Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਸਾਬਕਾ ਵਿਧਾਇਕ ਜਰਨੈਲ ਸਿੰਘ ਦੇ ਖਿਲਾਫ ਆਪ ਪਾਰਟੀ ਵੱਲੋਂ ਸਖਤ ਕਾਰਵਾਈ

August 13, 2020 07:24 AM

* ਇਤਰਾਜ਼ ਯੋਗ ਫੇਸਬੁੱਕ ਪੋਸਟ ਦੇ ਕਾਰਨ ਪਾਰਟੀ ਤੋਂ ਸਸਪੈਂਡ


ਨਵੀਂ ਦਿੱਲੀ, 12 ਅਗਸਤ, (ਪੋਸਟ ਬਿਊਰੋ)- ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਉੱਤੇਇਤਰਾਜ਼ ਵਾਲੀ ਪੋਸਟ ਪਾਉਣ ਨਾਲ ਵਿਵਾਦਾਂ ਵਿੱਚ ਆਏ ਹੋਏ ਨਵੀਂ ਦਿੱਲੀ ਦੇ ਰਾਜੌਰੀ ਗਾਰਡਨ ਹਲਕੇਤੋਂਸਾਬਕਾ ਵਿਧਾਇਕ ਜਰਨੈਲ ਸਿੰਘ ਨੂੰ ਆਮ ਆਦਮੀ ਪਾਰਟੀ ਨੇ ਸਸਪੈਂਡ ਕਰ ਦਿੱਤਾ ਹੈ।
ਪਤਾ ਲੱਗਾ ਹੈ ਕਿ ਜਰਨੈਲ ਸਿੰਘ ਦੇ ਫੇਸਬੁੱਕ ਅਕਾਊਂਟ ਉੱਤੇ ਬੀਤੇ ਦਿਨੀਂ ਇਕ ਪੋਸਟ ਸ਼ੇਅਰ ਕੀਤੀ ਗਈ ਸੀ, ਜਿਸ ਵਿੱਚ ਹਿੰਦੂ ਦੇਵੀ-ਦੇਵਤਾਵਾਂ ਦੇ ਅਪਮਾਨ ਵਾਲੀ ਸਮੱਗਰੀ ਸੀ। ਇਹ ਪੋਸਟ ਸ਼ੋਸ਼ਲ ਮੀਡੀਆ ਉੱਤੇ ਅਪਲੋਡ ਹੋਣ ਪਿੱਛੋਂ ਹਿੰਦੂ ਸੰਗਠਨਾ ਨੇ ਇਸ ਦਾ ਵਿਰੋਧ ਜਤਾਇਆ ਅਤੇ ਇਸ ਬਾਰੇ ਦਿੱਲੀ ਪੁਲਿਸ ਨੂੰ ਤੁਰੰਤ ਕਾਰਵਾਈ ਕਰਨ ਲ਼ਈ ਕਿਹਾ ਸੀ। ਇਸ ਮੁੱਦੇ ਦੇ ਤੂਲ ਫੜਨ ਪਿੱਛੋਂ ਪਾਰਟੀ ਨੇ ਜਰਨੈਲ ਸਿੰਘ ਨੂੰ ਪਾਰਟੀ ਨੇ ਸਸਪੈਂਡ ਕੀਤਾ ਹੈ।
ਵਰਨਣ ਯੋਗ ਹੈ ਕਿ ਫੇਸਬੁਕ ਉੱਤੇ ਪੋਸਟ ਪਾਉਣ ਤੋਂ ਬਾਅਦ ਜਰਨੈਲ ਸਿੰਘ ਨੇ ਉਸ ਨੂੰ ਡਿਲੀਟ ਕਰ ਦਿੱਤਾ ਤੇ ਇਸ ਬਾਰੇ ਆਪਣੀ ਸਫਾਈ ਦੇਣ ਲਈ ਉਸ ਨੇ ਇਕ ਹੋਰ ਪੋਸਟ ਫੇਸਬੁਕ ਉੱਤੇ ਪਾ ਕੇ ਲਿਖਿਆ ਸੀ, ‘ਕੱਲ੍ਹ ਮੇਰਾ ਫੋਨ ਆਨਲਾਈਨ ਕਲਾਸ ਲਈ ਨਿੱਕੇ ਬੇਟੇ ਕੋਲ ਸੀ। ਉਸ ਨੇ ਇੱਕ ਪੋਸਟ ਕਾਪੀ ਪੇਸਟ ਕਰ ਦਿੱਤੀ, ਜੋ ਮੈਂ ਡਿਲੀਟ ਕਰ ਦਿੱਤੀ ਸੀ। ਪਰਮਾਤਮਾ ਦੇ ਸਾਰੇ ਨਾਵਾਂ ਰਾਮ, ਗੋਬਿੰਦ, ਕੇਸ਼ਵ, ਸਦਾਸ਼ਿਵ ਸਾਰਿਆਂ ਦਾ ਮੈਂ ਸਤਿਕਾਰ ਕਰਦਾ ਹਾਂ ਅਤੇ ਗੁਰੂ ਤੇਗ ਬਹਾਦਰ ਸਾਹਿਬ ਦੇ ਸਿਧਾਂਤ ਉੱਤੇ ਚਲਦਾ ਹਾਂ।` ਇਸ ਦਾ ਮਾਮਲਾ ਭਖਦਾ ਗਿਆ ਅਤੇ ਅੱਜ ਪਾਰਟੀ ਨੇ ਜਰਨੈਲ ਸਿੰਘ ਦੇ ਖਿਲਾਫ ਸਖਤ ਕਾਰਵਾਈ ਲੈ ਕੇ ਕਹਿ ਦਿੱਤਾ ਹੈ ਕਿ ਇਸ ਪੱਖ ਤੋਂ ਕਿਸੇ ਦਾ ਵੀ ਲਿਹਾਜ ਨਹੀਂ ਕੀਤਾ ਜਾਵੇਗਾ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼