Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਰੂਸ ਦੀ ਕੋਰੋਨਾ ਵੈਕਸੀਨ ਬਾਰੇ ਡਬਲਿਊ ਐੱਚ ਓ ਵੱਲੋਂ ਚਿਤਾਵਨੀ

August 13, 2020 07:29 AM

* ਵੈਕਸੀਨ ਦੇ ਮਾਮਲੇ ਵਿੱਚ ਕਾਹਲੀ ਨੂੰ ਖ਼ਤਰਨਾਕ ਦੱਸਿਆ


ਮਾਸਕੋ, 12 ਅਗਸਤ, (ਪੋਸਟ ਬਿਊਰੋ)- ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨੇ ਮੰਗਲਵਾਰ ਐਲਾਨ ਕੀਤਾ ਸੀ ਕਿ‘ਅਸੀਂ ਕੋਰੋਨਾ ਦੀ ਸੁਰੱਖਿਅਤ ਵੈਕਸੀਨ ਬਣਾ ਲਈ ਅਤੇ ਦੇਸ਼ ਵਿਚ ਰਜਿਸਟਰਡ ਕਰਾ ਲਈ ਹੈ। ਮੇਰੀਆਂ ਦੋ ਧੀਆਂ ਵਿਚੋਂ ਇਕ ਨੂੰ ਪਹਿਲੀ ਵੈਕਸੀਨ ਲਾਈ ਹੈ ਤੇ ਉਹ ਬਿਲਕੁਲ ਠੀਕ ਹੈ।` ਅੱਜ ਸੰਸਾਰ ਸਿਹਤ ਸੰਗਠਨ (ਡਬਲਿਊ ਐੱਚ ਓ) ਨੇ ਰੂਸ ਨੂੰ ਵੈਕਸੀਨ ਦੇ ਮਾਮਲੇ ਵਿਚ ਕਾਹਲੀ ਨਾ ਵਿਖਾਉਣ ਲਈ ਕਿਹਾ ਹੈ ਅਤੇ ਉਸ ਦੇ ਇਸ ਰੁਖ ਨੂੰ ਖ਼ਤਰਨਾਕ ਵੀ ਦੱਸਿਆ ਹੈ। ਡਬਲਯੂ ਐਚ ਓ ਨੇ ਇਹ ਵੀ ਕਿਹਾ ਹੈ ਕਿ ਉਸ ਕੋਲ ਅਜੇ ਤੱਕ ਰੂਸ ਵੱਲੋਂ ਵਿਕਸਿਤ ਕੀਤੀ ਜਾ ਰਹੀ ਕੋਰੋਨਾ ਵੈਕਸੀਨ ਦੀ ਕੋਈ ਜਾਣਕਾਰੀ ਹੀਨਹੀਂ ਹੈ।
ਵਰਨਣ ਯੋਗ ਹੈ ਕਿ ਰੂਸ ਨੇ ਕੋਰੋਨਾ ਵੈਕਸੀਨ ਦਾ ਨਾਮ ਆਪਣੇ ਪਹਿਲਾਂ ਸੈਟੇਲਾਈਟ ‘ਸਪੁਤਨਿਕ ਵੀ` ਦੇ ਨਾਮ ਉੱਤੇ ਰੱਖਿਆ ਹੈ। ਰੂਸੀ ਆਟੋਨੋਮਸ ਵੈਲਥ ਦੇ ਮੁਖੀ ਦਾ ਕਹਿਣਾ ਹੈ ਕਿ ਇਸ ਵੈਕਸੀਨ ਦੇ 1 ਅਰਬ ਡੋਜ਼ ਲਈ ਉਨ੍ਹਾਂ ਨੂੰ 20 ਤੋਂਵੱਧ ਦੇਸ਼ਾਂ ਤੋਂ ਬੇਨਤੀਆਂ ਮਿਲ ਚੁੱਕੀਆਂ ਹਨ। ਦੂਸਰੇ ਪਾਸੇ ਡਬਲਯੂ ਐਚ ਓਨੇ ਕਿਹਾ ਹੈ ਕਿ ਰੂਸ ਨੇ ਉਨ੍ਹਾਂ ਨਾਲ ਵੈਕਸੀਨ ਤੇ ਟੈਸਟਿੰਗ ਦੀ ਪ੍ਰਕਿਰਿਆ ਦੀ ਜਾਣਕਾਰੀ ਸਾਂਝੀ ਨਹੀਂ ਕੀਤੀ। ਡਬਲਯੂ ਐਚ ਓਨੂੰ ਇਸ ਵੈਕਸੀਨ ਦੇ ਤੀਜੇ ਪੜਾਅ ਦੀ ਟੈਸਟਿੰਗ ਬਾਰੇ ਸ਼ੱਕ ਹੈ। ਸੰਗਠਨ ਦੇ ਬੁਲਾਰੇ ਕ੍ਰਿਸਟੀਅਨ ਲਿੰਡਮਿਅਰ ਨੇ ਪ੍ਰੈਸ ਬਰੀਫਿੰਗ ਦੌਰਾਨ ਕਿਹਾ ਕਿ ਜੇ ਕਿਸੇ ਵੈਕਸੀਨ ਦਾ ਤੀਜੇ ਪੜਾਅ ਦਾ ਟਰਾਇਲ ਕੀਤੇ ਬਿਨਾਂ ਉਸ ਦੇ ਉਤਪਾਦਨ ਦਾਲਾਈਸੈਂਸ ਜਾਰੀ ਕੀਤਾ ਜਾਂਦਾ ਹੈ ਤਾਂ ਇਸ ਨੂੰ ਖ਼ਤਰਨਾਕ ਮੰਨਣਾ ਹੀ ਪਵੇਗਾ।
ਰੂਸ ਵੱਲੋਂਐਲਾਨੀ ਗਈ ਕੋਵਿਡ-19 ਦੀ ਵੈਕਸੀਨ ਦੇ ਬਣਾਉਣ ਅਤੇ ਸਪਲਾਈ ਖ਼ੇਤਰ ਦੀਆਂ ਸੰਸਥਾਵਾਂ ਵੱਲੋਂ ਗੱਲਬਾਤ ਦੀਆਂ ਖ਼ਬਰਾਂ ਉੱਤੇਪੈਨ ਅਮੈਰੀਕਨ ਹੈਲਥ ਆਰਗੇਨਾਈਜੇਸ਼ਨ ਨੇ ਚਿੰਤਾ ਜਤਾਈ ਤੇ ਕਿਹਾ ਹੈ ਕਿ ਸਟੈਂਡਰਡ, ਸੁਰੱਖਿਆ ਤੇ ਪ੍ਰਭਾਵ ਬਾਰੇ ਇਸ ਟੀਕੇ ਦੇ ਹੋਰਟਰਾਇਲਹੋਣੇ ਚਾਹੀਦੇ ਹਨ। ਇਸ ਦੇ ਅਧਿਕਾਰੀ ਜਰਬਾਸ ਬਾਰਬੋਸਾ ਨੇ ਆਨਲਾਈਨ ਪ੍ਰੈੱਸ ਕਾਨਫਰੰਸ ਵਿਚ ਕਿਹਾ ਕਿ ਕਿਸੇ ਟੀਕੇ ਦੀ ਸੁਰੱਖਿਆ ਤੇ ਪ੍ਰਭਾਵ ਯਕੀਨੀ ਕਰਨ ਲਈ ਉਸ ਦਾ ਵੱਡੇ ਧਿਆਨ ਨਾਲ ਮੁਲੰਕਣ ਹੋਣਾ ਚਾਹੀਦਾ ਹੈ।ਬਾਰਬੋਸਾ ਨੇ ਕਿਹਾ ਕਿ ਟੀਕਾ ਅਜੇ ਸਾਰੇ ਜ਼ਰੂਰੀ ਪੜਾਵਾਂ ਤੋਂਨਹੀਂ ਲੰਘਿਆ, ਜਿਸ ਨਾਲ ਇਸ ਨੂੰ ਵਿਸ਼ਵ ਸਿਹਤ ਸੰਗਠਨ ਜਾਂ ਪੈਨ ਅਮੈਰੀਕਨ ਹੈਲਥ ਆਰਗੇਨਾਈਜੇਸ਼ਨ ਇਸ ਨੂੰ ਮਾਨਤਾ ਦੇ ਸਕਣ। ਉਨ੍ਹਾਂ ਕਿਹਾ ਕਿ ਵਿਸ਼ਵ ਸਿਹਤ ਅਧਿਕਾਰੀ ਰੂਸ ਨਾਲ ਇਸ ਬਾਰੇ ਗੱਲ ਕਰ ਰਹੇ ਹਨ ਕਿ ਉਹ ਆਪਣੇ ਡਾਟਾ ਤੇ ਮੈਡੀਕਲ ਟੈਸਟਾਂ ਦੀ ਘੋਖ ਕਰਨ। ਬਾਰਬੋਸਾ ਨੇ ਕਿਹਾ, ‘ਉਸ ਸਮੀਖਿਆ ਦੇ ਬਾਅਦ ਤੇ ਡਾਟਾ ਅਤੇ ਸਾਰੀ ਸਬੰਧਤ ਜਾਣਕਾਰੀ ਤੱਕ ਪਾਰਦਰਸ਼ੀ ਤਰੀਕੇ ਨਾਲ ਪਹੁੰਚ ਦੇ ਬਾਅਦ ਹੀ ਅਸੀਂ ਕੋਈ ਰੁਖ਼ ਅਪਣਾਵਾਂਗੇ।`
ਦੂਸਰੇ ਪਾਸੇ ਬ੍ਰਾਜ਼ੀਲ ਵਿਚ ਪਾਰਨਾ ਰਾਜ ਦੀ ਸਰਕਾਰ ਨੇ ਕਿਹਾ ਕਿ ਉਹ ਕੋਵਿਡ-19 ਦੇ ਟੀਕੇ ਦੇ ਵਿਕਾਸ ਵਿਚ ਭਾਈਵਾਲੀ ਲਈ ਰੂਸ ਦੇ ਦੂਤਘਰ ਨਾਲ ਗੱਲਬਾਤ ਕਰ ਰਹੀ ਹੈ। ਨਿਕਾਰਗੁਆ ਨੇ ਪਹਿਲਾਂ ਕਿਹਾ ਸੀ ਕਿ ਉਹ ਰੂਸੀ ਟੀਕੇ ਦੇ ਉਤਪਾਦਨ ਉੱਤੇ ਵਿਚਾਰ ਕਰ ਰਿਹਾ ਹੈ। ਉਪ ਰਾਸ਼ਟਰਪਤੀ ਰੋਸਾਰਿਓ ਮੁਰਿਲੋ, ਰਾਸ਼ਟਰਪਤੀ ਦੀ ਪਤਨੀ ਡੇਨੀਅਲ ਓਰਟੇਗਾ ਨੇ ਫਿਰ ਦੁਹਰਾਇਆ ਕਿ ਉਨ੍ਹਾਂ ਦਾ ਦੇਸ਼ ਟੀਕੇ ਦੇ ਉਤਪਾਦਨ ਅਤੇ ਇੱਥੇ ਤੱਕ ਕਿ ਇਸ ਦੇ ਇੰਪੋਰਟ ਲਈ ਰੂਸ ਦੀਆਂ ਸੰਸਥਾਵਾਂ ਦੇ ਸੰਪਰਕ ਵਿਚ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ