Welcome to Canadian Punjabi Post
Follow us on

29

March 2024
 
ਪੰਜਾਬ

ਚੋਣ ਲੜ ਚੁੱਕੇ ਕਾਂਗਰਸ ਉਮੀਦਵਾਰ ਵੱਲੋਂ ਰਾਣਾ ਗੁਰਜੀਤ ਵਿਰੁੱਧ ਚਾਂਦਮਾਰੀ ਸ਼ੁਰੂ

August 13, 2020 07:23 AM

ਕਪੂਰਥਲਾ, 12 ਅਗਸਤ, (ਪੋਸਟ ਬਿਊਰੋ)- ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਕਾਂਡ ਨਾਲ 123 ਲੋਕਾਂ ਦੀ ਮੌਤ ਹੋਣ ਤੋਂ ਬਾਅਦ ਜਦੋਂਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਵਿਰੁੱਧ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਹਮਲਾ ਬੋਲ ਰਹੇ ਹਨ, ਓਦੋਂ ਅੱਜ ਹੇਠਲੇ ਪੱਧਰ ਤੋਂ ਕਾਂਗਰਸ ਵਿੱਚ ਵਿਰੋਧੀ ਸੁਰਾਂ ਚੱਲ ਪਈਆਂ ਹਨ। ਜ਼ਿਲ੍ਹਾ ਕਪੂਰਥਲਾ ਦੇ ਹਲਕਾ ਭੁਲੱਥ ਤੋਂ 2017 ਵਿਚ ਕਾਂਗਰਸ ਵਲੋਂ ਚੋਣ ਲੜ ਚੁੱਕੇ ਉਮੀਦਵਾਰ ਰਾਣਾ ਰਣਜੀਤ ਸਿੰਘ ਨੇ ਪੰਜਾਬ ਦੇ ਚੀਫ ਸੈਕਟਰੀ ਤੇ ਮੁੱਖ ਮੰਤਰੀ ਨੂੰ ਇਕ ਪੱਤਰ ਲਿਖ ਕੇ ਸਾਬਕਾ ਮੰਤਰੀ ਅਤੇ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਉੱਤੇ ਨਿਸ਼ਾਨਾ ਵਿੰਨ੍ਹਦੇ ਹੋਏ ਉਨ੍ਹਾਂ ਉੱਤੇ ਸ਼ਰਾਬ ਤਸਕਰੀ ਅਤੇ ਮਾਫੀਆ ਨੈਟਵਰਕ ਨਾਲ ਸੰਬੰਧ ਰੱਖਣ ਦੇ ਗੰਭੀਰ ਦੋਸ਼ ਲਾਏ ਹਨ।
ਰਾਣਾ ਰਣਜੀਤ ਸਿੰਘ ਨੇ ਕਿਹਾ ਕਿ ਤਰਨਤਾਰਨ ਵਾਂਗ ਭੁਲੱਥ ਵਿਚ ਵੀ ਸ਼ਰਾਬ ਦਾ ਨਜਾਇਜ਼ ਧੰਦਾਚੱਲਦਾ ਹੈ, ਜਿਸ ਕਾਰਨਅੱਜ ਤੱਕ ਭੁਲੱਥ ਹਲਕੇ ਵਿਚ ਸ਼ਰਾਬ ਦੇ ਠੇਕੇ ਅਜੇ ਤੱਕ ਨਿਲਾਮੀ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਥੇ ਵੀ ਤਰਨਤਾਰਨ ਵਾਂਗ ਨਿੱਜੀ ਡਿਸਟਿਲਰੀ ਦੀਆਂ ਸ਼ਰਾਬ ਦੀਆਂ ਥੈਲੀਆਂ ਵਿਚ ਭਰ ਕੇ ਵਿਕਦੀ ਹੈ ਤੇਇਸ ਦੇ ਤਾਰ ਵੀ ਤਰਨਤਾਰਨ ਕਾਂਡ ਨਾਲ ਜੁੜੇ ਹੋ ਸਕਦੇ ਹਨ। ਇਸ ਮੌਕੇ ਉਨ੍ਹਾਂ ਨੇ ਸਾਬਕਾ ਕਾਂਗਰਸੀ ਮੰਤਰੀ ਰਾਣਾ ਗੁਰਜੀਤ ਸਿੰਘ ਵੱਲੋਂ ਭੁਲੱਥ, ਟਾਂਡਾ ਉੜਮੁੜ ਤੇ ਸੁਲਤਾਨਪੁਰ ਲੋਧੀ ਵਿਚ ਅਕਾਲੀਆਂ ਨਾਲ ਗੰਢਤੁੱਪ ਕਰਕੇ ਕਾਂਗਰਸ ਨੂੰ ਨੁਕਸਾਨ ਪੁਚਾਉਣ ਦਾ ਵੀ ਜ਼ਿਕਰ ਕੀਤਾ ਹੈ।ਰਾਣਾ ਰਣਜੀਤ ਸਿੰਘ ਨੇ ਰਾਣਾ ਗੁਰਜੀਤ ਸਿੰਘ ਉੱਤੇ ਮਨਮਰਜ਼ੀ ਨਾਲ ਸ਼ਰਾਬ ਅਤੇ ਰੇਤ ਦੇ ਧੰਦੇ ਚਲਾਉਣ ਦਾ ਜਿ਼ਕਰ ਕਰਦੇ ਹੋਏ ਅਕਾਲੀ ਆਗੂ ਬੀਬੀ ਜਗੀਰ ਕੌਰ ਨਾਲ ਉਨ੍ਹਾਂ ਦੀ ਨੇੜਤਾ ਅਤੇ ਆਪਣੀ ਸ਼ਰਾਬ ਫੈਕਟਰੀ ਤੋਂ ਅਕਾਲੀ-ਭਾਜਪਾ ਗੱਠਜੋੜ ਨੂੰ ਲਾਭ ਪੁਚਾਉਣ ਦੀ ਗੱਲ ਵੀ ਕਹੀ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ