Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਅਮਰੀਕੀਆਂ ਦੀ ਵਤਨ ਵਾਪਸੀ ਦੇ ਲਈ ਵੀ ਰੋਕ ਲਾ ਸਕਦੇ ਹਨ ਡੋਨਾਲਡ ਟਰੰਪ

August 12, 2020 09:09 PM

ਵਾਸ਼ਿੰਗਟਨ, 12 ਅਗਸਤ (ਪੋਸਟ ਬਿਊਰੋ)- ਦੁਨੀਆ 'ਚ ਕੋਰੋਨਾ ਮਹਾਮਾਰੀ ਨਾਲ ਸਭ ਤੋਂ ਵੱਧ ਜੂਝ ਰਹੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਆਪਣੇ ਹੀ ਨਾਗਰਿਕਾਂ ਦੀ ਵਤਨ ਵਾਪਸੀ 'ਤੇ ਅਸਥਾਈ ਰੋਕ ਲਾ ਸਕਦੇ ਹਨ। ਉਹ ਇਸ ਸੰਬੰਧ ਵਿੱਚ ਨਵੇਂ ਇਮੀਗਰੇਸ਼ਨ ਨਿਯਮਾਂ 'ਤੇ ਵਿਚਾਰ ਕਰ ਰਹੇ ਹਨ।
ਇਸ ਕਦਮ ਨਾਲ ਵਿਦੇਸ਼ ਤੋਂ ਉਨ੍ਹਾਂ ਅਮਰੀਕੀ ਨਾਗਰਿਕਾਂ ਜਾਂ ਜਾਇਜ਼ ਸਥਾਈ ਵਾਸੀਆਂ ਦੇ ਅਮਰੀਕਾ ਪਰਤਣ 'ਤੇ ਰੋਕ ਲੱਗ ਜਾਵੇਗੀ, ਜਿਨ੍ਹਾਂ ਦੇ ਕੋਰੋਨਾ ਪ੍ਰਭਾਵਤ ਹੋਣ ਦਾ ਸ਼ੱਕ ਹੋਵੇਗਾ। ਇਹ ਕਦਮ ਵਿਦੇਸ਼ ਤੋਂ ਕੋਰੋਨਾ ਪ੍ਰਭਾਵਤ ਲੋਕਾਂ ਨੂੰ ਦੇਸ਼ ਵਿੱਚ ਆਉਣ ਤੋਂ ਰੋਕਣ ਲਈ ਉਠਾਇਆ ਜਾ ਰਿਹਾ ਹੈ। ਟਰੰਪ ਨੇ ਕੁਝ ਮਹੀਨੇ ਪਹਿਲਾਂ ਵਿਦੇਸ਼ੀ ਨਾਗਰਿਕਾਂ ਦੇ ਅਮਰੀਕਾ ਵਿੱਚ ਦਾਖਲ ਹੋਣ 'ਤੇ ਰੋਕ ਲਾਈ ਸੀ। ਓਦੋਂ ਉਨ੍ਹਾਂ ਇਹ ਦਲੀਲ ਦਿੱਤੀ ਸੀ ਕਿ ਉਨ੍ਹਾਂ ਦੇ ਆਉਣ ਨਾਲ ਕੋਰੋਨਾ ਇਨਫੈਕਸ਼ਨ ਦੇ ਵਧਣ ਦਾ ਖਤਰਾ ਵੱਧ ਹੋ ਸਕਦਾ ਹੈ। ਉਦੋਂ ਉਨ੍ਹਾਂ ਵਿਦੇਸ਼ ਤੋਂ ਆਪਣੇ ਘਰ ਵਾਪਸ ਆਉਣ ਦੇ ਇਛੁੱਕ ਅਮਰੀਕੀ ਨਾਗਰਿਕਾਂ ਤੇ ਸਥਾਈ ਵਾਸੀਆਂ ਨੂੰ ਛੋਟ ਦਿੱਤੀ ਸੀ, ਪਰ ਅਮਰੀਕੀਆਂ ਨੂੰ ਮਿਲੀ ਇਹ ਛੋਟ ਖਤਮ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਸ ਰੋਕ ਦੇ ਖਰੜੇ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਸਰਕਾਰ ਨੂੰ ਨਾਗਰਿਕਾਂ ਤੇ ਜਾਇਜ਼ ਵਾਸੀਆਂ ਨੂੰ ਅਮਰੀਕਾ ਵਿੱਚ ਦਾਖਲ ਹੋਣ ਤੋਂ ਰੋਕਣ ਦਾ ਹੱਕ ਮਿਲ ਜਾਵੇਗਾ। ਇਸ ਮਸੌਦੇ 'ਤੇ ਫੈਡਰਲ ਏਜੰਸੀਆਂ ਨੂੰ ਮੰਗਲਵਾਰ ਤੱਕ ਰਾਇ ਦੇਣ ਲਈ ਕਿਹਾ ਗਿਆ ਸੀ। ਅਜੇ ਇਹ ਸਾਫ ਨਹੀਂ ਹੈ ਕਿ ਇਸ ਮਸੌਦੇ ਨੂੰ ਕਦੋਂ ਮਨਜ਼ੂਰੀ ਦਿੱਤੀ ਜਾਵੇਗੀ ਜਾਂ ਇਸ ਦਾ ਕਦੋਂ ਐਲਾਨ ਕੀਤਾ ਜਾਵੇਗਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ