Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਮੋਹਣ ਭਾਗਵਤ ਦਾ ਨਵਾਂ ਨੁਸਖਾ: ‘ਸਵਦੇਸ਼ੀ’ ਦਾ ਮਤਲਬ ਸਾਰੇ ਵਿਦੇਸ਼ੀ ਸਾਮਾਨ ਦਾ ਬਾਈਕਾਟ ਨਹੀਂ

August 13, 2020 09:33 PM

ਨਵੀਂ ਦਿੱਲੀ, 13 ਅਗਸਤ (ਪੋਸਟ ਬਿਊਰੋ)- ਰਾਸ਼ਟਰੀ ਸਵੈ ਸੇਵਕ ਸੰਘ ਦੇ ਮੁਖੀ ਮੋਹਨ ਭਾਗਵਤ ਨੇ ਕੱਲ੍ਹ ਕਿਹਾ ਕਿ ਸਵਦੇਸ਼ੀ ਦਾ ਮਤਲਬ ਜ਼ਰੂਰੀ ਨਹੀਂ ਕਿ ਹਰ ਵਿਦੇਸ਼ੀ ਸਾਮਾਨ ਦਾ ਬਾਈਕਾਟ ਕੀਤਾ ਜਾਏ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਿਰਫ ਉਨ੍ਹਾਂ ਹੀ ਤਕਨੀਕਾਂ ਅਤੇ ਚੀਜ਼ਾਂ ਦੀ ਇੰਪੋਰਟ ਕੀਤੀ ਜਾਏ ਜਿਨ੍ਹਾਂ ਦੀ ਦੇਸ਼ ਵਿੱਚ ਰਵਾਇਤੀ ਤੌਰ 'ਤੇ ਘਾਟ ਹੈ ਜਾਂ ਸਥਾਨਕ ਤੌਰ 'ਤੇ ਮਿਲ ਹੀ ਨਹੀਂ ਸਕਦੀਆਂ।
ਕੋਵਿਡ 19 ਦੀ ਮਹਾਮਾਰੀ ਕਾਰਨ ਸਵਦੇਸ਼ੀ ਜਾਂ ਆਤਮਨਿਰਭਰ ਬਣਨ ਦੀ ਸਾਰਥਕਤਾ ਬਾਰੇ ਇੱਕ ਪੁਸਤਕ ਦੇ ਰਿਲੀਜ਼ ਲਈ ਹੋਏ ਵਰਚੁਅਲ ਪ੍ਰੋਗਰਾਮ ਵਿੱਚ ਮੋਹਣ ਭਾਗਵਤ ਨੇ ਕਿਹਾ, ਮਹਾਮਾਰੀ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਸੰਸਾਰੀਕਰਨ ਨੇ ਲੋੜੀਂਦੇ ਨਤੀਜੇ ਨਹੀਂ ਦਿੱਤੇ ਤੇ ਇੱਕ ਹੀ ਆਰਥਿਕ ਮਾਡਲ ਹਰ ਥਾਂ ਲਾਗੂ ਨਹੀਂ ਹੋ ਸਕਦਾ। ਕੋਵਿਡ ਦੇ ਬਾਅਦ ਦੀ ਦੁਨੀਆ ਵਿੱਚ ਅਜਿਹੇ ਆਰਥਿਕ ਮਾਡਲ ਦੀ ਲੋੜ ਮਹਿਸੂਸ ਹੋ ਰਹੀ ਹੈ ਜਿਸ ਵਿੱਚ ਪੂਰੀ ਦੁਨੀਆ ਨੂੰ ਇੱਕ ਬਾਜ਼ਾਰ ਨਹੀਂ, ਇੱਕ ਪਰਵਾਰ ਮੰਨ ਕੇ ਆਤਮ ਨਿਰਭਰ ਦੇਸ਼ਾਂ ਵਿੱਚ ਆਪਸੀ ਸਹਿਯੋਗ ਹੋਵੇ। ਐੱਨ ਡੀ ਏ ਸਰਕਾਰ ਦੀ ਆਤਮ ਨਿਰਭਰ ਭਾਰਤ ਮੁਹਿੰਮ ਦੀ ਵਕਾਲਤ ਕਰਦੇ ਹੋਏ ਮੋਹਣ ਭਾਗਵਤ ਨੇ ਕਿਹਾ ਕਿ ਸਵਦੇਸ਼ੀ ਦਾ ਮਤਲਬ ਸਵਦੇਸ਼ੀ ਸਾਮਾਨ ਜਾਂ ਤਕਨੀਕਾਂ ਨੂੰ ਬੜਾਵਾ ਦੇਣਾ ਜਾਂ ਪਹਿਲ ਦੇਣਾ ਹੈ, ਜ਼ਰੂਰੀ ਨਹੀਂ ਕਿ ਸਾਰੇ ਵਿਦੇਸ਼ੀ ਸਾਮਾਨ ਦਾ ਬਾਈਕਾਟ ਕੀਤਾ ਜਾਏ। ਉਨ੍ਹਾਂ ਨੇ ਕੁਝ ਅਜਿਹੀਆਂ ਮਿਸਾਲਾਂ ਵੀ ਦਿੱਤੀਆਂ, ਜਦ ਰਵਾਇਤੀ ਰੂਪ ਤੋਂ ਮਿਲਦੇ ਸਾਮਾਨ ਅਤੇ ਤਕਨੀਕਾਂ ਦੀ ਖਰੀਦੀਆਂ ਵਸਤੂਆਂ ਦੀ ਅਣਦੇਖੀ ਕੀਤੀ ਗਈ। ਇਸ ਬਾਰੇ ਵਿੱਚ ਸੰਘ ਮੁਖੀ ਨੇ ਮਾਨਸਿਕਤਾ ਬਦਲਣ 'ਤੇ ਜ਼ੋਰ ਦਿੱਤਾ ਤੇ ਕਿਹਾ ਕਿ ਆਜ਼ਾਦੀ ਦੇ ਬਾਅਦ ਭਾਰਤ ਵਿੱਚ ਨੀਤੀ ਦਾ ਨਿਰਧਾਰਨ ਪੱਛਮੀ ਅਤੇ ਦੂਸਰੇ ਦੇਸ਼ਾਂ ਤੋਂ ਪ੍ਰਭਾਵਤ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼