Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀਮੁੱਖ ਸਕੱਤਰ ਨੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਅਤੇ ਮੌਸਮ ਨਾਲ ਹੋਏ ਖਰਾਬੇ ਦਾ ਜਾਇਜ਼ਾ ਲਿਆਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ
 
ਭਾਰਤ

ਨਰਿੰਦਰ ਮੋਦੀ ਵੱਲੋਂ ਭਾਰਤ ਵਿੱਚ ਪਾਰਦਰਸ਼ੀ ਟੈਕਸ ਪਲੇਟਫਾਰਮ ਦੀ ਸ਼ੁਰੂਆਤ

August 14, 2020 08:49 AM

* ਦੇਸ਼ ਵਾਸੀਆਂ ਨੂੰ ਇਮਾਨਦਾਰੀ ਨਾਲ ਟੈਕਸ ਦੇਣ ਦੀ ਅਪੀਲ 

ਨਵੀਂ ਦਿੱਲੀ, 13 ਅਗਸਤ, (ਪੋਸਟ ਬਿਊਰੋ)- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੈਕਸ ਸਿਸਟਮ ਵਿਚ ਹੋਰ ਸੁਧਾਰ ਲਿਆਉਣ ਦੀ ਸੋਚ ਨਾਲ ‘ਪਾਰਦਰਸ਼ੀ ਟੈਕਸ, ਇਮਾਨਦਾਰ ਦਾ ਸਨਮਾਨ` ਵਾਲਾ ਇੱਕ ਨਵਾਂ ਪਲੇਟਫਾਰਮ ਲਾਂਚ ਕੀਤਾ ਹੈ, ਜਿਸ ਨੂੰ ਟੈਕਸ ਸੁਧਾਰਾਂ ਦਾ ਇਕ ਮਹੱਤਵਪੂਰਨ ਕਦਮ ਸਮਝਿਆ ਜਾ ਰਿਹਾ ਹੈ।
ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਟੈਕਸ ਦੇਣ ਵਾਲਿਆਂ ਲਈ ਇਕ ਚਾਰਟਰ ਦਾ ਐਲਾਨ ਕਰਦੇ ਹੋਏ ਇਸ ਦੇਸ਼ ਦੇ ਲੋਕਾਂ ਨੂੰ ਇਮਾਨਦਾਰੀ ਨਾਲ ਟੈਕਸ ਭਰਨ ਦਾ ਸੱਦਾ ਦਿੱਤਾ ਤੇਂ ਕਿਹਾ ਕਿ 130 ਕਰੋੜ ਲੋਕਾਂ ਦੇ ਦੇਸ਼ ਵਿਚ ਸਿਰਫ 1.5 ਕਰੋੜ ਲੋਕ ਦੇਂਦੇ ਹਨ। ਮੋਦੀ ਨੇ ਕਿਹਾ, ‘ਅੱਜ ਤੋਂ ਸ਼ੁਰੂ ਹੋਇਆ ਨਵਾਂ ਸਿਸਟਮ ਲੋਕਾਂ ਦੇ ਜੀਵਨ ਵਿਚ ਸਰਕਾਰ ਦੇ ਦਖ਼ਲ ਨੂੰ ਘੱਟ ਕਰਨ ਵਾਲਾ ਵੱਡਾ ਕਦਮ ਹੈ।` ਉਨ੍ਹਾਂ ਕਿਹਾ ਕਿ ਦੇਸ਼ ਵਿਚ ਅੱਜ ਸ਼ੁਰੂ ਹੋ ਰਹੇ ਨਵੇਂ ਪਲੇਟਫਾਰਮ ਵਿੱਚ ਫੇਸਲੈੱਸ ਅਸੈਸਮੈਂਟ, ਫੇਸਲੈੱਸ ਅਪੀਲ ਅਤੇ ਟੈਕਸਪੇਅਰਸ ਚਾਰਟਰ ਵਰਗੇ ਵੱਡੇ ਸੁਧਾਰ ਸ਼ਾਮਲ ਹਨ।
ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੇ ਸਮਾਰੋਹ ਵਿਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਗੇ ਲਈ ਟੈਕਸ ਪ੍ਰਣਾਲੀ ‘ਫੇਸਲੈੱਸ’ (ਚਿਹਰਾਹੀਣ) ਬਣ ਰਹੀ ਹੈ। ਇਹ ਟੈਕਸ-ਦਾਤਾ ਨੂੰ ਨਿਰਪੱਖਤਾ ਤੇ ਵਿਸ਼ਵਾਸ ਦੇਣ ਵਾਲੀ ਹੈ। ਉਨ੍ਹਾਂ ਕਿਹਾ, ਟੈਕਸ ਕੇਸਾਂ ਵਿਚ ਬਿਨਾਂ ਆਹਮੋ-ਸਾਹਮਣੇ ਹੋਏ ਤੋਂ ਫੇਸਲੈੱਸ ਅਪੀਲ ਦੀ ਸਹੂਲਤ ਦੀਨ ਦਿਆਲ ਉਪਾਧਿਆਏ ਦੇ ਜਨਮਦਿਨ25 ਸਤੰਬਰਤੋਂ ਪੂਰੇ ਦੇਸ਼ ਲਾਗੂ ਹੋਵੇਗੀ।` ਉਨ੍ਹਾਂਨੇ ਟੈਕਸ ਚਾਰਟਰ ਦਾ ਐਲਾਨ ਕਰਦਿਆਂ ਕਿਹਾ, ‘ਇਸ ਸਿਸਟਮ ਨਾਲ ਨਿਰਪੱਖ, ਸੁਹਿਰਦ ਤੇ ਤਰਕਸ਼ੀਲ ਵਿਹਾਰ ਦਾ ਭਰੋਸਾ ਦਿੱਤਾ ਗਿਆ ਹੈ।’ਉਨ੍ਹਾਂ ਕਿਹਾ ਕਿ ਸਾਡੇ ਲਈ ਸਿਸਟਮ ਦੇ ਸੁਧਾਰ ਦਾ ਅਰਥ ਇਹ ਹੈ ਕਿ ਇਹ ਨੀਤੀਗਤ ਅਧਾਰਤ ਹੋਣਾ ਚਾਹੀਦਾ ਹੈ, ਟੁਕੜਿਆਂ ਵਿਚ ਨਹੀਂ, ਇਸ ਕਰ ਕੇ ਇੱਕ ਸੁਧਾਰ ਅੱਗੋਂ ਦੂਸਰੇ ਸੁਧਾਰ ਦਾ ਅਧਾਰ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ਵਿਚ ਦੇਸ਼ ਦੇ 1500 ਤੋਂ ਵੱਧ ਕਾਨੂੰਨ ਖ਼ਤਮ ਕੀਤੇ ਗਏ ਹਨ ਅਤੇ‘ਈਜ਼ ਆਫ ਡੂਇੰਗ’ ਵਿਚ ਕੁਝ ਸਾਲ ਪਹਿਲਾਂ ਭਾਰਤ 134 ਵੇਂ ਨੰਬਰ ਉੱਤੇ ਸੀ, ਅੱਜ ਭਾਰਤ ਦੀ ਰੈਂਕਿੰਗ 63 ਹੋ ਗਈ ਹੈ ਅਤੇ ਇਸ ਦਾ ਕਾਰਨ ਸੁਧਾਰਾਂ ਦੀ ਪ੍ਰਕਿਰਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼ ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ