Welcome to Canadian Punjabi Post
Follow us on

28

March 2024
 
ਅੰਤਰਰਾਸ਼ਟਰੀ

ਪਾਕਿ 'ਚ ਸੋਸ਼ਲ ਮੀਡੀਆ ਰਾਹੀਂ ਮਹਿਲਾ ਪੱਤਰਕਾਰਾਂ 'ਤੇ ਹਮਲੇ

August 13, 2020 10:12 PM

ਇਸਲਾਮਾਬਾਦ, 13 ਅਗਸਤ (ਪੋਸਟ ਬਿਊਰੋ)- ਪਾਕਿਸਤਾਨ ਵਿੱਚ ਸੋਸ਼ਲ ਮੀਡੀਆ ਰਾਹੀਂ ਮਹਿਲਾ ਪੱਤਰਕਾਰਾਂ ਅਤੇ ਟਿੱਪਣੀਕਾਰਾਂ 'ਤੇ ਹਮਲਿਆਂ ਕਾਰਨ ਉਨ੍ਹਾਂ ਲਈ ਜ਼ਿੰਮੇਵਾਰੀਆਂ ਨਿਭਾਉਣਾ ਮੁਸ਼ਕਲ ਹੋ ਗਿਆ ਹੈ। ਕੋਰੋਨਾ ਵਾਇਰਸ ਬਾਰੇ ਪਾਕਿਸਤਾਨ ਸਰਕਾਰ ਦੀ ਪੋਲ ਖੋਲ੍ਹ ਰਹੀ ਮਹਿਲਾ ਪੱਤਰਕਾਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ।
ਪਤਾ ਲੱਗਾ ਹੈ ਕਿ ਆਨਲਾਈਨ ਹਮਲਿਆਂ ਲਈ ਸਰਕਾਰੀ ਅਧਿਕਾਰੀਆਂ ਨੂੰ ਉਕਸਾਇਆ ਜਾਂਦਾ ਹੈ ਅਤੇ ਇਹ ਯਕੀਨੀ ਤੌਰ 'ਤੇ ਬਕਾਇਦਾ ਯੋਜਨਾ ਬੱਧ ਮੁਹਿੰਮ ਹੈ। ਮਹਿਲਾ ਪੱਤਰਕਾਰਾਂ ਅਤੇ ਵਿਸ਼ਲੇਸ਼ਕਾਂ ਦੇ ਨਿੱਜੀ ਵੇਰਵੇ ਜਨਤਕ ਕਰ ਦਿੱਤੇ ਜਾਂਦੇ ਹਨ। ਪਾਕਿਸਤਾਨ ਦੀਆਂ 16 ਪੱਤਰਕਾਰਾਂ ਨੇ ਉਥੋਂ ਦੀ ਸਰਕਾਰ ਨੂੰ ਮੈਮੋਰੰਡਮ ਰਾਹੀਂ ਕਿਹਾ ਹੈ ਕਿ ਸਾਨੂੰ ਹੋਰ ਜ਼ਿਆਦਾ ਨਿਰਾਸ਼ ਤੇ ਡਰਾਉਣ-ਧਮਕਾਉਣ ਲਈ ਫਰਜ਼ੀ ਖ਼ਬਰਾਂ ਦੇਣ ਵਾਲੀਆਂ ਵਜੋਂ ਪੇਸ਼ ਕੀਤਾ ਜਾਂਦਾ ਹੈ। ਸਾਡੀਆਂ ਫੋਟੋ ਅਤੇ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਅਪਲੋਡ ਕੀਤੇ ਜਾਂਦੇ ਹਨ ਅਤੇ ਉਨ੍ਹਾਂ ਨਾਲ ਛੇੜਖਾਨੀ ਕੀਤੀ ਜਾਂਦੀ ਹੈ। ਸਾਡੀ ਸਰੀਰਕ ਸੁਰੱਖਿਆ ਖਤਰੇ ਵਿੱਚ ਹੈ। ਇਨ੍ਹਾਂ ਮਹਿਲਾ ਪੱਤਰਕਾਰਾਂ ਨੇ ਪਾਕਿਸਤਾਨ ਸਰਕਾਰ ਨੂੰ ਮੰਗ ਕੀਤੀ ਹੈ ਕਿ ਉਹ ਮੀਡੀਆ 'ਚ ਔਰਤਾਂ ਨੂੰ ਵਾਰ-ਵਾਰ ਨਿਸ਼ਾਨਾ ਬਣਾਉਣ ਤੋਂ ਆਪਣੇ ਮੈਂਬਰਾਂ ਨੂੰ ਤੁਰੰਤ ਰੋਕੇ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ