Welcome to Canadian Punjabi Post
Follow us on

29

March 2024
 
ਪੰਜਾਬ

ਇਮੀਗਰੇਸ਼ਨ ਏਜੰਟ ਵਿਨੇ ਹਰੀ ਦੇ ਦਫਤਰਾਂ ਵਿੱਚ ਛਾਪੇ

August 15, 2020 03:14 AM

ਜਲੰਧਰ, 14 ਅਗਸਤ (ਪੋਸਟ ਬਿਊਰੋ)- ਇਸ ਮਹਾਨਗਰ ਦੇ ਬੀ ਐੱਮ ਸੀ ਚੌਕ ਵਿੱਚ ਏਂਜਲ ਇਮੀਗਰੇਸ਼ਨ, ਜੋ ਵਿਨੇ ਹਰੀ ਦਾ ਦਫਤਰ ਹੈ, ਵਿੱਚ ਲੁਧਿਆਣਾ ਅਤੇ ਅੰਮ੍ਰਿਤਸਰ ਤੋਂ ਆਈਆਂ ਦੋ ਟੀਮਾਂ ਨੇ ਪੀ ਏ ਪੀ ਤੋਂ ਪੁਲਸ ਪਾਰਟੀਆਂ ਨਾਲ ਲੈ ਕੇ ਛਾਪੇਮਾਰੀ ਕੀਤੀ। ਇਸ ਤੋਂ ਇਲਾਵਾ ਵਿਨੇ ਹਰੀ ਦੇ ਜਲੰਧਰ ਵਿੱਚ ਹੀ ਦੋ ਹੋਰ ਦਫਤਰਾਂ ਵਿੱਚ ਵੀ ਟੀਮਾਂ ਨੇ ਇੱਕੋ ਸਮੇਂ ਛਾਪੇ ਮਾਰੇ। ਪਹਿਲਾਂ ਦੱਸਿਆ ਗਿਆ ਸੀ ਕਿ ਇਹ ਇਨਕਮ ਟੈਕਸ ਦੀ ਰੇਡ ਹੈ, ਪਰ ਸੂਤਰਾਂ ਅਨੁਸਾਰ ਇਹ ਰੇਡ ਇੰਟੈਲੀਜੈਂਸ ਵਿਭਾਗ ਨੇ ਕੀਤੀ ਹੈ। ਟੀਮ ਅਧਿਕਾਰੀਆਂ ਵੱਲੋਂ ਤਿੰਨ ਦਫਤਰਾਂ ਵਿੱਚੋਂ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦਫਤਰ ਵਿੱਚ ਮੌਜੂਦ ਸਟਾਫ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਜਾਣਕਾਰ ਸੂਤਰਾਂ ਮੁਤਾਬਕ ਚੰਡੀਗੜ੍ਹ ਦੇ 17 ਸੈਕਟਰ ਵਿੱਚ ਵਿਨੈ ਹਰੀ ਦੇ ਦਫਤਰ ਵਿੱਚ ਕਿਸੇ ਨੇ ਵਿਦੇਸ਼ ਜਾਣ ਲਈ ਵਿਨੇ ਹਰੀ ਦੇ ਸਟਾਫ ਨੂੰ ਸੇਵਾਵਾਂ ਖਾਤਰ ਮੋਟੀ ਨਕਦੀ ਦਿੱਤੀ ਸੀ, ਪਰ ਉਸ ਨਾਲ ਠੱਗੀ ਹੋ ਗਈ ਤਾਂ ਉਸ ਨੇ ਇਸ ਦੀ ਸ਼ਿਕਾਇਤ ਕੀਤੀ ਸੀ, ਜਿਸ ਕਾਰਨ ਇਨ੍ਹਾਂ ਟੀਮਾਂ ਨੇ ਵਿਨੇ ਹਰੀ ਦੇ ਹਰੇਕ ਦਫਤਰ ਵਿੱਚ ਛਾਪੇਮਾਰੀ ਕੀਤੀ ਹੈ। ਜਿਨ੍ਹਾਂ ਟੀਮਾਂ ਨੇ ਛਾਪੇਮਾਰੀ ਕੀਤੀ, ਉਹ ਦੇਰ ਰਾਤ ਤੱਕ ਇਸ ਦਫਤਰ ਵਿੱਚ ਦਸਤਾਵੇਜ਼ਾਂ ਦੀ ਜਾਂਚ ਵਿੱਚ ਲੱਗੀਆਂ ਹੋਈਆਂ ਸਨ ਅਤੇ ਕੋਈ ਵੀ ਅਧਿਕਾਰੀ ਮੀਡੀਆ ਨੂੰ ਜਾਣਕਾਰੀ ਦੇਣ ਬਾਹਰ ਨਹੀਂ ਆਇਆ। ਵਰਨਣ ਯੋਗ ਹੈ ਕਿ ਵਿਨੇ ਹਰੀ ਅੱਗੇ ਵੀ ਕਈ ਵਾਰ ਚਰਚਾ ਵਿੱਚ ਰਿਹਾ ਹੈ ਅਤੇ ਇਸ ਤੋਂ ਪਹਿਲਾਂ ਸਾਲ 2018 ਵਿੱਚ ਮਟੌਰ ਪੁਲਸ ਨੇ ਵਿਨੇ ਹਰੀ ਅਤੇ ਉਸ ਦੇ ਇੱਕ ਹੋਰ ਸਟਾਫ ਕਰਮਚਾਰੀ ਖਿਲਾਫ ਮਟੌਰ ਓਥੇ ਵੀ ਕੇਸ ਦਰਜ ਕੀਤਾ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ