Welcome to Canadian Punjabi Post
Follow us on

29

March 2024
 
ਅੰਤਰਰਾਸ਼ਟਰੀ

ਪਾਕਿਸਤਾਨ ਵਿੱਚ ਬੰਬ ਧਮਾਕੇ ਕਾਰਨ ਛੇ ਮੌਤਾਂ, 22 ਜ਼ਖ਼ਮੀ

August 12, 2020 09:07 PM

ਇਸਲਾਮਾਬਾਦ, 12 ਅਗਸਤ (ਪੋਸਟ ਬਿਊਰੋ)- ਅਫ਼ਗ਼ਾਨਿਸਤਾਨ ਸਰਹੱਦ ਨਾਲ ਲਗਦੇ ਪਾਕਿਸਤਾਨ ਦੇ ਗੜਬੜ ਵਾਲੇ ਚਮਨ ਸ਼ਹਿਰ ਵਿੱਚ ਨਸ਼ਾ ਵਿਰੋਧੀ ਫ਼ੋਰਸ ਨੂੰ ਨਿਸ਼ਾਨਾ ਬਣਾ ਕੇ ਇੱਕ ਸ਼ਕਤੀਸ਼ਾਲੀ ਬੰਬ ਧਮਾਕਾ ਕੀਤਾ ਗਿਆ। ਇਸ ਵਿੱਚ ਅਰਧ ਫੌਜੀ ਦਸਤੇ ਦੇ ਇੱਕ ਕਰਮਚਾਰੀ ਸਮੇਤ ਛੇ ਜਣਿਆਂ ਦੀ ਮੌਤ ਹੋ ਗਈ ਅਤੇ 22 ਜ਼ਖ਼ਮੀ ਹੋ ਗਏ।
ਪੁਲਸ ਮੁਤਾਬਕ ਇਹ ਬੰਬ ਧਮਾਕਾ ਬਲੋਚਿਸਤਾਨ ਸੂਬੇ ਦੇ ਚਮਨ ਸ਼ਹਿਰ ਵਿੱਚ ਸ਼ਾਮ ਹਾਜੀ ਨਿਦਾ ਬਾਜ਼ਾਰ ਵਿੱਚ ਹੋਇਆ। ਇਸ ਬਾਰੇ ਪੁਲਸ ਦੇ ਇੱਕ ਅਧਿਕਾਰੀ ਨੇ ਕਿਹਾ, ‘‘ਸੜਕ ਕਿਨਾਰੇ ਖੜੇ ਇੱਕ ਮੋਟਰਸਾਈਕਲ 'ਤੇ ਛੇ ਤੋਂ ਸੱਤ ਕਿਲੋਗ੍ਰਾਮ ਵਿਸਫ਼ੋਟਕ ਲਾਇਆ ਗਿਆ ਸੀ ਅਤੇ ਰਿਮੋਟ ਕੰਟਰੋਲ ਨਾਲ ਧਮਾਕਾ ਕੀਤਾ ਗਿਆ।'' ਅਧਿਕਾਰੀ ਨੇ ਦੱਸਿਆ ਕਿ ਇਸ ਧਮਾਕੇ ਵਿੱਚ ਫ਼ਰੰਟੀਅਰ ਕੋਰ ਦੇ ਇੱਕ ਮੁਲਾਜ਼ਮ ਸਮੇਤ ਘੱਟੋ-ਘੱਟ ਛੇ ਜਣੇ ਮਾਰੇ ਗਏ ਅਤੇ 22 ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਵਿੱਚੋਂ 10 ਦੀ ਹਾਲਤ ਨਾਜ਼ੁਕ ਹੈ। ਕਿਸੇ ਗਰੁੱਪ ਨੇ ਇਸ ਬੰਬ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ। ਅਧਿਕਾਰੀ ਨੇ ਕਿਹਾ, ‘‘ਅਜਿਹਾ ਲਗਦਾ ਹੈ ਕਿ ਇਹ ਅਤਿਵਾਦੀ ਕਾਰਵਾਈ ਹੈ ਅਤੇ ਇਸ਼ ਦਾ ਉਦੇਸ਼ ਚਮਨ ਵਿੱਚ ਦਹਿਸ਼ਤ ਅਤੇ ਹਫੜਾ-ਦਫੜੀ ਦਾ ਮਾਹੌਲ ਪੈਦਾ ਕਰਨਾ ਸੀ।''

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ