Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਸੁਖਬੀਰ ਸਿੰਘ ਬਾਦਲ ਦੇ ਚੋਣ ਹਲਕੇ ਵਿੱਚ ਸੇਵਾ ਸਿੰਘ ਸੇਖਵਾਂ ਦੀ ਜ਼ੋਰਦਾਰ ਸੰਨ੍ਹ

November 19, 2018 08:00 AM

* 40 ਅਕਾਲੀ ਆਗੂ ‘ਅਕਾਲੀ ਦਲ ਬਚਾਓ’ ਲਹਿਰ ਵਿੱਚ ਸ਼ਾਮਲ

ਜਲਾਲਾਬਾਦ, 18 ਨਵੰਬਰ (ਪੋਸਟ ਬਿਊਰੋ)- ਅਕਾਲੀ ਦਲ ਤੋਂ ਬਾਗੀ ਹੋ ਚੁੱਕੇ ਟਕਸਾਲੀ ਆਗੂ ਸੇਵਾ ਸਿੰਘ ਸੇਖਵਾਂ ਨੇ ‘ਅਕਾਲੀ ਦਲ ਬਚਾਓ` ਲਹਿਰ ਦਾ ਆਰੰਭ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹਲਕਾ ਜਲਾਲਾਬਾਦ ਵਿੱਚ ਮੰਡੀ ਅਰਨੀਵਾਲਾ ਤੋਂ ਕੀਤਾ ਹੈ। ਇਸ ਮੌਕੇ ਅਕਾਲੀ ਦਲ ਨੂੰ ਕਰੀਬ 20 ਦਿਨ ਪਹਿਲਾਂ ਛੱਡ ਚੁੱਕੇ ਅਕਾਲੀ ਆਗੂਆਂ ਨੇ ਸੇਖਵਾਂ ਦਾ ਭਰਵਾਂ ਸਵਾਗਤ ਕੀਤਾ ਅਤੇ ਜਥੇਦਾਰ ਚਰਨ ਸਿੰਘ ਦੀ ਅਗਵਾਈ ਹੇਠਲੇ ਕਰੀਬ 40 ਅਕਾਲੀ ਆਗੂਆਂ ਨੇ ਸੇਖਵਾਂ ਦੇ ਨਾਲ ਹੋ ਕੇ ਬਾਦਲ ਪਰਿਵਾਰ ਦੇ ਖਿਲਾਫ ਮੁਹਿੰਮ ਛੇੜਨ ਦਾ ਐਲਾਨ ਕੀਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ ਨੂੰ ਓਦੋਂ ਵੱਡਾ ਧੱਕਾ ਲੱਗਾ, ਜਦ ਉਨ੍ਹਾਂ ਦੇ ਹਲਕਾ ਜਲਾਲਾਬਾਦ ਦੇ ਪਿੰਡ ਕੰਧਵਾਲਾ ਹਾਜ਼ਰ ਖਾਂ ਵਿਖੇ ਟਕਸਾਲੀ ਅਕਾਲੀ ਆਗੂ ਅਤੇ ਮਾਰਕੀਟ ਕਮੇਟੀ ਅਰਨੀਵਾਲਾ ਦੇ ਸਾਬਕਾ ਚੇਅਰਮੈਨ ਜਥੇਦਾਰ ਚਰਨ ਸਿੰਘ ਨੇ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਿੱਛੋਂ ਇਕ ਸਮਾਗਮ ਰੱਖਿਆ ਸੀ। ਇਸ ਸਮਾਗਮ ਵਿੱਚ ਮਾਝੇ ਤੋਂ ਆਏ ਟਕਸਾਲੀ ਅਕਾਲੀ ਆਗੂ ਜਥੇਦਾਰ ਸੇਵਾ ਸਿੰਘ ਸੇਖਵਾਂ ਦੀ ਅਗਵਾਈ ਹੇਠ 40 ਅਕਾਲੀ ਆਗੂ ਇਕੱਠੇ ਬਾਦਲ ਪਰਿਵਾਰ ਦੇ ਖਿਲਾਫ਼ ‘ਅਕਾਲੀ ਦਲ ਬਚਾਓ` ਮੁਹਿੰਮ ਵਿੱਚ ਸ਼ਾਮਲ ਹੋ ਗਏ। ਅਕਾਲੀ ਦਲ ਦੇ ਖਿਲਾਫ਼ ਬਗਾਵਤ ਦਾ ਝੰਡਾ ਚੁੱਕਣ ਵਾਲੇ ਜਥੇਦਾਰ ਚਰਨ ਸਿੰਘ ਨੇ ਸਾਥੀਆਂ ਸਣੇ ਬਾਦਲ ਪਰਿਵਾਰ ਬਾਰੇ ਭੜਾਸ ਕੱਢੀ ਅਤੇ ਜਥੇਦਾਰ ਸੇਖਵਾਂ ਨੂੰ ਭਰੋਸਾ ਦਿੱਤਾ ਕਿ ਉਹ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਉਨ੍ਹਾਂ ਦਾ ਸਾਥ ਦੇਣਗੇ।
ਇਸ ਮੌਕੇ ਸੰਬੋਧਨ ਕਰਦਿਆਂ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਬਾਦਲ ਪਰਿਵਾਰ ਖਾਸ ਕਰਕੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਵਿੱਚ ਵੱਡਾ ਨਿਘਾਰ ਆਇਆ ਹੈ, ਜੇ ਸੁਖਬੀਰ ਸਿੰਘ ਅਤੇ ਮਜੀਠੀਆ ਨੂੰ ਅਕਾਲੀ ਦਲ ਤੋਂ ਲਾਂਭੇ ਕੀਤਾ ਜਾਵੇ ਤਾਂ ਉਹ ਫਿਰ ਅਕਾਲੀ ਦਲ ਲਈ ਕੰਮ ਕਰਨ ਲਈ ਤਿਆਰ ਹਨ। ਉਨ੍ਹਾਂ ਨੇ ਬਰਗਾੜੀ ਕਾਂਡ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਸੁਖਬੀਰ ਸਿੰਘ ਬਾਦਲ ਨੂੰ ਜਿੰਮੇਵਾਰ ਠਹਿਰਾਇਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ