Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਖ਼ਾਲਸਾ ਕਾਲਜ ਦੇ ਸਾਬਕਾ ਪ੍ਰਿੰਸੀਪਲ ਦੇ ਘਰੋਂ ਜਬਰੀ ਬੀੜ ਚੁੱਕਣ ਦਾ ਮਾਮਲਾ ਭਖਿਆ

August 12, 2020 09:40 PM

* ਅਕਾਲ ਤਖ਼ਤ ਅਤੇ ਪੁਲਸ ਕੋਲ ਸਿ਼ਕਾਇਤ ਪੁੱਜੀ


ਟਾਂਡਾ, 12 ਅਗਸਤ (ਪੋਸਟ ਬਿਊਰੋ)- ਗੜ੍ਹਸ਼ੰਕਰ ਦੇ ਖ਼ਾਲਸਾ ਕਾਲਜ ਦੇ ਸਾਬਕਾ ਗੁਰਸਿੱਖ ਪ੍ਰਿੰਸੀਪਲ ਉਤੇ ਇਹ ਦੋਸ਼ ਲਾ ਕੇ ਕਿ ਉਸ ਦੇ ਘਰ ਮੀਟ ਤੇ ਆਂਡੇ ਦੀ ਵਰਤੋਂ ਹੁੰਦੀ ਹੈ, ਸਤਿਕਾਰ ਕਮੇਟੀ ਵੱਲੋਂ ਉਸ ਦੇ ਘਰ ਤੋਂ ਜਬਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੁੱਕਣ ਦਾ ਮਾਮਲਾ ਭਖ ਗਿਆ ਹੈ। ਪ੍ਰਿੰਸੀਪਲ ਨੂੰ ਇਸ ਦੀ ਸਿ਼ਕਾਇਤ ਪੁਲਸ ਕੋਲ ਵੀ ਤੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਵੀ ਭੇਜੀ ਹੈ। ਸੂਝਵਾਨ ਸਿੱਖ ਇੱਕ ਜਥੇਬੰਦੀ ਵੱਲੋਂ ਏਦਾਂ ਲੋਕਾਂ ਨੂੰ ਬ੍ਰਾਹਮਣੀ ਢੰਗ ਨਾਲ ਬਾਣੀ ਤੋਂ ਦੂਰ ਕਰਨ ਦੀ ਜਬਰਦਸਤੀ ਨੂੰ ਪਸੰਦ ਨਹੀਂ ਕਰ ਰਹੇ ਤੇ ਨਾ ਇਹ ਹੀ ਮੰਨਦੇ ਹਨ ਕਿ ਮੀਟ ਆਂਡਾ ਖਾਣ ਵਾਲਾ ਸਿੱਖ ਆਪਣੇ ਘਰ ਵਿੱਚ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਨਹੀਂ ਕਰ ਸਕਦਾ।
ਇਤਹਾਸ ਮੁਤਾਬਕ ਕਿਸੇ ਸਮੇਂ ਬ੍ਰਾਹਮਣਾਂ ਨੇ ਗ਼ੈਰ-ਬ੍ਰਾਹਮਣਾਂ ਅਤੇ ਖ਼ਾਸ ਤੌਰ 'ਤੇ ਦਲਿਤਾਂ ਉਪਰ ਵੇਦ ਅਤੇ ਪੁਰਾਣ ਪੜ੍ਹਨ ਤੇ ਸੁਣਨ ਉਤੇ ਪਾਬੰਦੀ ਲਾ ਦਿੱਤੀ ਸੀ। ਉਹ ਜਿਸ ਕਿਸਮ ਦਾ ਜਾਤ ਆਧਾਰਤ ਕੱਟੜਵਾਦ ਸੀ, ਉਸ ਨੂੰ ਆਖਰ ਸਮਾਂ ਪਾ ਕੇ ਵਾਪਸ ਲੈਣ ਪਿਆ ਸੀ। ਅੱਜ ਕੱਲ੍ਹ ਕੁਝ ਸਿੱਖ ਕੱਟੜਵਾਦੀ ਵੀ ਇਹ ਕਹਿ ਕੇ ਸਿੱਖਾਂ ਦੇ ਘਰਾਂ ਤੋਂ ਗੁਰੂ ਗ੍ਰੰਥ ਸਾਹਿਬ ਜਬਰੀ ਚੁੱਕ ਕੇ ਦੋਸ਼ ਲਾ ਰਹੇ ਹਨ ਕਿ ਇਸ ਘਰ ਵਿੱਚ ਮੀਟ ਆਂਡੇ ਦੀ ਵਰਤੋਂ ਕੀਤੀ ਜਾਂਦੀ ਹੈ, ਪਰ ਉਹ ਇਹ ਨਹੀਂ ਦੱਸਦੇ ਕਿ ਸਿੱਖ ਰਹਿਤ ਮਰਿਆਦਾ ਜਾਂ ਸ਼੍ਰੋਮਣੀ ਕਮੇਟੀ ਦੇ ਕਿਸੇ ਮਤੇ ਵਿੱਚ ਲਿਖਿਆ ਹੈ ਕਿ ਕੇਵਲ ਦਾਲ-ਭਾਜੀ ਖਾਣ ਵਾਲੇ ਹੀ ਗੁਰੂ ਗ੍ਰੰਥ ਸਾਹਿਬ ਦਾ ਬਾਣੀ ਘਰ ਵਿੱਚ ਰੱਖ ਸਕਦੇ ਹਨ। ਆਮ ਸਿੱਖਾਂ ਦੀ ਰਾਏ ਹੈ ਕਿ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਅਸਲ ਵਿੱਚ ਸਤਿਕਾਰ ਸ਼ਬਦ ਦੀ ਦੁਰਵਰਤੋਂ ਕਰ ਕੇ ਲੋਕਾਂ ਨੂੰ ਗੁਰਬਾਣੀ ਤੋਂ ਦੂਰ ਕਰ ਰਹੀ ਹੈ। ਇਹ ਕੇਸ ਅਕਾਲ ਤਖ਼ਤ ਤੋਂ ਬਿਨਾ ਪੁਲਸ ਕੋਲ ਵੀ ਪੁੱਜ ਗਿਆ ਹੈ ਕਿਉਂਕਿ ਇਸ ਵਾਰ ਖ਼ਾਲਸਾ ਕਾਲਜ ਦੇ ਸਾਬਕਾ ਪ੍ਰਿੰਸੀਪਲ ਨਾਲ ਏਦਾਂ ਹੋਈ ਹੈ।
ਗੜ੍ਹਸ਼ੰਕਰ ਦੇ ਖ਼ਾਲਸਾ ਕਾਲਜ ਦੇ ਸੇਵਾ ਮੁਕਤ ਪ੍ਰਿੰਸੀਪਲ ਜਸਵੰਤ ਸਿੰਘ ਟਾਂਡਾ ਨੇ ਦੱਸਿਆ ਕਿ 9 ਅਗਸਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਨਾਲ ਸਬੰਧਤ ਕੁਝ ਲੋਕ ਉਨ੍ਹਾਂ ਦੇ ਘਰ ਆਏ ਅਤੇ ਘਰ ਵਿੱਚ ਪ੍ਰਕਾਸ਼ ਕੀਤੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਜਬਰੀ ਲੈ ਗਏ। ਦੂਸਰੇ ਪਾਸੇ ਸ੍ਰੀ ਗੁਰੂ ਗ੍ਰੰਥ ਸਤਿਕਾਰ ਕਮੇਟੀ ਦੇ ਬਲਬੀਰ ਸਿੰਘ ਮੁੱਛਲ ਨੇ ਦੱਸਿਆ ਕਿ ਪ੍ਰਿੰਸੀਪਲ ਟਾਂਡਾ ਦੇ ਘਰ ਮੌਜੂਦ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਬੇਹਦ ਬਿਰਧ ਹਾਲਤ ਵਿੱਚ ਸੀ। ਉਹ ਮਾਸ ਅਤੇ ਆਂਡੇ ਦਾ ਸੇਵਨ ਕਰਦੇ ਹਨ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਕਾਇਮ ਨਹੀਂ ਸੀ ਰੱਖਿਆ ਗਿਆ। ਉਨ੍ਹਾਂ ਦੱਸਿਆ ਕਿ ਪ੍ਰਿੰਸੀਪਲ ਟਾਂਡਾ ਦੇ ਘਰੋਂ ਕੁਝ ਗੁਟਕਾ ਸਾਹਿਬ ਮਿਲੇ ਹਨ ਜੋ ਕੈਂਚੀ ਨਾਲ ਕੱਟੇ ਹੋਏ ਸਨ। ਪ੍ਰਿੰਸੀਪਲ ਟਾਂਡਾ ਨੇ ਦੱਸਿਆ ਕਿ ਉਹ ਕਿਰਤੀ ਸਿੱਖ ਹਨ ਤੇ ਕਰੀਬ 40 ਸਾਲ ਤੋਂ ਗੁਰੂ ਗ੍ਰੰਥ ਸਾਹਿਬ ਦਾ ਪਾਠ ਕਰਦੇ ਆ ਰਹੇ ਹਨ। ਅਸੀਂ ਕਦੇ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਵਿੱਚ ਵੀ ਕਮੀ ਨਹੀਂ ਆਉਣ ਦਿੱਤੀ। ਉਨ੍ਹਾਂ ਨੇ ਪੁਲਸ ਨੂੰ ਕੀਤੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਹ ਅੰਮ੍ਰਿਤਧਾਰੀ ਸਿੱਖ ਹਨ ਤੇ ਕੁਝ ਲੋਕ ਜਬਰੀ ਉਨ੍ਹਾਂ ਦੇ ਘਰ ਵਿੱਚ ਦਾਖ਼ਲ ਹੋ ਗਏ ਅਤੇ ਆ ਕੇ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਜਬਰੀ ਲੈ ਗਏ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ