Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਮਾਮਲਾ ਜੰਗੀ ਕੈਦੀ ਦਾ: ਪਾਕਿ ਨਾਲ ਕੇਂਦਰ ਗੱਲ ਕਰੇ, ਲੋੜ ਪਵੇ ਤਾਂ ਇੰਟਰਨੈਸ਼ਨਲ ਕੋਰਟ ਵਿੱਚ ਅਪੀਲ ਕਰੇ: ਹਾਈ ਕੋਰਟ

November 18, 2018 01:37 AM

ਚੰਡੀਗੜ੍ਹ, 17 ਨਵੰਬਰ (ਪੋਸਟ ਬਿਊਰੋ)- ਸਾਲ 1971 ਦੀ ਭਾਰਤ-ਪਾਕਿ ਜੰਗ ਦੇ ਦੌਰਾਨ ਬੀ ਐਸ ਐਫ ਦੇ ਕਾਂਸਟੇਬਲ ਸੁਰਜੀਤ ਸਿੰਘ ਪਾਕਿਸਤਾਨ ਦੀ ਕੈਦ ਵਿੱਚ ਜਾਣ ਅਤੇ ਅਜੇ ਤੱਕ ਪਾਕਿਸਤਾਨੀ ਜੇਲ ਵਿੱਚ ਹੋਣ ਦੀ ਦਲੀਲ ਦਿੰਦੇ ਹੋਏ ਉਸ ਦੀ ਪਤਨੀ ਨੇ ਉਸ ਦੀ ਵਤਨ ਵਾਪਸੀ ਲਈ ਹਾਈ ਕੋਰਟ ਨੂੰ ਅਰਜ਼ੀ ਦਾਖਲ ਕੀਤੀ ਹੈ। ਇਸ ਦੀ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਕਿਹਾ ਕਿ ਕੇਂਦਰ ਸਰਕਾਰ ਸੁਰਜੀਤ ਸਿੰਘ ਕੇਸ ਵਿੱਚ ਪਾਕਿਸਤਾਨ ਸਰਕਾਰ ਨਾਲ ਗੱਲ ਕਰੇ ਅਤੇ ਜੇ ਲੋੜ ਪਵੇ ਤਾਂ ਇੰਟਰਨੈਸ਼ਨਲ ਕੋਰਟ ਆਫ ਜਸਟਿਸ ਵਿੱਚ ਅਪੀਲ ਕਰਕੇ ਉਸ ਨੂੰ ਵਾਪਸ ਲਿਆਵੇ।
ਜਸਟਿਸ ਰਾਜਨ ਗੁਪਤਾ ਨੇ ਇਹ ਹੁਕਮ ਸੁਰਜੀਤ ਸਿੰਘ ਦੀ ਪਤਨੀ ਅੰਗਰੇਜ਼ ਕੌਰ ਵੱਲੋਂ ਐਡਵੋਕੇਟ ਐਚ ਸੀ ਅਰੋੜਾ ਦੇ ਰਾਹੀਂ ਦਾਇਰ ਕੀਤੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਜਾਰੀ ਕੀਤੇ ਹਨ। ਪਟੀਸ਼ਨ ਵਿੱਚ ਅੰਗਰੇਜ਼ ਕੌਰ ਨੇ ਦੱਸਿਆ ਕਿ ਸਾਲ 1971 ਦੀ ਭਾਰਤ ਪਾਕਿ ਜੰਗ ਦੌਰਾਨ ਉਸ ਦੇ ਪਤੀ ਨੂੰ ਪਾਕਿਸਤਾਨੀ ਫੌਜ ਨੇ ਕੈਦ ਕਰ ਲਿਆ, ਪਰ ਬੀ ਐਸ ਐਫ ਨੇ ਸੁਰਜੀਤ ਸਿੰਘ ਨੂੰ ਮ੍ਰਿਤਕ ਮੰਨ ਲਿਆ ਸੀ। ਪਟੀਸ਼ਨ ਕਰਤਾ ਨੂੰ ਅਖਬਾਰਾਂ ਤੋਂ ਪਤਾ ਲੱਗਾ ਕਿ ਉਸ ਦਾ ਪਤੀ ਹਾਲੇ ਵੀ ਪਾਕਿਸਤਾਨ ਦੀ ਜੇਲ੍ਹ ਵਿੱਚ ਹੈ। ਪਾਕਿਸਤਾਨ ਦੇ ਮਨੁੱਖੀ ਅਧਿਕਾਰ ਆਗੂ ਅੰਸਾਰ ਬਰਨੀ ਨੇ 2011 ਵਿੱਚ ਇਕ ਬਿਆਨ ਜਾਰੀ ਕਰ ਕੇ ਕਿਹਾ ਸੀ ਕਿ ਸੁਰਜੀਤ ਸਿੰਘ ਆਪਣੀ 20 ਸਾਲ ਕੈਦ ਪੂਰੀ ਕਰਨ ਪਿੱਛੋਂ ਵੀ ਪਾਕਿਸਤਾਨ ਦੀ ਜੇਲ੍ਹ ਵਿੱਚ ਹੈ। ਇਸ ਬਾਰੇ ਅਖਬਾਰਾਂ ਵਿੱਚ ਖਬਰ ਛਪੀ ਸੀ। ਪਟੀਸ਼ਨ ਕਰਤਾ ਨੇ ਦੱਸਿਆ ਕਿ ਉਸ ਦੇ ਬਾਅਦ ਸਾਲ 2004 ਵਿੱਚ ਵੀ ਪਤਾ ਲੱਗਾ ਕਿ ਉਸ ਦੇ ਪਤੀ ਨੂੰ ਪਾਕਿਸਤਾਨ ਜੇਲ੍ਹ ਤੋਂ ਛੱਡ ਦਿੱਤਾ ਗਿਆ ਹੈ। ਜਦ ਉਹ ਆਪਣੀ ਪਤੀ ਨੂੰ ਲੈਣ ਵਾਘਾ ਬਾਰਡਰ ਪਹੁੰਚੀ ਤਾਂ ਉਸ ਨੂੰ ਉਥੇ ਪਾਕਿਸਤਾਨ ਦੀ ਜੇਲ੍ਹ ਤੋਂ ਛੁੱਟ ਕੇ ਆਇਆ ਇਕ ਕੈਦੀ ਮੱਖਣ ਸਿੰਘ ਮਿਲਿਆ ਸੀ ਤੇ ਉਸ ਨੇ ਵੀ ਸੁਰਜੀਤ ਸਿੰਘ ਦੇ ਪਾਕਿਸਤਾਨੀ ਜੇਲ੍ਹ ਵਿੱਚ ਹੋਣ ਦੀ ਗੱਲ ਕਹੀ ਸੀ। ਬਾਅਦ ਵਿੱਚ ਮੱਖਣ ਸਿੰਘ ਨੇ ਕੁਝ ਟੀ ਵੀ ਚੈਨਲਾਂ ਨੂੰ ਦਿੱਤੇ ਆਪਣੇ ਇੰਟਰਵਿਊ ਵਿੱਚ ਵੀ ਇਸ ਦਾ ਜ਼ਿਕਰ ਕੀਤਾ ਸੀ। ਇਸ ਦੀ ਸੁਣਵਾਈ ਮੌਕੇ ਕੇਂਦਰ ਸਰਕਾਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਸੁਰਜੀਤ ਸਿੰਘ ਕੇਸ ਵਿੱਚ ਪਾਕਿਸਤਾਨ ਤੋਂ ਜਾਣਕਾਰੀ ਮੰਗੀ ਸੀ, ਪਰ ਉਸ ਨੇ ਸਾਫ ਇਨਕਾਰ ਕਰ ਦਿੱਤਾ ਸੀ। ਇਸ ਮੌਕੇ ਹਾਈ ਕੋਰਟ ਨੇ ਪਟੀਸ਼ਨਰ ਵੱਲੋਂ ਦਿੱਤੀ ਇਸ ਨਵੀਂ ਜਾਣਕਾਰੀ 'ਤੇ ਕੇਂਦਰ ਸਰਕਾਰ ਨੂੰ ਪਾਕਿਸਤਾਨ ਸਰਕਾਰ ਨਾਲ ਗੱਲ ਕਰਨ ਦੇ ਹੁਕਮ ਦਿੱਤੇ ਅਤੇ ਕਿਹਾ ਕਿ ਜੇ ਲੋੜ ਪਵੇ ਤਾਂ ਭਾਰਤ ਸਰਕਾਰ ਇਸ ਮਾਮਲੇ ਨੂੰ ਲੈ ਕੇ ਇੰਟਰਨੈਸ਼ਨਲ ਕੋਰਟ ਆਫ ਜਸਟਿਸ ਵਿੱਚ ਵੀ ਅਪੀਲ ਕਰ ਸਕਦੀ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ