Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਅੰਤਰਰਾਸ਼ਟਰੀ

ਰੇਡਿਆਈ ਬਾਰਿਸ਼ ਬਾਰੇ ਜਾਪਾਨ ਸਰਕਾਰ ਵੱਲੋਂ ਅਦਾਲਤੀ ਹੁਕਮਾਂ ਦਾ ਵਿਰੋਧ

August 13, 2020 10:13 PM

ਟੋਕੀਓ, 13 ਅਗਸਤ (ਪੋਸਟ ਬਿਊਰੋ)- ਜਾਪਾਨ ਸਰਕਾਰ ਤੇ ਹੀਰੋਸ਼ੀਮਾ ਸ਼ਹਿਰ ਨੇ 1945 ਵਿੱਚ ਅਮਰੀਕਾ ਵੱਲੋਂ ਕੀਤੇ ਐਟਮੀ ਬੰਬ ਧਮਾਕੇ ਮਗਰੋਂ ਨੇੜਲੇ ਖੇਤਰ ਵਿੱਚ ਹੋਈ ਰੇਡੀਓ ਐਕਟਿਵ ‘ਕਾਲੀ ਵਰਖਾ’ ਕਾਰਨ ਪ੍ਰਭਾਵਤ ਹੋਏ ਦਰਜਨਾਂ ਲੋਕਾਂ ਨੂੰ ਸਰਟੀਫਾਈ ਕਰਨ ਦੇ ਅਦਾਲਤੀ ਹੁਕਮ ਨੂੰ ਉਲਟਾਉਣ ਦੀ ਅਪੀਲ ਕੀਤੀ ਹੈ।
ਇਹ ਅਪੀਲ ਹੀਰੋਸ਼ੀਮਾ ਦੀ ਜ਼ਿਲਾ ਅਦਾਲਤ ਵੱਲੋਂ ਤੀਹ ਜੁਲਾਈ ਨੂੰ ਪਹਿਲੀ ਵਾਰ ਕਾਲੀ ਵਰਖਾ ਦੇ ਅਜਿਹੇ ਪੀੜਤਾਂ ਨੂੰ ਮਾਨਤਾ ਦੇਣ ਦੇ ਹੁਕਮ ਮਗਰੋਂ ਕੀਤੀ ਗਈ ਹੈ, ਜੋ ਸਰਕਾਰ ਵੱਲੋਂ ਮੈਡੀਕਲ ਲਾਭ ਦੇਣ ਲਈ ਯੋਗ ਪੀੜਤਾਂ ਬਾਰੇ ਫੈਸਲਾ ਲੈਣ ਦੀ ਖੇਤਰੀ ਹੱਦ ਤੋਂ ਬਾਹਰ ਪੈਂਦੇ ਹਨ। ਸਿਹਤ ਮੰਤਰੀ ਕਾਟਸੁਨੋਬੂ ਕਾਟੋ ਨੇ ਕਿਹਾ ਕਿ ਸਰਕਾਰ ਨੇ ਅਪੀਲ ਇਸ ਕਰ ਕੇ ਕੀਤੀ ਹੈ ਕਿ ਜ਼ਿਲਾ ਅਦਾਲਤ ਦਾ ਫੈਸਲਾ ਲੋੜੀਂਦੇ ਵਿਗਿਆਨਕ ਸਬੂਤਾਂ 'ਤੇ ਆਧਾਰਤ ਨਹੀਂ। ਕਾਟੋ ਨੇ ਇਹ ਵੀ ਕਿਹਾ ਕਿ ਸ਼ਹਿਰ ਵਾਸੀਆਂ ਤੇ ਅਧਿਕਾਰੀਆਂ ਦੀ ਬੇਨਤੀ 'ਤੇ ਉਨ੍ਹਾਂ ਦੇ ਵਿਭਾਗ ਵੱਲੋਂ ਹੀਰੋਸ਼ੀਮਾ ਵਿੱਚ ਕਾਲੀ ਵਰਖਾ ਜ਼ੋਨ ਦਾ ਦਾਇਰਾ ਵਧਾਉਣ 'ਤੇ ਵਿਚਾਰ ਬਾਰੇ ਆਪਣੇ ਤੌਰ 'ਤੇ ਵਿਗਿਆਨਕ ਢੰਗ ਨਾਲ ਜਾਂਚ ਹੋਵੇਗੀ। ਜ਼ਿਲਾ ਅਦਾਲਤ ਨੇ ਕਿਹਾ ਸੀ ਕਿ ਕਾਲੀ ਵਰਖਾ ਜ਼ੋਨ ਤੋਂ ਬਾਹਰ ਦੇ ਖੇਤਰ ਦੇ 84 ਲੋਕਾਂ ਨੂੰ ਰੇਡੀਏਸ਼ਨ ਕਾਰਨ ਹੋਣ ਵਾਲੀਆਂ ਬਿਮਾਰੀਆਂ ਹੋਈਆਂ ਹਨ, ਜਿਸ ਕਰ ਕੇ ਉਨ੍ਹਾਂ ਨੂੰ ਐਟਮੀ ਬੰਬ ਧਮਾਕੇ ਦੇ ਪੀੜਤਾਂ ਵਜੋਂ ਸਰਟੀਫਾਈ ਕੀਤਾ ਜਾਵੇ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ