Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਕੈਮਿਲਾ ਹੈਰਿਸ ਦੇ ਭਾਰਤ ਵਿਰੋਧੀ ਰਵੱਈਏ ਬਾਰੇ ਜੈਸ਼ੰਕਰ ਨੂੰ ਵੀ ਇਤਰਾਜ਼ ਸੀ

August 13, 2020 09:35 PM

ਨਵੀਂ ਦਿੱਲੀ, 13 ਅਗਸਤ (ਪੋਸਟ ਬਿਊਰੋ)- ਡੈਮੋਕਰੇਟਿਕ ਪਾਰਟੀ ਦੀ ਉਮੀਦਵਾਰ ਵਜੋਂ ਕਮਲਾ ਹੈਰਿਸ ਨਵੰਬਰ ਵਿੱਚ ਅਮਰੀਕਾ ਦੀ ਉਪ ਰਾਸ਼ਟਰਪਤੀ ਚੁਣੀ ਵੀ ਜਾਵੇ ਤਾਂ ਇਹ ਕਹਿਣਾ ਮੁਸ਼ਕਲ ਹੈ ਕਿ ਭਾਰਤ ਪ੍ਰਤੀ ਉਨ੍ਹਾਂ ਦੀਆਂ ਨੀਤੀਆਂ ਜ਼ਿਆਦਾ ਲਚਕੀਲੀਆਂ ਹੋਣਗੀਆਂ। ਹੈਰਿਸ ਨੇ ਪਹਿਲਾਂ ਵੀ ਦਿਖਾਇਆ ਹੈ ਕਿ ਜਦ ਮੁੱਦਿਆਂ ਦੀ ਗੱਲ ਹੁੰਦੀ ਹੈ ਤਾਂ ਉਹ ਪਾਰਟੀ ਦੀਆਂ ਨੀਤੀਆਂ ਤੋਂ ਇੱਕ ਇੰਚ ਵੀ ਟੱਸ ਤੋਂ ਮੱਸ ਨਹੀਂ ਹੁੰਦੀ। ਵਰਨਣ ਯੋਗ ਹੈ ਕਿ ਇੱਕ ਵਾਰ ਉਹ ਭਾਰਤੀ ਵਿਦੇਸ਼ ਨੀਤੀ ਚਲਾਉਣ ਵਾਲਿਆਂ ਨੂੰ ਝਟਕਾ ਦੇ ਚੁੱਕੀ ਹੈ।
ਕਮਲਾ ਹੈਰਿਸ ਨੂੰ ਭਾਰਤੀ ਮਾਂ ਦੀ ਬੇਟੀ ਹੋਣ ਦਾ ਬੇਹੱਦ ਮਾਣ ਹੈ। ਆਪਣੀ ਮਾਂ ਸ਼ਿਆਮਲਾ ਗੋਪਾਲਨ ਦਾ ਜ਼ਿਕਰ ਉਹ ਹਰ ਸਿਆਸੀ ਭਾਸ਼ਣ ਵਿੱਚ ਕਰਦੀ ਹੈ। ਸਿਆਸਤ ਅਤੇ ਨੀਤੀਆਂ ਵੇਲੇ ਉਨ੍ਹਾਂ ਦਾ ਲਗਾਅ ਸਿਰਫ ਪਾਰਟੀ ਨਾਲ ਹੈ। ਪਿਛਲੇ ਸਾਲ ਜਦ ਭਾਰਤ ਨੇ ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਹਟਾਉਣ ਦਾ ਫੈਸਲਾ ਕੀਤਾ ਸੀ ਤਾਂ ਕਮਲਾ ਨੇ ਵਿਰੋਧ ਜਤਾਇਆ ਸੀ। ਦਸੰਬਰ 2019 ਵਿੱਚ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਅਮਰੀਕਾ ਦੀ ਯਾਤਰਾ ਕੀਤੀ ਤਾਂ ਉਥੋਂ ਉਨ੍ਹਾਂ ਦੀ ਇੱਕ ਬੈਠਕ ਵਿਦੇਸ਼ ਮਾਮਲਿਆਂ ਦੇ ਅਮਰੀਕੀ ਪਾਰਲੀਮੈਂਟਰੀ ਗਰੁੱਪ ਨਾਲ ਹੋਣੀ ਸੀ ਜਿਸ ਵਿੱਚ ਭਾਰਤੀ ਮੂਲ ਦੀ ਪਾਰਲੀਮੈਂਟ ਮੈਂਬਰ ਪ੍ਰੋਮਿਲਾ ਜੈਪਾਲ ਆਪਣੇ ਸਮਰਥਕਾਂ ਨਾਲ ਸ਼ਾਮਲ ਹੋਣ ਵਾਲੀ ਸੀ, ਉਸ ਵੇਲੇ ਭਾਰਤੀ ਵਿਦੇਸ਼ ਮੰਤਰੀ ਨੇ ਇਹ ਬੈਠਕ ਰੱਦ ਕਰ ਦਿੱਤੀ ਸੀ। ਪ੍ਰੋਮਿਲਾ ਜੈਪਾਲ ਕਸ਼ਮੀਰ ਤੋਂ ਧਾਰਾ 370 ਹਟਾਉਣ, ਸੀ ਏ ਏ ਵਰਗੇ ਮੁੱਦਿਆਂ 'ਤੇ ਭਾਰਤੀ ਨੀਤੀ ਦੀ ਆਲੋਚਨਾ ਕਰ ਚੁੱਕੀ ਸੀ। ਉਸ ਨੇ ਅਮਰੀਕਾ ਕਾਂਗਰਸ ਵਿੱਚ ਕਸ਼ਮੀਰ ਨੂੰ ਲੈ ਕੇ ਇੱਕ ਨਿੰਦਾ ਪ੍ਰਸਤਾਵ ਵੀ ਪੇਸ਼ ਕੀਤਾ ਸੀ। ਬਾਅਦ ਵਿੱਚ ਜੈਸ਼ੰਕਰ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਜੈਪਾਲ ਨੂੰ ਮਿਲਣ ਵਿੱਚ ਕੋਈ ਦਿਲਚਸਪੀ ਨਹੀਂ ਹੈ। ਭਾਰਤੀ ਵਿਦੇਸ਼ ਮੰਤਰੀ ਦੇ ਇਸ ਫੈਸਲੇ ਦੀ ਹੈਰਿਸ ਨੇ ਸਖਤ ਸ਼ਬਦਾਂ ਵਿੱਚ ਆਲੋਚਨਾ ਕੀਤੀ ਸੀ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ