Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਅਗਲੇ ਸਾਲ ਤੋਂ ਭਾਰਤੀ ਨਾਗਰਿਕਾਂ ਨੂੰ ਈ-ਪਾਸਪੋਰਟ ਮਿਲਣਗੇ

August 15, 2020 03:24 AM

ਨਵੀਂ ਦਿੱਲੀ, 14 ਅਗਸਤ (ਪੋਸਟ ਬਿਊਰੋ)- ਈ-ਆਧਾਰ ਅਤੇ ਈ-ਪੈਨ ਕਾਰਡ ਤੋਂ ਬਾਅਦ ਅਗਲੇ ਸਾਲ ਤੋਂ ਭਾਰਤ ਦੇ ਨਾਗਰਿਕਾਂ ਨੂੰ ਈ-ਪਾਸਪੋਰਟ ਜਾਰੀ ਕੀਤੇ ਜਾਣਗੇ। ਸਰਕਾਰ ਇਸ ਲਈ ਆਈ ਟੀ ਇਨਫ੍ਰਾਸਟ੍ਰਕਚਰ ਤਿਆਰ ਕਰਨ ਦੇ ਮਕਸਦ ਨਾਲ ਏਜੰਸੀ ਦੀ ਚੋਣ ਕਰਨ 'ਚ ਜੁਟੀ ਹੋਈ ਹੈ। 

ਇੱਕ ਰਿਪੋਰਟ ਮੁਤਾਬਕ 2021 ਤੋਂ ਈ-ਪਾਸਪੋਰਟ ਜਾਰੀ ਕਰਨ ਦੀ ਸ਼ੁਰੂਆਤ ਹੋ ਸਕਦੀ ਹੈ। ਇਸ ਵਕਤ ਦੇਸ਼ ਵਿੱਚ ਛਪੇ ਹੋਏ ਪਾਸਪੋਰਟ ਜਾਰੀ ਹੁਦੇ ਹਨ, ਜੋ ਬੁਕਲੇਟ ਵਾਂਗ ਹੁੰਦੇ ਹਨ। ਇਸ ਨੂੰ ਰਿਪਲੇਸ ਕਰ ਕੇ ਈ-ਪਾਸਪੋਰਟ ਦੀ ਸਹੂਲਤ ਦਿੱਤੀ ਜਾਵੇਗੀ। 2 ਲੱਖ ਅਧਿਕਾਰੀਆਂ ਤੇ ਡਿਪਲੋਮੈਟਸ ਨੂੰ ਪਾਇਲਟ ਪ੍ਰੋਜੈਕਟ ਵਜੋਂ ਈ-ਪਾਸਪੋਰਟ ਜਾਰੀ ਕੀਤੇ ਗਏ ਹਨ। ਇਨ੍ਹਾਂ 'ਚ ਇਲੈਕਟ੍ਰਾਨਿਕ ਮਾਈਕ੍ਰੋਪੋ੍ਰਸੈਸਰ ਚਿਪ ਲੱਗੀ ਹੈ। ਸਰਕਾਰ ਈ-ਪਾਸਪੋਰਟ ਇਸ ਲਈ ਜਾਰੀ ਕਰਨਾ ਚਾਹੁੰਦੀ ਹੈ ਕਿ ਧੋਖਾਦੇਹੀ ਦੇ ਕੇਸਾਂ ਨੂੰ ਰੋਕਿਆ ਜਾ ਸਕੇ। ਇਸ ਤੋਂ ਇਲਾਵਾ ਪਾਸਪੋਰਟ ਜਾਰੀ ਕਰਨ ਦੀ ਪ੍ਰਕਿਰਿਆ ਵੀ ਇਸ ਨਾਲ ਸੌਖਾਲੀ ਹੋਵੇਗੀ ਅਤੇ ਤੇਜ਼ੀ ਆਵੇਗੀ। ਅੱਜੱਕਲ੍ਹ ਘੱਟ ਤੋਂ ਘੱਟ 15 ਦਿਨਾਂ 'ਚ ਪਾਸਪੋਰਟ ਘਰ ਪਹੁੰਚਦਾ ਹੈ।
ਰਿਪੋਰਟ ਮੁਤਾਬਕ ਆਈ ਟੀ ਇਨਫ੍ਰਾਸਟ੍ਰਕਚਰ ਤਿਆਰ ਹੋਣ ਪਿੱਛੋਂ ਦੇਸ਼ ਭਰ 'ਚ ਮੌਜੂਦਾ ਸਾਰੇ 36 ਪਾਸਪੋਰਟ ਦਫ਼ਤਰਾਂ ਤੋਂ ਈ-ਪਾਸਪੋਰਟ ਜਾਰੀ ਕੀਤੇ ਜਾਣਗੇ। ਇਨ੍ਹਾਂ ਲਈ ਅਰਜ਼ੀ ਦਾ ਤਰੀਕਾ ਪਹਿਲਾਂ ਵਰਗਾ ਹੀ ਹੋਵੇਗਾ। ਇਸ ਤੋਂ ਇਲਾਵਾ ਈ-ਪਾਸਪੋਰਟ ਜਾਰੀ ਕਰਨ ਲਈ ਇੱਕ ਅਜਿਹੀ ਯੂਨਿਟ ਵੀ ਤਿਆਰ ਕੀਤੀ ਜਾਵੇਗੀ, ਜਿੱਥੇ ਹਰ ਇੱਕ ਘੰਟੇ 'ਚ 10 ਤੋਂ 20 ਹਜ਼ਾਰ ਪਾਸਪੋਰਟ ਜਾਰੀ ਕੀਤੇ ਜਾਣਗੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ