Welcome to Canadian Punjabi Post
Follow us on

29

March 2024
 
ਭਾਰਤ

ਛੇੜਛਾੜ ਨੇ ਅਮਰੀਕਾ ਪੜ੍ਹਦੀ ਹੋਣਹਾਰ ਲੜਕੀ ਦੀ ਜਾਨ ਲੈ ਲਈ

August 12, 2020 09:25 PM

ਬੁੁਲੰਦ ਸ਼ਹਿਰ, 12 ਅਗਸਤ (ਪੋਸਟ ਬਿਊਰੋ)- ਅਮਰੀਕਾ 'ਚ ਪੜ੍ਹਾਈ ਕਰਦੀ ਵੀਹ ਸਾਲਾ ਸੁਦੀਕਸ਼ਾ ਭਾਟੀ ਦੀ ਸੜਕ ਹਾਦਸੇ ਵਿੱਚ ਮੌਤ ਪਿੱਛੋਂ ਉਸ ਦੇ ਪਰਵਾਰ ਨੇ ਦਾਅਵਾ ਕੀਤਾ ਹੈ ਕਿ ਹਾਦਸੇ ਦੀ ਵਜ੍ਹਾ ਮੋਟਰ ਸਾਈਕਲ ਸਵਾਰ ਲੜਕੇ ਸਨ, ਜੋ ਲੜਕੀ ਦਾ ਪਿੱਛਾ ਕਰਦੇ ਹੋਏ ਉਸ ਨੂੰ ਪ੍ਰੇਸ਼ਾਨ ਕਰ ਰਹੇ ਸੀ।
ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਕੱਲ੍ਹ ਸਵੇਰੇ ਔਰੰਗਾਬਾਦ ਇਲਾਕੇ ਵਿੱਚ ਵਾਪਰੀ। ਸੁਦੀਕਸ਼ਾ ਮੋਟਰ ਸਾਈਕਲ 'ਤੇ ਪਿੱਛੇ ਬੈਠੀ ਹੋਈ ਸੀ, ਜਦ ਕਿ ਮੋਟਰ ਸਾਈਕਲ ਉਸ ਦਾ ਛੋਟਾ ਭਰਾ ਚਲਾ ਰਿਹਾ ਸੀ। ਸੁਦੀਕਸ਼ਾ ਨੇ ਵੀਹ ਅਗਸਤ ਨੂੰ ਵਾਪਸ ਅਮਰੀਕਾ ਜਾਣਾ ਸੀ। ਲੜਕੀ ਦੇ ਪਰਵਾਰ ਨੇ ਦੋਸ਼ ਲਾਇਆ ਕਿ ਦੋ ਅਣਪਛਾਤੇ ਵਿਅਕਤੀ ਉਸ ਨਾਲ ਛੇੜਛਾੜ ਕਰ ਰਹੇ ਸੀ ਤੇ ਇਸੇ ਕਾਰਨ ਸੁਦੀਕਸ਼ਾ ਦਾ ਵਾਹਨ ਹਾਦਸੇ ਦਾ ਸ਼ਿਕਾਰ ਹੋ ਗਿਆ ਤੇ ਉਸ ਦੀ ਮੌਤ ਹੋ ਗਈ। ਬੁਲੰਦ ਸ਼ਹਿਰ ਜ਼ਿਲਾ ਪ੍ਰਸ਼ਾਸਨ ਨੇ ਇਸ ਦੀ ਜਾਂਚ ਦੇ ਹੁਕਮ ਦਿੱਤੇ ਹਨ।
ਇਸੇ ਦੌਰਾਨ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਨੇ ਉੱਤਰ ਪ੍ਰਦੇਸ਼ ਪੁਲਸ ਦੇ ਡੀ ਜੀ ਪੀ ਨੂੰ ਪੱਤਰ ਲਿਖ ਕੇ ਇਸ ਮਾਮਲੇ ਦੀ ਤੁਰੰਤ ਤੇ ਨਿਰਪੱਖ ਜਾਂਚ ਕਰਨ ਲਈ ਕਿਹਾ ਹੈ। ਕਮਿਸ਼ਨ ਨੇ ਕਿਹਾ ਕਿ ਘਟਨਾ ਦੀ ਜਾਂਚ ਲਈ ਸੀ ਸੀ ਟੀ ਵੀ ਦੀ ਫੁਟੇਜ ਵੀ ਦੇਖੀ ਜਾਵੇ। ਉੱਤਰ ਪ੍ਰਦੇਸ਼ ਦੇ ਡੀ ਜੀ ਪੀ ਐੱਚ ਸੀ ਅਵਸਥੀ ਨੇ ਕਿਹਾ ਕਿ ਇਹ ਪੱਕਾ ਹੈ ਕਿ ਹਾਦਸਾ ਹੋਇਆ ਹੈ। ਜਾਂਚ ਦੌਰਾਨ ਲੋਕਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ ਅਤੇ ਜੋ ਤੱਥ ਸਾਹਮਣੇ ਆਏ, ਉਨ੍ਹਾਂ ਮੁਤਾਬਕ ਕਾਰਵਾਈ ਹੋਵੇਗੀ। ਇਸ ਹਾਦਸੇ ਵਿੱਚ ਜ਼ਖਮੀ ਲੜਕੀ ਨੂੰ ਤੁਰੰਤ ਹਸਪਤਾਲ ਵੀ ਪਹੁੰਚਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਜ਼ਿਲਾ ਮੈਜਿਸਟਰੇਟ ਰਵਿੰਦਰ ਕੁਮਾਰ ਨੇ ਕਿਹਾ ਕਿ ਉਹ ਛੇੜਛਾੜ ਦੇ ਦੋਸ਼ਾਂ ਦੀ ਜਾਂਚ ਕਰ ਰਹੇ ਹਨ। ਸਬੰਧਤ ਲੋਕਾਂ ਦੇ ਬਿਆਨ ਦਰਜ ਕੀਤੇ ਜਾਣਗੇ। ਵੀਡੀਓ ਫੁਟੇਜ ਦੀ ਜਾਂਚ ਵੀ ਕੀਤੀ ਜਾ ਰਹੀ ਹੈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ