Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਐਚ-1ਬੀ ਵੀਜ਼ਾ ਧਾਰਕਾਂ ਨੂੰ ਸ਼ਰਤਾਂ ਤਹਿਤ ਅਮਰੀਕਾ ਆਉਣ ਦੀ ਮਨਜ਼ੂਰੀ ਮਿਲੀ

August 15, 2020 03:28 AM

ਸਿਆਟਲ, 14 ਅਗਸਤ (ਪੋਸਟ ਬਿਊਰੋ)- ਅਮਰੀਕਾ ਦੀ ਡੋਨਲਾਡ ਟਰੰਪ ਸਰਕਾਰ ਨੇ ਕੱਲ੍ਹ ਐਚ-1ਬੀ ਵੀਜ਼ਾ ਧਾਰਕਾਂ ਨੂੰ ਅਮਰੀਕਾ ਆਉਣ ਲਈ ਸ਼ਰਤਾਂ ਤਹਿਤ ਢਿੱਲ ਦੇ ਦਿੱਤੀ ਹੈ।
ਟਰੰਪ ਸਰਕਾਰ ਨੇ ਆਪਣੇ ਨਿਯਮਾਂ 'ਚ ਕੁਝ ਬਦਲਾਅ ਕੀਤਾ ਹੈ, ਜਿਸ ਨਾਲ ਐਚ-1ਬੀ ਵੀਜ਼ਾ ਧਾਰਕ ਸ਼ਰਤਾਂ ਪੂਰੀਆਂ ਕਰ ਕੇ ਅਮਰੀਕਾ ਆ ਸਕਦੇ ਹਨ। ਮਿਲੀ ਜਾਣਕਾਰੀ ਅਨੁਸਾਰ ਵਿਦੇਸ਼ ਵਿਭਾਗ ਨੇ ਕਿਹਾ ਹੈ ਕਿ ਜੇਕਰ ਵੀਜ਼ਾ ਧਾਰਕ ਵੀਜ਼ਾ ਪਾਬੰਦੀ ਤੋਂ ਪਹਿਲਾਂ ਵਾਲੀ ਉਸੇ ਨੌਕਰੀ 'ਤੇ ਆ ਰਹੇ ਹਨ ਤਾਂ ਉਨ੍ਹਾਂ ਨੂੰ ਅਮਰੀਕਾ ਆਉਣ ਦੀ ਆਗਿਆ ਹੋਵੇਗੀ। ਅਧਿਕਾਰੀਆਂ ਨੇ ਕਿਹਾ ਕਿ ਨਿਰਭਰ ਪਤੀ/ ਪਤਨੀ ਅਤੇ ਬੱਚੇ ਨੂੰ ਪ੍ਰਾਇਮਰੀ ਵੀਜ਼ਾ ਧਾਰਕਾਂ ਦੇ ਨਾਲ ਆਉਣ ਦੀ ਆਗਿਆ ਹੋਵੇਗੀ। ਪ੍ਰਸ਼ਾਸਨ ਦੇ ਤਕਨੀਕੀ ਮਾਹਿਰ, ਸੀਨੀਅਰ ਪੱਧਰ ਦੇ ਪ੍ਰਬੰਧਕਾਂ ਅਤੇ ਹੋਰ ਜ਼ਰੂਰੀ ਕਰਮਚਾਰੀਆਂ ਨੂੰ ਵੀ ਅਮਰੀਕਾ ਆਉਣ ਦੀ ਇਜਾਜ਼ਤ ਦਿੱਤੀ ਗਈ ਹੈ, ਜਿਨ੍ਹਾਂ ਕੋਲ੍ਹ ਐਚ-1ਬੀ ਵੀਜ਼ਾ ਮੌਜੂਦ ਹੈ ਅਤੇ ਅਮਰੀਕਾ 'ਚ ਉਨ੍ਹਾਂ ਦੀ ਆਰਥਿਕ ਸੁਧਾਰਾਂ ਲਈ ਸਖ਼ਤ ਜ਼ਰੂਰਤ ਹੈ। ਪ੍ਰਸ਼ਾਸਨ ਨੇ ਉਨ੍ਹਾਂ ਵੀਜ਼ਾ ਧਾਰਕਾਂ ਨੂੰ ਵੀ ਅਮਰੀਕਾ ਆਉਣ ਦੀ ਆਗਿਆ ਦੇ ਦਿੱਤੀ ਹੈ ਜੋ ਜਨ-ਸਿਹਤ ਜਾਂ ਸਿਹਤ ਸੰਭਾਲ ਦੇ ਪੇਸ਼ੇਵਰ ਵਜੋਂ ਕੰਮ ਕਰ ਰਹੇ ਹਨ ਜਾਂ ਸਿਹਤ ਲਈ ਖੋਜਕਰਤਾ ਹਨ ਜਾਂ ਕੋਵਿਡ-19 ਮਹਾਂਮਾਰੀ ਦੇ ਪ੍ਰਭਾਵਾਂ ਨੂੰ ਘਟਾਉਣ ਲਈ ਜਾਂ ਕਿਸੇ ਜਨਤਕ ਸਿਹਤ ਲਾਭ ਦੇ ਖੇਤਰ 'ਚ ਡਾਕਟਰੀ ਖੋਜਾਂ ਲਈ ਕੰਮ ਕਰਦੇ ਹਨ। ਇਸ ਦੇ ਨਾਲ ਅਮਰੀਕੀ ਸਰਕਾਰੀ ਏਜੰਸੀ ਜਾਂ ਇਕਾਈ ਦੀ ਸਹਿਯੋਗੀ ਅਮਰੀਕੀ ਵਿਦੇਸ਼ ਨੀਤੀ ਦੇ ਉਦੇਸ਼ਾਂ ਨੂੰ ਪੂਰਾ ਕਰਨ ਜਾਂ ਸੰਧੀ ਜਾਂ ਸਮਝੌਤੇ ਦੀਆਂ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਲਈ ਸਹਿਯੋਗੀ ਹੈ, ਇਸ 'ਚ ਉਹ ਵੀਜ਼ਾ ਧਾਰਕ ਅਮਲ ਹੋਣਗੇ ਜੋ ਰੱਖਿਆ ਵਿਭਾਗ ਜਾਂ ਕਿਸੇ ਹੋਰ ਅਮਰੀਕੀ ਸਰਕਾਰੀ ਏਜੰਸੀ ਦੁਆਰਾ ਪਛਾਣੇ ਜਾਂਦੇ ਹਨ, ਖੋਜ ਕਰ ਰਹੇ ਹਨ ਅਤੇ ਆਈ ਟੀ ਸਹਾਇਤਾ ਸੇਵਾਵਾਂ ਪ੍ਰਦਾਨ ਕਰਦੇ ਹਨ ਜਾਂ ਕਿਸੇ ਹੋਰ ਸਰਕਾਰੀ ਪ੍ਰਾਜੈਕਟ ਨੂੰ ਕਿਸੇ ਅਮਰੀਕੀ ਸਰਕਾਰੀ ਏਜੰਸੀ ਲਈ ਜ਼ਰੂਰੀ ਹਨ, ਉਹ ਵੀ ਅਮਰੀਕਾ ਆ ਸਕਦੇ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ