Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਕੋਰੋਨਾ ਬਾਰੇ ਲੋਕਾਂ ਦੀ ਲਾਪਰਵਾਹੀ ਤੋਂ ਕੈਪਟਨ ਫਿਕਰਮੰਦ

August 12, 2020 09:39 PM

ਚੰਡੀਗੜ੍ਹ, 12 ਅਗਸਤ (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੋਕਾਂ ਦੀ ਬੇਪਰਵਾਹੀ ਦੇ ਸੁਭਾਅ ਤੋਂ ਫਿਕਰਮੰਦ ਹਨ, ਕਿਉਂਕਿ ਇਸ ਸੁਭਾਅ ਕਾਰਨ ਕੋਵਿਡ ਕੇਸਾਂ ਦੀ ਗਿਣਤੀ ਵਧ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬੀਆਂ ਦੇ ‘ਕੋਈ ਗੱਲ ਨਹੀਂ’ ਵਾਲੀ ਬੇਪ੍ਰਵਾਹ ਧਾਰਨਾ ਕਾਰਨ ਟੈਸਟ ਅਤੇ ਇਲਾਜ ਵਿੱਚ ਦੇਰੀ ਹੁੰਦੀ ਹੈ ਅਤੇ ਪੰਜਾਬ ਕੋਵਿਡ ਦੇ ਵਧਦੇ ਕੇਸ ਚਿੰਤਾ ਦਾ ਵਿਸ਼ਾ ਬਣ ਰਹੇ ਹਨ।
ਇਸ ਸੰਬੰਧ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਹ ਚੰਗੀ ਧਾਰਨਾ ਹੈ, ਪਰ ਕੋਵਿਡ ਮਹਾਮਾਰੀ ਕਾਰਨ ਕੁਝ ਗੱਲਾਂ ਵਿੱਚ ਇਹ ਨੁਕਸਾਨਦੇਹ ਸਿੱਧ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨਾਲੋਂ ਪੰਜਾਬ ਦੀ ਮੌਤ ਦਰ ਇਸੇ ਸੁਭਾਅ ਕਾਰਨ ਵੱਧ ਹੈ, ਕਿਉਂਕਿ ਪੰਜਾਬੀ ਹਸਪਤਾਲ ਜਾਣ ਨੂੰ ਉਦੋਂ ਤੱਕ ਦੇਰ ਕਰਦੇ ਹਨ, ਜਦੋਂ ਤੱਕ ਲਾਜ਼ਮੀ ਨਹੀਂ ਹੋ ਜਾਂਦਾ। ਮੁੱਖ ਮੰਤਰੀ ਨੇ ਵੀਡੀਓ ਕਾਨਫਰੰਸ ਰਾਹੀਂ ਦੇਸ਼ ਦੇ ਉਘੇ ਸਨਅਤਕਾਰਾਂ ਨਾਲ ਸਾਰਾ ਦਿਨ ਚੱਲੀ ਮੀਟਿੰਗ ਵਿੱਚ ਬੋਲਦਿਆਂ ਇਹ ਗੱਲਾਂ ਕਹੀਆਂ, ਜਿਸ ਦੀ ਅਗਵਾਈ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਕਰ ਰਹੇ ਸਨ। ਉਨ੍ਹਾਂ ਨੇ ਚੰਡੀਗੜ੍ਹ ਯੂਨੀਵਰਸਿਟੀ ਦਾ ਇਸ ਗੱਲੋਂ ਧੰਨਵਾਦ ਕੀਤਾ ਕਿ ਉਨ੍ਹਾਂ ਕੋਵਿਡ ਦੇ ਸੰਕਟ ਦੌਰਾਨ ਸਭ ਤੋਂ ਪਹਿਲਾਂ ਆਪਣੇ ਕੈਂਪਸ ਨੂੰ 1000 ਬਿਸਤਰਿਆਂ ਦਾ ਕੋਵਿਡ ਕੇਅਰ ਸੈਂਟਰ ਬਣਾਉਣ ਦੀ ਪਹਿਲ ਕੀਤੀ।
ਉਦਯੋਗ ਜਗਤ ਦੀਆਂ ਵੱਡੀਆਂ ਹਸਤੀਆਂ ਨੂੰ ਪੰਜਾਬ ਆਉਣ ਅਤੇ ਸੂਬੇ ਵਿੱਚ ਬਣਾਏ ਉਦਯੋਗੀਕਰਨ ਮਾਹੌਲ ਸਮਝਣ ਦਾ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਏਥੇ ਉਦਯੋਗ ਪੱਖੀ ਨੀਤੀਆਂ, ਨਿਰਵਿਘਨ ਸੰਪਰਕ ਸਿਸਟਮ, ਉੱਚ ਪੱਧਰੀ ਬੁਨਿਆਦੀ ਢਾਂਚਾ, ਹੁਨਰਮੰਦ ਕਿਰਤ ਅਤੇ ਹੁਨਰ ਵਿਕਾਸ ਅਤੇ ਬਿਹਤਰੀਨ ਪਲੇਸਮੈਂਟ ਦੇ ਮੌਕੇ ਦੇਣ ਕਰਨ ਵਾਲੀਆਂ ਨਾਮੀ ਵਿਦਿਅਕ ਸੰਸਥਾਵਾਂ ਨੇ ਪੰਜਾਬ ਨੂੰ ਨਿਵੇਸ਼ ਲਈ ਢੁੱਕਵਾਂ ਸਥਾਨ ਬਣਾਇਆ ਹੈ। ਉਨ੍ਹਾਂ ਕਿਹਾ ਕਿ ਪਾਣੀ ਦੇ ਸੰਕਟ ਕਾਰਨ ਖੇਤੀਬਾੜੀ ਟਿਕਾਊ ਵਿਕਾਸ ਦਾ ਖੇਤਰ ਨਹੀਂ ਰਹਿ ਗਈ ਤੇ ਉਨ੍ਹਾਂ ਦੀ ਸਰਕਾਰ ਨੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਦੀ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਦੱਸਿ ਕਿ ਕੋਵਿਡ ਦੌਰਾਨ ਵੀ ਸੂਬੇ ਨੂੰ ਤਕਰੀਬਨ 2500 ਕਰੋੜ ਰੁਪਏ ਦਾ ਨਿਵੇਸ਼ ਪ੍ਰਾਪਤ ਹੋਇਆ ਹੈ ਅਤੇ ਤਾਲਾਬੰਦੀ ਹਟਾਉਣ ਮਗਰੋਂ ਪਰਵਾਸੀ ਮਜ਼ਦੂਰ ਵੀ ਪਰਤ ਰਹੇ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ