Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਯੂਥ ਅਕਾਲੀ ਆਗੂ ਦਾ ਦਿਨ ਦਿਹਾੜੇ ਕਤਲ

August 12, 2020 09:35 PM

ਸਮਰਾਲਾ, 12 ਅਗਸਤ (ਪੋਸਟ ਬਿਊਰੋ)- ਇਥੋਂ ਨੇੜਲੇ ਪਿੰਡ ਸੇਹ ਵਿੱਚ ਕੱਲ੍ਹ ਪਿੰਡ ਦੀ ਮਹਿਲਾ ਸਰਪੰਚ ਦੇ ਪੁੱਤਰ ਤੇ ਅਕਾਲੀ ਦਲ ਦੇ ਯੂਥ ਵਿੰਗ (ਸਮਰਾਲਾ ਦਿਹਾਤੀ) ਦੇ ਪ੍ਰਧਾਨ ਰਵਿੰਦਰ ਸਿੰਘ ਸੋਨੂੰ (38) ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਕਤਲ ਹੋਣ ਵੇਲੇ ਉਹ ਪਿੰਡ ਦੇ ਇੱਕ ਧਾਰਮਿਕ ਅਸਥਾਨ 'ਤੇ ਪੰਚਾਇਤ ਵੱਲੋਂ ਬੂਟੇ ਲਵਾਉਣ ਦਾ ਕੰਮ ਕਰ ਰਿਹਾ ਸੀ। ਹਮਲਾਵਰਾਂ ਨੇ ਮ੍ਰਿਤਕ ਦੇ ਨੇੜੇ ਤੋਂ ਉਸ ਦੇ ਪੂਰੇ ਸਰੀਰ ਵਿੱਚ 12-13 ਗੋਲੀਆਂ ਦਾਗੀਆਂ। ਘਟਨਾ ਦਾ ਪਤਾ ਲੱਗਦੇ ਸਾਰ ਡੀ ਐੱਸ ਪੀ ਸਮਰਾਲਾ ਜਸਵਿੰਦਰ ਸਿੰਘ ਚਾਹਲ ਮੌਕੇ 'ਤੇ ਪੁੱਜੇ। ਪੁਲਸ ਨੇ ਸੱਤ ਦੇ ਕਰੀਬ ਮੁਲਜ਼ਮਾਂ, ਜਿਹੜੇ ਅਜੇ ਫਰਾਰ ਹਨ, ਖਿਲਾਫ ਕੇਸ ਦਰਜ ਕਰ ਲਿਆ ਹੈ।
ਮ੍ਰਿਤਕ ਦੀ ਮਾਤਾ ਰਣਜੀਤ ਕੌਰ ਨੇ ਦੱਸਿਆ ਕਿ ਪਿੰਡ ਵਿੱਚ ਸ਼ਹੀਦ ਭਾਈ ਕਰਮ ਸਿੰਘ ਦੀ ਸਮਾਧ 'ਤੇ ਪੰਚਾਇਤ ਵੱਲੋਂ ਕੰਡਿਆਲੀ ਤਾਰ ਲਾਉਣ ਦਾ ਕੰਮ ਚੱਲ ਰਿਹਾ ਸੀ ਤੇ ਉਸ ਦਾ ਪੁੱਤਰ ਰਵਿੰਦਰ ਸਿੰਘ ਉਥੇ ਕੰਮ ਦੀ ਨਿਗਰਾਨੀ ਕਰ ਰਿਹਾ ਸੀ। ਇਸੇ ਦੌਰਾਨ ਉਹ ਵੀ ਸਮਾਧ ਵੱਲ ਜਾ ਰਹੀ ਸੀ, ਜਦੋਂ ਉਹ ਉਥੇ ਪੁੱਜੀ ਤਾਂ ਬਰੋਟੇ ਥੱਲੇ ਬੈਠੇ ਉਸ ਦੇ ਪੁੱਤਰ ਨੂੰ ਉਸ ਦੇ ਅੱਖਾਂ ਸਾਹਮਣੇ ਏਸੇ ਪਿੰਡ ਦੇ ਹਰਜਿੰਦਰ ਸਿੰਘ ਉਰਫ ਜਿੰਦਰ, ਕੁਲਵੀਰ ਸਿੰਘ ਪੱਪੀ, ਜਗਬੀਰ ਸਿੰਘ ਜੱਗਾ, ਬਿਕਰਮਜੀਤ ਸਿੰਘ ਵਿੱਕੀ ਅਤੇ ਦੋ-ਤਿੰਨ ਹੋਰ ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਹ ਸਾਰੇ ਕਾਤਲ ਵਾਰਦਾਤ ਪਿੱਛੋਂ ਫਰਾਰ ਹੋ ਗਏ। ਸਰਪੰਚ ਰਣਜੀਤ ਕੌਰ ਨੇ ਦੱਸਿਆ ਕਿ ਉਸ ਦੇ ਛੋਟੇ ਪੁੱਤਰ ਰਵਿੰਦਰ ਸਿੰਘ ਦੇ ਕਤਲ ਦੀ ਵਜ੍ਹਾ ਪਿਛਲੇ ਸਾਲ ਮਾਰਚ ਵਿੱਚ ਉਸ ਦੇ ਵੱਡੇ ਪੁੱਤਰ ਦਾ ਹੋਇਆ ਕਤਲ ਹੈ। ਰਵਿੰਦਰ ਸਿੰਘ ਇਸ ਕਤਲ ਕੇਸ ਵਿੱਚ ਮੌਕੇ ਦਾ ਗਵਾਹ ਸੀ ਤੇ ਪੈਰਵੀ ਕਰ ਰਿਹਾ ਸੀ। ਪੁਲਸ ਨੇ ਮ੍ਰਿਤਕ ਦੀ ਮਾਤਾ ਦੇ ਬਿਆਨਾਂ ਦੇ ਆਧਾਰ 'ਤੇ ਉਕਤ ਸਾਰੇ ਮੁਲਜ਼ਮਾਂ ਖਿਲਾਫ ਕਤਲ ਸਮੇਤ ਵੱਖ-ਵੱਖ ਸੰਗੀਨ ਧਾਰਾਵਾਂ ਦਾ ਕੇਸ ਦਰਜ ਕਰ ਲਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ