Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਅੰਤਰਰਾਸ਼ਟਰੀ

ਬੰਗਲਾ ਦੇਸ਼ ਦਾ ਪਹਿਲੇ ਹਿੰਦੂ ਚੀਫ ਜੱਜ ਚਾਰ ਕਰੋੜ ਦੇ ਕਿਸਾਨ ਬੈਂਕ ਘੋਟਾਲੇ ਵਿੱਚ ਫਸਿਆ

August 15, 2020 03:26 AM

ਢਾਕਾ, 14 ਅਗਸਤ (ਪੋਸਟ ਬਿਊਰੋ)- ਢਾਕਾ ਦੀ ਅਦਾਲਤ ਨੇ ਕੱਲ੍ਹ ਬੰਗਲਾ ਦੇਸ਼ ਦੇ ਪਹਿਲੇ ਹਿੰਦੂ ਚੀਫ ਜੱਜ ਸੁਰਿੰਦਰ ਕੁਮਾਰ ਸਿਨ੍ਹਾ ਅਤੇ 10 ਹੋਰ ਦੇ ਖ਼ਿਲਾਫ਼ ਬੈਂਕ ਤੋਂ ਚਾਰ ਕਰੋੜ ਟਕਾ (ਬੰਗਲਾ ਦੇਸ਼ੀ ਕਰੰਸੀ) ਦਾ ਗਬਨ ਕਰਨ ਦੇ ਮਾਮਲੇ ਵਿੱਚ ਦੋਸ਼ ਤਹਿ ਕੀਤੇ ਹਨ। ਢਾਕਾ ਦੀ ਇੱਕ ਹੋਰ ਅਦਾਲਤ ਦੁਆਰਾ 69 ਸਾਲ ਸਾਬਕਾ ਚੀਫ ਜੱਜ ਦੇ ਖ਼ਿਲਾਫ਼ ਗ਼੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੇ ਸੱਤ ਮਹੀਨੇ ਬਾਅਦ ਅਦਾਲਤ ਨੇ ਦੋਸ਼ ਤਹਿ ਕੀਤਾ ਹੈ।
ਜਸਟਿਸ ਸਿਨ੍ਹਾ ਇਸ ਸਮੇਂ ਅਮਰੀਕਾ ਵਿੱਚ ਰਹਿ ਰਹੇ ਹੈ ਅਤੇ ਭਿ੍ਰਸ਼ਟਾਚਾਰ ਵਿਰੋਧੀ ਕਮਿਸ਼ਨ ਨੇ ਆਪਣੇ ਦੋਸ਼ ਪੱਤਰ ਵਿੱਚ ਉਨ੍ਹਾਂ ਨੂੰ ਭਗੌੜਾ ਐਲਾਨ ਕੀਤਾ ਹੈ। ਸਰਕਾਰੀ ਪੱਖ ਦੇ ਵਕੀਲ ਨੇ ਢਾਕਾ ਵਿੱਚ ਕਿਹਾ ਕਿ ਅਦਾਲਤ ਨੇ ਐਸ ਕੇ ਸਿਨ੍ਹਾ ਉਤੇ 10 ਦੇ ਖ਼ਿਲਾਫ਼ ਦੋਸ਼ ਤਹਿ ਕੀਤੇ ਹਨ ਅਤੇ ਇਸਦੇ ਨਾਲ ਹੀ ਕਿਸਾਨ ਬੈਂਕ ਘੋਟਾਲੇ ਵਿੱਚ ਉਨ੍ਹਾਂ ਦੇ ਖ਼ਿਲਾਫ਼ ਕੇਸ ਸ਼ੁਰੂ ਹੋ ਗਿਆ ਹੈ। ਇਸ ਮਾਮਲੇ ਵਿੱਚ ਛੇ ਦੋਸ਼ੀ ਬੈਂਕ ਦੇ ਸਾਬਕਾ ਅਧਿਕਾਰੀ ਹਨ, ਬਾਕੀ ਸਿਨ੍ਹਾ ਦੇ ਸਹਿਯੋਗੀ ਦੱਸੇ ਜਾਂਦੇ ਹਨ। ਇਸ ਕੇਸ ਵਿੱਚ ਕੇਵਲ ਤਿੰਨ ਦੋਸ਼ੀ ਹੀ ਸੁਣਵਾਈ ਦਾ ਸਾਹਮਣਾ ਕਰ ਰਹੇ ਹਨ, ਬਾਕੀ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਭੱਜ ਗਏ ਹਨ। ਅਦਾਲਤ ਦੇ ਅਧਿਕਾਰੀ ਨੇ ਦੱਸਿਆ ਕਿ ਵਿਸ਼ੇਸ਼ ਜਸਟਿਸ ਸ਼ੇਖ ਨਜਮੁਲ ਆਲਮ ਨੇ ਦੋਸ਼ਾਂ ਨੂੰ ਪੜ੍ਹਿਆ ਅਤੇ ਅਗਲੀ ਸੁਣਵਾਈ ਦੇ ਲਈ 18 ਅਗਸਤ ਦੀ ਤਾਰੀਖ ਤਹਿ ਕੀਤੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈ ਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾ ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ