Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਪਾਕਿ ਸਿੱਖ ਭਾਈਚਾਰੇ ਨੂੰ ਲਾਹੌਰ ਹਾਈ ਕੋਰਟ ਦੇ ਫ਼ੈਸਲੇ 'ਤੇ ਰੋਸ

August 15, 2020 03:30 AM

ਲਾਹੌਰ, 14 ਅਗਸਤ (ਪੋਸਟ ਬਿਊਰੋ)- ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰਾ ਸ੍ਰੀ ਤੰਬੂ ਸਾਹਿਬ ਦੇ ਹੈਡ ਗ੍ਰੰਥੀ ਭਾਈ ਭਗਵਾਨ ਸਿੰਘ ਦੀ ਪੁੱਤਰੀ ਜਗਜੀਤ ਕੌਰ ਨੂੰ ਲਾਹੌਰ ਹਾਈ ਕੋਰਟ ਵੱਲੋਂ ਮੁਸਲਿਮ ਪਤੀ ਨਾਲ ਰਹਿਣ ਦੀ ਮਨਜ਼ੂਰੀ ਦੇਣ ਉਤੇ ਪਾਕਿ ਸਿੱਖ ਭਾਈਚਾਰੇ ਨੇ ਅਦਾਲਤ ਦੇ ਫ਼ੈਸਲੇ 'ਤੇ ਭਾਰੀ ਰੋਸ ਜਤਾਇਆ ਹੈ।
ਇਸ ਬਾਰੇ ਪਾਕਿਸਤਾਨੀ ਸਿੱਖਾਂ ਨੇ ਆਪਣੇ ਨਾਂਅ ਗੁਪਤ ਰੱਖਣ ਦੀ ਸ਼ਰਤ 'ਤੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਅਦਾਲਤ ਦਾ ਸਨਮਾਨ ਕਰਦੇ ਹੋਏ ਅਤੇ ਜੱਜ ਚੌਧਰੀ ਸ਼ਹਰਾਮ ਸਰਵਰ ਦੇ ਫੈਸਲੇ ਨੂੰ ਜਨਤਕ ਤੌਰ 'ਤੇ ਗਲਤ ਨਹੀਂ ਦਸ ਸਕਦੇ, ਪਰ ਇਸ ਫੈਸਲੇ ਨੂੰ ਅਸਿੱਧੇ ਤੌਰ ਉਤੇ ਘੱਟ-ਗਿਣਤੀ ਸਿੱਖ ਭਾਈਚਾਰੇ 'ਤੇ ਹਮਲਾ ਕਿਹਾ ਜਾ ਸਕਦਾ ਹੈ, ਜਿਸ ਨਾਲ ਭਵਿੱਖ 'ਚ ਪਾਕਿ 'ਚ ਸਿੱਖ ਪਰਵਾਰਾਂ ਦੀਆਂ ਨਾਬਾਲਗ ਲੜਕੀਆਂ ਨੂੰ ਅਗਵਾ ਕਰਵਾ ਕੇ ਧਰਮ ਪਰਿਵਰਤਨ ਦੇ ਕੇਸਾਂ 'ਚ ਤੇਜ਼ੀ ਆ ਸਕਦੀ ਹੈ। ਪਾਕਿ ਸਿੱਖਾਂ ਅਨੁਸਾਰ ਮੁਹੰਮਦ ਅਹਿਸਾਨ ਪੁੱਤਰ ਜੁਲਫ਼ਿਕਾਰ ਅਲੀ ਖ਼ਾਨ ਨਿਵਾਸੀ ਸ੍ਰੀ ਨਨਕਾਣਾ ਸਾਹਿਬ ਨੇ ਪਿਛਲੇ ਵਰ੍ਹੇ 28 ਅਗਸਤ ਜਗਜੀਤ ਕੌਰ ਨੂੰ ਅਗਵਾ ਕਰਕੇ ਧਰਮ ਪਰਿਵਰਤਨ ਕਰਾਉਣ ਮਗਰੋਂ ਉਸ ਨਾਲ ਨਿਕਾਹ ਕਰਵਾਇਆ ਸੀ। ਜਗਜੀਤ ਕੌਰ ਦੇ ਭਰਾ ਮਨਮੋਹਨ ਸਿੰਘ ਨੇ ਦੋਸ਼ ਲਾਇਆ ਕਿ ਉਸ ਨੇ ਅਦਾਲਤ 'ਚ ਜਗਜੀਤ ਕੌਰ ਦਾ ਜੋ ਜਨਮ ਸਰਟੀਫਿਕੇਟ ਪੇਸ਼ ਕੀਤਾ ਸੀ, ਉਸ ਅਨੁਸਾਰ ਨਿਕਾਹ ਸਮੇਂ ਉਸ ਦੀ ਭੈਣ ਨਾਬਾਲਗ ਸੀ, ਜਿਸ ਕਾਰਨ ਉਸ ਦੇ ਨਿਕਾਹ ਨੂੰ ਪਾਕਿਸਤਾਨੀ ਕਾਨੂੰਨ ਮੁਤਾਬਿਕ ਜਾਇਜ਼ ਨਹੀਂ ਕਿਹਾ ਜਾ ਸਕਦਾ।
ਸਿੱਖ ਭਾਈਚਾਰੇ ਅਨੁਸਾਰ ਜਗਜੀਤ ਕੌਰ ਦੇ ਕੇਸ ਤੋਂ ਬਾਅਦ ਇੱਕ ਨਾਬਾਲਿਗ ਸਿੱਖ ਲੜਕੀ ਸਲਮੀਤ ਕੌਰ ਸੂਬਾ ਬਲੋਚਿਸਤਾਨ ਦੇ ਗੁਰਦੁਆਰਾ ਬਾਬਾ ਸ੍ਰੀ ਚੰਦ ਵਿੱਚੋਂ ਅਤੇ ਇੱਕ ਸੂਬਾ ਸਿੰਧ 'ਚੋਂ ਵੀ ਅਗਵਾ ਕੀਤੀ ਗਈ, ਜਿਨ੍ਹਾਂ ਨੂੰ ਅਜੇ ਤੱਕ ਉਨ੍ਹਾਂ ਦੇ ਵਾਰਸਾਂ ਦੇ ਹਵਾਲੇ ਨਹੀਂ ਕੀਤਾ ਗਿਆ। ਪਤਾ ਲੱਗਾ ਹੈ ਕਿ ਜਗਜੀਤ ਕੌਰ ਅਤੇ ਉਸ ਦਾ ਮੁਸਲਿਮ ਪਤੀ ਮੁਹੰਮਦ ਅਹਿਸਾਨ ਸ੍ਰੀ ਨਨਕਾਣਾ ਸਾਹਿਬ ਜਾਣ ਦੀ ਥਾਂ ਫ਼ਿਲਹਾਲ ਲਾਹੌਰ 'ਚ ਹੀ ਰਹਿਣਗੇ। ਜਿੱਥੇ ਅਦਾਲਤ ਦੇ ਹੁਕਮਾਂ ਤਹਿਤ ਉਨ੍ਹਾਂ ਨੂੰ ਸੁਰੱਖਿਆ ਵੀ ਦਿੱਤੀ ਜਾ ਰਹੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ