Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਪਾਕਿਸਤਾਨ ਵਿਚਾਰਧਾਰਕ ਅਸੁਰੱਖਿਆ ਨਾਲ ਪੀੜਤ ਜਾਪਦੈ

August 12, 2020 09:07 PM

ਇਸਲਾਮਾਬਾਦ, 12 ਅਗਸਤ (ਪੋਸਟ ਬਿਊਰੋ)- ਪਿਛਲੇ ਕੁਝ ਹਫ਼ਤਿਆਂ 'ਚ ਹੋਏ ਘਟਨਾ ਚੱਕਰਾਂ ਨੇ ਇੱਕ ਵਾਰ ਫਿਰ ਭੇਦ ਖੋਲ੍ਹਿਆ ਹੈ ਕਿ ਪਾਕਿਸਤਾਨ ਵਿਚਾਰਧਾਰਕ ਅਸੁਰੱਖਿਆ ਤੋਂ ਪੀੜਤ ਹੈ।
ਇਸ ਬਾਰੇ ਕੌਮੀ ਸੁਰੱਖਿਆ ਸਲਾਹਕਾਰ ਬੋਰਡ ਦੇ ਮੈਂਬਰ ਤਿਲਕ ਦੇਵਾਸ਼ੀਲ ਨੇ ਕਿਹਾ ਕਿ ਨੈਸ਼ਨਲ ਅਸੈਂਬਲੀ 'ਚ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਦੁਨੀਆ ਦੇ ਖਤਰਨਾਕ ਅੱਤਵਾਦੀ ਰਹੇ ਓਸਾਮਾ ਬਿਨ ਲਾਦੇਨ ਨੂੰ ਸ਼ਹੀਦ ਦਾ ਦਰਜਾ ਦਿੱਤਾ ਸੀ। ਬਾਅਦ 'ਚ ਹਾਕਮ ਪਾਰਟੀ ਦੇ ਇੱਕ ਵਿਧਾਇਕ ਨੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ ਐਮ ਐਲ ਐਨ) ਦੇ ਨੇਤਾ ਖੁਵਾਜ਼ਾ ਆਸਿਫ 'ਤੇ ਦੋਸ਼ ਲਾਇਆ ਕਿ ਉਹ ਸਾਰੇ ਧਰਮਾਂ ਨੂੰ ਇੱਕ ਬਰਾਬਰ ਮੰਨਦੇ ਹਨ। ਪਾਕਿਸਤਾਨ ਨੂੰ ਇਸ ਗੱਲ ਦਾ ਡਰ ਹੈ ਕਿ ਇਸਲਾਮਿਕ ਜੋਸ਼ ਦੀ ਵਾਰ-ਵਾਰ ਦੀ ਖੁਰਾਕ ਤੋਂ ਬਿਨਾਂ ਉਹ ਆਪਣੀ ਕੌਮ ਨੂੰ ਇੱਕਠਾ ਨਹੀਂ ਰੱਖ ਸਕੇਗਾ, ਜਦ ਕਿ ਮੁਸਲਮਾਨਾਂ ਦੀ ਜਾਤੀ ਪਛਾਣ, ਭਾਸ਼ਾ, ਸੰਸਕ੍ਰਿਤੀ ਅਤੇ ਇਤਿਹਾਸ ਵੱਖਰਾ ਹੈ। ਘੱਟ ਗਿਣਤੀ ਹਿੰਦੂ, ਸਿੱਖ ਅਤੇ ਅਹਿਮਦੀ ਭਾਈਚਾਰਿਆਂ ਨੂੰ ਨਿਸ਼ਾਨਾ ਬਣਾਇਆ ਗਿਆ। ਕਈ ਮੌਲਵੀਆਂ ਤੇ ਸਿਆਸੀ ਨੇਤਾਵਾਂ ਦੇ ਇਤਰਾਜ਼ ਤੋਂ ਬਾਅਦ ਜੁਲਾਈ 'ਚ ਇਸਲਾਮਾਬਾਦ 'ਚ ਬਣਨ ਵਾਲੇ ਪਹਿਲੇ ਹਿੰਦੂ ਮੰਦਰ ਦੀ ਉਸਾਰੀ ਰੋਕ ਦਿੱਤੀ ਗਈ ਅਤੇ ਇਸੇ ਮਹੀਨੇ ਪੇਸ਼ਾਵਰ ਦੀ ਅਦਾਲਤ 'ਚ ਅੱਲ੍ਹਾ ਦੀ ਤੌਹੀਨ ਦੇ ਦੋਸ਼ੀ ਦੀ ਗੋਲੀ ਮਾਰਕੇ ਹੱਤਿਆ ਕਰ ਦਿੱਤੀ ਗਈ। ਹੱਤਿਆਰੇ ਨਾਲ ਵਕੀਲਾਂ ਅਤੇ ਪੁਲਸ ਨੇ ਸੈਲਫੀ ਤੱਕ ਲਈ। ਹੈਰਾਨੀ ਦੀ ਕੱਲ੍ਹ ਸੀ ਕਿ ਸ਼ੂਟਰ ਇੱਕ ਹਾਈ ਸਿਕਓਰਿਟੀ ਜੋਨ ਸਥਿਤ ਕੋਰਟ ਕੰਪਲੈਕਸ 'ਚ ਬੰਦੂਕ ਲੈ ਜਾਣ 'ਚ ਕਾਮਯਾਬ ਰਿਹਾ। ਇਸ ਤੋਂ ਬਾਅਦ ਇੱਕ ਗਰੁੱਪ ਨੇ ਲਾਹੌਰ ਦੇ ਗੁਰਦੁਆਰਾ ਸ਼ਹੀਦੀ ਅਸਥਾਨ ਭਾਈ ਤਾਰੂ ਸਿੰਘ ਦੀ ਜ਼ਮੀਨ 'ਤੇ ਜ਼ਬਰਦਸਤੀ ਕਬਜ਼ਾ ਕਰ ਲਿਆ। ਇਸ ਤੋਂ ਇਲਾਵਾ, ਸਰਕਾਰੀ ਕਾਨੂੰਨ ਪਾਕਿਸਤਾਨ 'ਚ ਡੂੰਘੀਆਂ ਜੜ੍ਹਾਂ ਜਮ੍ਹਾ ਰਹੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ