Welcome to Canadian Punjabi Post
Follow us on

29

March 2024
 
ਭਾਰਤ

ਬਲਾਤਕਾਰ ਕੇਸ ਵਿੱਚ ਸਾਬਕਾ ਬਿਸ਼ਪ ਵਿਰੁੱਧ ਦੋਸ਼ ਪੱਤਰ ਦਾਇਰ

August 15, 2020 03:17 AM

ਕੋਟਾਯਾਮ, 14 ਅਗਸਤ (ਪੋਸਟ ਬਿਊਰੋ)- ਈਸਾਈ ਸਾਧਵੀ (ਨੰਨ) ਨਾਲ ਬਲਾਤਕਾਰ ਦੇ ਦੋਸ਼ੀ ਜਲੰਧਰ ਡਾਇਓਸਿਸ ਦੇ ਸਾਬਕਾ ਬਿਸ਼ਪ ਫਰੈਂਕੋ ਮੁਲੱਕਲ ਵਿਰੁੱਧ ਕੇਰਲ ਦੀ ਅਦਾਲਤ ਨੇ ਕੱਲ੍ਹ ਦੋਸ਼ ਪੱਤਰ ਦਾਇਰ ਕਰ ਦਿੱਤਾ ਹੈ।
ਕੋਟਾਯਾਮ ਦੇ ਐਡੀਸ਼ਨਲ ਸੈਸ਼ਨ ਜੱਜ ਜਦੋਂ ਦੋਸ਼ ਪੜ੍ਹ ਰਹੇ ਸਨ ਤਾਂ ਮੁਲੱਕਲ ਅਦਾਲਤ ਵਿੱਚ ਮੌਜੂਦ ਸੀ। ਸਾਬਕਾ ਬਿਸ਼ਪ ਦੇ ਵਿਰੁੱਧ ਅਦਾਲਤ ਵਿੱਚ ਭਾਰਤੀ ਦੰਡਾਵਲੀ ਦੀ ਧਾਰਾ 342 (ਬੰਦੀ ਬਣਾਉਣਾ), 376 (2) (ਕੇ) ਅਤੇ 506 ਦਾ ਦੋਸ਼ ਪੱਤਰ ਦਾਖਲ ਕੀਤਾ ਗਿਆ ਹੈ। ਇਸ ਦੇ ਨਾਲ ਮੁਲੱਕਲ ਵਿਰੁੱਧ ਕੇਸ ਦੀ ਕਾਰਵਾਈ ਸ਼ੁਰੂ ਹੋ ਗਈ। ਮੁਲੱਕਲ ਨੇ ਅਦਾਲਤ ਵਿੱਚ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਅਦਾਲਤ ਨੇ ਕੇਸ ਦੀ ਅਗਲੀ ਸੁਣਵਾਈ 16 ਸਤੰਬਰ ਨੂੰ ਨਿਸ਼ਚਿਤ ਕੀਤੀ ਹੈ। ਉਸ ਦਿਨ ਪੀੜਤਾ ਦਾ ਬਿਆਨ ਦਰਜ ਹੋਵੇਗਾ। ਪਿਛਲੇ ਹਫਤੇ ਅਦਾਲਤ ਨੇ ਮੁਲੱਕਲ ਨੂੰ ਸਖਤ ਸ਼ਰਤਾਂ ਨਾਲ ਜ਼ਮਾਨਤ ਦਿੰਦਿਆਂ ਕਿਹਾ ਸੀ ਕਿ ਉਹ ਹਰ ਸੁਣਵਾਈ ਦੌਰਾਨ ਅਦਾਲਤ ਵਿੱਚ ਮੌਜੂਦ ਰਹੇਗਾ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਮੁਲੱਕਲ ਦੀ ਬਲਾਤਕਾਰ ਦੇ ਦੋਸ਼ ਤੋਂ ਮੁਕਤ ਕਰਨ ਦੀ ਅਰਜ਼ੀ ਰੱਦ ਕਰਦਿਆਂ ਉਸ ਨੂੰ ਸੁਣਵਾਈ ਦਾ ਸਾਹਮਣਾ ਕਰਨ ਦਾ ਨਿਰਦੇਸ਼ ਦਿੱਤਾ ਸੀ। ਸਾਬਕਾ ਬਿਸ਼ਪ ਨੇ ਸੱਤ ਜੁਲਾਈ ਦੇ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ।
ਹਾਈ ਕੋਰਟ ਨੇ ਬਲਾਤਕਾਰ ਦੇ ਦੋਸ਼ਾਂ ਤੋਂ ਮੁਕਤ ਕੀਤੇ ਜਾਣ ਦੀ ਉਸ ਦੀ ਪਟੀਸ਼ਨ ਰੱਦ ਕਰ ਦਿੱਤੀ ਸੀ। ਅਜਿਹੀ ਮੰਗ ਦੀ ਪਟੀਸ਼ਨ ਮਾਰਚ ਵਿੱਚ ਹੇਠਲੀ ਅਦਾਲਤ ਨੇ ਵੀ ਰੱਦ ਕਰ ਦਿੱਤੀ ਸੀ। ਜਲੰਧਰ ਡਾਇਓਸਿਸ ਦੇ ਓਦੋਂ ਦੇ ਬਿਸ਼ਪ ਫਰੈਂਕੋ ਮੁਲੱਕਲ ਵਿਰੁੱਧ ਇੱਕ ਈਸਾਈ ਸਾਧਵੀ ਨੇ ਕੋਟਾਯਾਮ ਵਿੱਚ ਜੂਨ 2018 ਵਿੱਚ ਕੇਸ ਦਰਜ ਕਰਵਾਇਆ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ