Welcome to Canadian Punjabi Post
Follow us on

15

July 2025
 
ਕੈਨੇਡਾ

ਫੈਡਰਲ ਸਰਕਾਰ ਨੇ ਕੋਵਿਡ-19 ਵੈਕਸੀਨ ਲਈ ਨੋਵਾਵੈਕਸ ਨਾਲ ਸਾਈਨ ਕੀਤੀ ਡੀਲ

September 01, 2020 06:39 AM

ਓਟਵਾ, 31 ਅਗਸਤ (ਪੋਸਟ ਬਿਊਰੋ) : ਫੈਡਰਲ ਸਰਕਾਰ ਵੱਲੋਂ ਇੱਕ ਅਜਿਹੇ ਸਮਝੌਤੇ ਉੱਤੇ ਸਾਈਨ ਕੀਤੇ ਗਏ ਹਨ ਜਿਸ ਤਹਿਤ ਅਮਰੀਕੀ ਕੰਪਨੀ ਵੱਲੋਂ ਤਿਆਰ ਕੀਤੀ ਜਾਣ ਵਾਲੀ ਕੋਵਿਡ-19 ਵੈਕਸੀਨ ਦੀਆਂ 76 ਮਿਲੀਅਨ ਡੋਜ਼ਿਜ਼ ਕੈਨੇਡਾ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ|
ਮੈਰੀਲੈਂਡ ਸਥਿਤ ਬਾਇਓਟੈਕਨੌਲੋਜੀ ਕੰਪਨੀ ਨੋਵਾਵੈਕਸ ਨੇ ਸੋਮਵਾਰ ਨੂੰ ਇਹ ਐਲਾਨ ਕੀਤਾ ਕਿ ਹੈਲਥ ਕੈਨੇਡਾ ਵੱਲੋਂ ਮਨਜ਼ੂਰੀ ਦਿੱਤੇ ਜਾਣ ਤੋਂ ਬਾਅਦ ਉਨ੍ਹਾਂ ਵੱਲੋਂ ਤਿਆਰ ਕੀਤੀ ਜਾ ਰਹੀ ਵੈਕਸੀਨ ਕੈਨੇਡਾ ਨੂੰ ਮੁਹੱਈਆ ਕਰਵਾਈ ਜਾਵੇਗੀ| ਕੰਪਨੀ ਵੀ ਦੁਨੀਆਂ ਭਰ ਵਿੱਚ ਹੋਰਨਾਂ ਦਰਜਨਾਂ ਕੰਪਨੀਆਂ ਵਾਂਗ ਵੈਕਸੀਨ ਬਣਾਉਣ ਵਿੱਚ ਰੁੱਝੀ ਹੋਈ ਹੈ| ਜ਼ਿਕਰਯੋਗ ਹੈ ਕਿ ਪਿਛਲੇ ਸਾਲ ਪੂਰੀ ਦੁਨੀਆਂ ਵਿੱਚ ਸ਼ੁਰੂ ਹੋਈ ਇਸ ਮਹਾਂਮਾਰੀ ਕਾਰਨ 846,000 ਲੋਕ ਮਾਰੇ ਜਾ ਚੁੱਕੇ ਹਨ|
ਨੋਵਾਵੈਕਸ ਵੈਕਸੀਨ ਨੂੰ ਪ੍ਰੋਟੀਨ ਸਬਯੂਨਿਟ ਵੈਕਸੀਨ ਵਜੋਂ ਜਾਣਿਆ ਜਾਂਦਾ ਹੈ, ਜੋ ਕਿ ਹੋਰਨਾਂ ਕਿਸਮ ਦੀਆਂ ਵੈਕਸੀਨ ਨਾਲੋਂ ਜਲਦੀ ਤਿਆਰ ਹੁੰਦੀ ਹੈ ਪਰ ਇਹ ਆਮ ਤੌਰ ਉੱਤੇ ਇਮਿਊਨਿਟੀ ਨੂੰ ਓਨਾ ਸਟਰੌਂਗ ਨਹੀਂ ਕਰਦੀ ਜਿੰਨੀਆਂ ਕਿ ਹੋਰ ਦਵਾਈਆਂ ਤੋਂ ਉਮੀਦ ਕੀਤੀ ਜਾ ਰਹੀ ਹੈ| ਇਸ ਮਹੀਨੇ ਦੇ ਸ਼ੁਰੂ ਵਿੱਚ ਕੀਤੇ ਗਏ ਕਲੀਨਿਕਲ ਟ੍ਰਾਇਲ ਵਿੱਚ ਕੰਪਨੀ ਨੂੰ ਕਾਫੀ ਵਧੀਆ ਨਤੀਜੇ ਵੇਖਣ ਨੂੰ ਮਿਲੇ| ਇਸ ਦੇ ਟ੍ਰਾਇਲ ਵਿੱਚ ਪਾਇਆ ਗਿਆ ਕਿ ਸਿਹਤਮੰਦ ਵਾਲੰਟੀਅਰਜ਼ ਨੂੰ ਇਸ ਵੈਕਸੀਨ ਦੀਆਂ ਦਿੱਤੀਆਂ ਗਈਆਂ ਦੋ ਡੋਜ਼ਿਜ਼ ਤੋਂ ਬਾਅਦ ਹੀ ਕਾਫੀ ਐਂਟੀਬੌਡੀਜ਼ ਬਣ ਗਈਆਂ ਜੋ ਕਿ ਕੋਵਿਡ-19 ਤੋਂ ਸਿਹਤਯਾਬ ਹੋਏ 19 ਮਰੀਜ਼ਾਂ ਤੋਂ ਕਿਤੇ ਜ਼ਿਆਦਾ ਸਨ|
ਕੰਪਨੀ ਦਾ ਕਹਿਣਾ ਹੈ ਕਿ ਜੇ ਇਹ ਵੈਕਸੀਨ ਸੇਫ ਰਹੀ ਤੇ ਕਾਰਗਰ ਸਿੱਧ ਹੋਈ ਤਾਂ ਇਹ ਕੈਨੇਡੀਅਨਾਂ ਨੂੰ ਸਾਲ 2021 ਦੀ ਦੂਜੀ ਤਿਮਾਹੀ ਤੱਕ ਉਪਲਬਧ ਹੋ ਜਾਵੇਗੀ| ਇਸ ਤੋਂ ਪਹਿਲਾਂ ਫੈਡਰਲ ਸਰਕਾਰ ਫਾਈਜ਼ਰ, ਮੌਡਰਨਾ ਤੇ ਜੌਹਨਸਨ ਐਂਡ ਜੌਹਨਸਨ ਨਾਲ ਵੀ ਕੋਵਿਡ-19 ਵੈਕਸੀਨ ਸਬੰਧੀ ਡੀਲ ਕਰ ਚੁੱਕੀ ਹੈ|

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਇੰਮੀਗ੍ਰੇਸ਼ਨ 'ਤੇ ਸਖ਼ਤ ਰੁਖ਼ ਅਪਣਾਉਣ ਦੀ ਲੋੜ : ਪੋਇਲੀਵਰ ਮਾਂਟਰੀਅਲ ਦੀਆਂ ਗਲੀਆਂ ਵਿੱਚ ਫਿਰ ਭਰਿਆ ਪਾਣੀ, ਲੋਕਾਂ ਦੇ ਬੇਸਮੈਂਟ ਤੇ ਗਰਾਜਾਂ `ਚ ਭਰਿਆ ਪਾਣੀ ਰੀਨਾ ਵਿਰਕ ਦੇ ਕਾਤਲ ਦੀ ਡਰੱਗ ਟੈਸਟ `ਚ ਅਸਫਲ ਰਹਿਣ ਤੋਂ ਬਾਅਦ ਪੈਰੋਲ ਰੱਦ ਵੈਸਟ ਇੰਡ `ਚ ਦੁਪਹਿਰ ਨੂੰ ਬਿਜਲੀ ਹੋਈ ਬੰਦ, ਹਜ਼ਾਰਾਂ ਲੋਕ ਹੋਏ ਪ੍ਰਭਾਵਿਤ ਗ਼ੈਰ-ਦਸਤਾਵੇਜ਼ੀ ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਐੱਸਯੂਵੀ ਅਮਰੀਕੀ ਸਰਹੱਦ ਨੇੜੇ ਹਾਦਸਾਗ੍ਰਸਤ ਵੈਨਕੂਵਰ ਹਵਾਈ ਅੱਡੇ 'ਤੇ ਜਹਾਜ਼ ਦੇ ਇੰਜਣ ਵਿੱਚ ਲੱਗੀ ਅੱਗ, ਸਲਾਈਡਾਂ ਰਾਹੀਂ ਯਾਤਰੀ ਕੱਢੇ ਬਾਹਰ ਐਲਗਿਨ ਅਤੇ ਲੌਰੀਅਰ ਵਿਖੇ ਮਾਰੇ ਗਏ ਪੈਦਲ ਯਾਤਰੀਆਂ ਨੂੰ ਸ਼ਰਧਾਂਜਲੀ ਵਜੋਂ ਓਟਵਾ ਨਿਵਾਸੀ ਹੋਏ ਇਕੱਠੇ ਸੇਂਟ-ਫ੍ਰਾਂਸੋਆ ਨਦੀ `ਚੋਂ ਮਿਲੀ ਕਾਰ, ਅੰਦਰੋਂ ਇੱਕ ਲਾਸ਼ ਵੀ ਮਿਲੀ ਟਰੰਪ ਨੇ ਕੈਨੇਡਾ 'ਤੇ ਲਗਾਇਆ 35% ਟੈਰਿਫ ਬੀ.ਸੀ. ਦੀ ਫਰੇਜ਼ਰ ਨਦੀ ਵਿੱਚ ਫੜ੍ਹੀ ਗਈ ਹੁਣ ਤੱਕ ਦੀ ਸਭ ਤੋਂ ਵੱਡੀ ਮੱਛੀ