ਕੰਮ ਦੀ ਘਾਟ ਕਾਰਨ ਸਿਟੀ ਨੂੰ ਅੰਦਾਜ਼ਨ 1100 ਕਰਮਚਾਰੀਆਂ ਦੀ ਆਰਜ਼ੀ ਛਾਂਗੀ ਕਰਨ ਦਾ ਔਖਾ ਫੈਸਲਾ ਲੈਣਾ ਪੈ ਰਿਹਾ ਹੈ| 2019 ਵਿੱਚ ਸਿਟੀ ਆਫ ਵਾਅਨ ਕੋਲ 1768 ਫੁੱਲ ਟਾਈਮ ਇੰਪਲੌਈਜ਼ ਸਨ| ਅਜੇ ਇਹ ਸਪਸ਼ਟ ਨਹੀਂ ਹੋ ਸਕਿਆ ਹੈ ਕਿ ਪਾਰਟ ਟਾਈਮ ਵਰਕਰਜ਼ ਵਿੱਚੋਂ ਕਿੰਨਿਆਂ ਨੂੰ ਕੱਢਿਆ ਜਾ ਰਿਹਾ ਹੈ ਪਰ ਇਹ ਕਦਮ ਸਿਟੀ ਦੀ ਵਰਕਫੋਰਸ ਨੂੰ ਵੱਡੀ ਪੱਧਰ ਉੱਤੇ ਪ੍ਰਭਾਵਿਤ ਕਰੇਗਾ|
ਸਿਟੀ ਵੱਲੋਂ ਇਹ ਖੁਲਾਸਾ ਵੀ ਨਹੀਂ ਕੀਤਾ ਗਿਆ ਹੈ ਕਿ ਇਹ ਛਾਂਗੀਆਂ ਕਿਹੜੇ ਡਿਪਾਰਟਮੈਂਟਸ ਵਿੱਚੋਂ ਹੋਣਗੀਆਂ ਤੇ ਇਹ ਕਿੰਨਾ ਚਿਰ ਰਹਿਣਗੀਆਂ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ