Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਟੋਰਾਂਟੋ/ਜੀਟੀਏ

ਵ੍ਹਿਟਬੀ ਦੀ ਮਹਿਲਾ ਉੱਤੇ ਹਮਲਾ ਕਰਨ ਵਾਲਾ ਮਸ਼ਕੂਕ ਗ੍ਰਿਫਤਾਰ

August 15, 2020 12:58 AM

ਟੋਰਾਂਟੋ, 14 ਅਗਸਤ (ਪੋਸਟ ਬਿਊਰੋ) : ਵ੍ਹਿਟਬੀ ਦੀ ਮਹਿਲਾ ਉੱਤੇ ਬੇਰਹਿਮੀ ਨਾਲ ਹਮਲਾ ਕਰਨ ਦੇ ਸਬੰਧ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ| ਪਿਛਲੇ ਮਹੀਨੇ ਸਬੰਧਤ ਮਹਿਲਾ ਆਪਣੇ ਨੇੜਲੇ ਇਲਾਕੇ ਵਿੱਚ ਸੈਰ ਲਈ ਗਈ ਸੀ ਕਿ ਕਿਸੇ ਨੇ ਉਸ ਉੱਤੇ ਹਮਲਾ ਕਰਕੇ ਉਸ ਨੂੰ ਇੱਕ ਨਾਲੇ ਦੇ ਕੋਲ ਮਰਨ ਵਾਸਤੇ ਛੱਡ ਦਿੱਤਾ|
ਜਾਂਚਕਾਰਾਂ ਦਾ ਕਹਿਣਾ ਹੈ ਕਿ ਘਟਨਾ ਦੀ ਸ਼ਿਕਾਰ ਹੋਈ ਮਹਿਲਾ ਆਪਣੀ ਰੁਟੀਨ ਮੁਤਾਬਕ 28 ਜੁਲਾਈ ਸ਼ਾਮ ਨੂੰ ਵ੍ਹਿਟਬੀ ਦੇ ਆਪਣੇ ਘਰ ਨੇੜੇ ਹੀ ਇੱਕਲੀ ਸੈਰ ਲਈ ਗਈ ਸੀ| ਪਰ ਜਦੋਂ ਆਪਣੇ ਰੋਜ਼ ਵਾਲੇ ਸਮੇਂ ਉੱਤੇ ਉਹ ਘਰ ਨਾ ਪਰਤੀ ਤਾਂ ਉਸ ਦੇ ਪਰਿਵਾਰ ਨੇ ਪੁਲਿਸ ਨਾਲ ਸੰਪਰਕ ਕੀਤਾ| ਸ਼ੁੱਕਰਵਾਰ ਸਵੇਰੇ ਦਰਹਾਮ ਪੁਲਿਸ ਚੀਫ ਪਾਲ ਮਾਰਟਿਨ ਨੇ ਇੱਕ ਨਿਊਜ਼ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਪਰਿਵਾਰ ਇਸ ਲਈ ਪਰੇਸ਼ਾਨ ਸੀ ਕਿਉਂਕਿ ਲੇਟ ਹੋਣਾ ਉਸ ਦੀ ਫਿਤਰਤ ਵਿੱਚ ਨਹੀਂ ਸੀ|
ਲੰਮੀਂ ਖੋਜਬੀਣ ਤੋਂ ਬਾਅਦ ਇਹ ਮਹਿਲਾ ਟੌਂਟਨ ਰੋਡ ਈਸਟ ਤੇ ਐਂਡਰਸਨ ਸਟਰੀਟ ਇਲਾਕੇ ਵਿੱਚ ਨਾਲੇ ਕੋਲੋਂ ਜ਼ਖ਼ਮੀ ਹਾਲਤ ਵਿੱਚ ਮਿਲੀ| ਫਿਰ ਇਸ ਮਹਿਲਾ ਨੂੰ ਏਅਰ ਐਂਬੂਲੈਂਸ ਰਾਹੀਂ ਨਾਜ਼ੁਕ ਹਾਲਤ ਵਿੱਚ ਟਰੌਮਾ ਸੈਂਟਰ ਲਿਜਾਇਆ ਗਿਆ| ਇਸ ਹਮਲੇ ਤੋਂ ਕੁੱਝ ਹਫਤੇ ਬਾਅਦ ਪੁਲਿਸ ਨੇ ਇੱਕ ਵਿਅਕਤੀ ਦਾ ਵੀਡੀਓ ਜਾਰੀ ਕੀਤਾ| ਮਾਰਟਿਨ ਨੇ ਆਖਿਆ ਕਿ ਸਾਡੇ ਮੀਡੀਆ ਅਤੇ ਕਮਿਊਨਿਟੀ ਮੈਂਬਰਜ਼ ਦੀ ਮਦਦ ਨਾਲ ਇਸ ਵਿਅਕਤੀ ਨੂੰ ਪਛਾਨਣ ਵਿੱਚ ਮਦਦ ਮਿਲੀ ਤੇ ਅਸੀਂ ਜਾਣ ਗਏ ਕਿ ਇਹੋ ਹੀ ਸਾਡਾ ਮਸ਼ਕੂਕ ਹੈ|
ਪੁਲਿਸ ਨੇ ਦੱਸਿਆ ਕਿ ਇਹ ਮਸ਼ਕੂਕ 21 ਸਾਲਾਂ ਦਾ ਵ੍ਹਿਟਬੀ ਵਾਸੀ ਐਂਥਨੀ ਡੌਇਰੌਨ-ਫਰਾਂਸਿਜ਼ ਹੈ| ਪੁਲਿਸ ਨੇ ਓਟਵਾ ਵਿੱਚ ਇਸ ਨੂੰ ਗ੍ਰਿਫਤਾਰ ਕਰ ਲਿਆ ਤੇ ਉਸ ਨੂੰ ਜ਼ਮਾਨਤ ਦੀ ਸੁਣਵਾਈ ਲਈ ਅਜੇ ਹਿਰਾਸਤ ਵਿੱਚ ਹੀ ਰੱਖਿਆ ਗਿਆ ਹੈ| ਫਰਾਂਸਿਜ਼ ਉੱਤੇ ਕਤਲ ਦੀ ਕੋਸ਼ਿਸ਼ ਕਰਨ, ਗੁੱਸੇ ਵਿੱਚ ਹਮਲਾ ਕਰਨ ਤੇ ਜਿਨਸੀ ਹਮਲਾ ਕਰਨ ਦੇ ਚਾਰਜ ਲਾਏ ਗਏ ਹਨ|

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ