Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਚਾਈਲਡ ਕੇਅਰ ਵਿੱਚ ਹੋਰ ਨਿਵੇਸ਼ ਲਈ ਐਨਡੀਪੀ ਵੱਲੋਂ ਲਿਆਂਦੇ ਮਤੇ ਦਾ ਸਾਰੀਆਂ ਧਿਰਾਂ ਨੇ ਕੀਤਾ ਸਮਰਥਨ

August 13, 2020 06:55 AM

ਓਟਵਾ, 12 ਅਗਸਤ (ਪੋਸਟ ਬਿਊਰੋ) : ਸੁਸਾਇਟੀ ਦੇ ਰੀਓਪਨ ਹੋਣ ਦੇ ਨਾਲ ਨਾਲ ਚਾਈਲਡ ਕੇਅਰ ਲੋੜਾਂ ਵਾਸਤੇ ਪ੍ਰੋਵਿੰਸਿਜ਼ ਤੇ ਟੈਰੇਟਰੀਜ਼ ਦੀ ਆਰਥਿਕ ਪੱਖੋਂ ਹੋਰ ਮਦਦ ਕਰਨ ਦੀ ਐਨਡੀਪੀ ਵੱਲੋਂ ਸਰਕਾਰ ਤੋਂ ਕੀਤੀ ਮੰਗ ਨੂੰ ਪਾਰਲੀਆਮੈਂਟ ਵਿੱਚ ਭਰਵਾਂ ਹੁੰਗਾਰਾ ਮਿਲਿਆ|
ਐਡਮੰਟਨ ਤੋਂ ਐਮਪੀ ਹੈਦਰ ਮੈਕਫਰਸਨ ਨੇ ਹਾਊਸ ਆਫ ਕਾਮਨਜ਼ ਦੀ ਵਿਸੇæਸ਼ ਸਿਟਿੰਗ ਵਿੱਚ ਚਾਈਲਡ ਕੇਅਰ ਸਬੰਧੀ ਲੋੜਾਂ ਨੂੰ ਪੂਰਾ ਕਰਨ ਲਈ ਲਿਬਰਲ ਸਰਕਾਰ ਨੂੰ 2 ਬਿਲੀਅਨ ਡਾਲਰ ਹੋਰ ਪ੍ਰੋਵਿੰਸਾਂ ਤੇ ਟੈਰੇਟਰੀਜ਼ ਨੂੰ ਮੁਹੱਈਆ ਕਰਵਾਉਣ ਸਬੰਧੀ ਮਤਾ ਪੇਸ਼ ਕੀਤਾ| ਉਨ੍ਹਾਂ ਆਖਿਆ ਕਿ ਅਰਥਚਾਰਾ ਮੁੜ ਖੁੱਲ੍ਹਣ ਦੇ ਨਾਲ ਮਾਪੇ ਤੇ ਖਾਸ ਤੌਰ ਉੱਤੇ ਮਹਿਲਾਵਾਂ ਇਸ ਗੱਲ ਨੂੰ ਲੈ ਕੇ ਚਿੰਤਤ ਹਨ ਕਿ ਉਨ੍ਹਾਂ ਪਿੱਛੋਂ ਉਨ੍ਹਾਂ ਦੇ ਬੱਚਿਆਂ ਦੀ ਚਾਈਲਡ ਕੇਅਰ ਤੇ ਸਕੂਲਾਂ ਵਿੱਚ ਸਹੀ ਢੰਗ ਨਾਲ ਸਾਂਭ ਸੰਭਾਲ ਕੀਤੀ ਜਾਵੇਗੀ ਜਾਂ ਨਹੀਂ|
ਉਨ੍ਹਾਂ ਆਖਿਆ ਕਿ ਇਸ ਕੰਮ ਲਈ ਵਾਧੂ ਫੰਡਿੰਗ ਨਾਲ ਮਾਪਿਆਂ ਤੇ ਖਾਸ ਤੌਰ ਉੱਤੇ ਮਹਿਲਾਵਾਂ ਨੂੰ ਇਹ ਯਕੀਨ ਹੋ ਜਾਵੇਗਾ ਕਿ ਇਨ੍ਹਾਂ ਫੈਸਿਲਿਟੀਜ਼ ਉੱਤੇ ਜੇ ਉਨ੍ਹਾਂ ਦੇ ਬੱਚੇ ਪਰਤਦੇ ਹਨ ਤਾਂ ਉਹ ਸੁਰੱਖਿਅਤ ਹਨ| ਇਸ ਤੋਂ ਪਹਿਲਾਂ ਸਰਕਾਰ ਚਾਈਲਡ ਕੇਅਰ ਲਈ ਪ੍ਰੋਵਿੰਸਿਜ਼ ਤੇ ਟੈਰੇਟਰੀਜ਼ ਨੂੰ 625 ਮਿਲੀਅਨ ਡਾਲਰ ਦੇਣ ਦਾ ਐਲਾਨ ਕਰ ਚੁੱਕੀ ਹੈ| ਪਰ ਵਿਰੋਧੀ ਧਿਰਾਂ ਮੁਤਾਬਕ ਪਰਸਨਲ ਪ੍ਰੋਟੈਕਟਿਵ ਇਕਿਉਪਮੈਂਟ, ਸਟਾਫ ਦੀਆਂ ਲੋੜਾਂ ਤੇ ਸਪੇਸਿੰਗ ਸਬੰਧੀ ਐਡਜਸਟਮੈਂਟ ਆਦਿ ਵਾਸਤੇ ਇਹ ਰਕਮ ਕਾਫੀ ਨਹੀਂ ਹੈ|
ਇਸ ਦੌਰਾਨ ਮਨਿਸਟਰ ਆਫ ਫੈਮਿਲੀਜ਼, ਚਿਲਡਰਨ ਐਂਡ ਸੋਸ਼ਲ ਡਿਵੈਲਪਮੈਂਟ ਅਹਿਮਦ ਹੁਸੈਨ ਦੀ ਤਰਜ਼ਮਾਨ ਨੇ ਆਖਿਆ ਕਿ ਸਾਡੀ ਸਰਕਾਰ ਪਹਿਲਾਂ ਵੀ ਇਸ ਸੰਕਟ ਦੀ ਘੜੀ ਵਿੱਚ ਪੇਰੈਂਟਸ ਦੇ ਨਾਲ ਸੀ ਤੇ ਹੁਣ ਵੀ ਪ੍ਰੋਵਿੰਸਿਜ਼ ਤੇ ਟੈਰੈਟਰੀਜ਼ ਨਾਲ ਰਲ ਕੇ ਅਸੀਂ ਕੌਮੀ ਪੱਧਰ ਦਾ ਪੈਨ-ਕੈਨੇਡੀਅਨ ਚਾਈਲਡ ਕੇਅਰ ਸਿਸਟਮ ਤਿਆਰ ਕਰਨ ਲਈ ਕੰਮ ਕਰ ਰਹੇ ਹਾਂ|
ਹਾਊਸ ਆਫ ਕਾਮਨਜ਼ ਦੀ ਵਿਸ਼ੇਸ਼ ਸਿਟਿੰਗ ਦੌਰਾਨ ਐਨਡੀਪੀ ਵੱਲੋਂ ਪੇਸ਼ ਇਸ ਮਤੇ ਨੂੰ ਸਰਬਸੰਮਤੀ ਨਾਲ ਅਪਣਾ ਲਿਆ ਗਿਆ| ਜ਼ਿਕਰਯੋਗ ਹੈ ਕਿ ਐਨਡੀਪੀ ਆਗੂ ਜਗਮੀਤ ਸਿੰਘ ਵੱਲੋਂ ਫੈਡਰਲ ਸਰਕਾਰ ਤੋਂ ਇਸ ਸਰਬਸਾਂਝੀ ਮੰਗ ਉੱਤੇ ਫੌਰੀ ਕਾਰਵਾਈ ਕਰਨ ਲਈ ਲੰਮੇਂ ਸਮੇਂ ਤੋਂ ਮੰਗ ਵੀ ਕੀਤੀ ਜਾ ਰਹੀ ਹੈ| 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ