Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਪੰਜਾਬ

ਕੇਂਦਰੀ ਗ੍ਰਹਿ ਮੰਤਰਾਲਾ ਵੀ ਅਰੂਸਾ ਆਲਮ ਬਾਰੇ ਸੂਚਨਾ ਨਹੀਂ ਦੇ ਰਿਹਾ

November 19, 2018 08:02 AM

* ਵੀਜ਼ੇ ਦੀ ਮਿਆਦ ਵਧਣ ਦਾ ਰਾਜ਼ ਡੂੰਘਾ ਹੋਇਆ 
* ਵੀਜ਼ਾ ਵਧਾਉਣ ਲਈ ਇੱਕ ਮਹਿਲਾ ਕੇਂਦਰੀ ਮੰਤਰੀ 'ਤੇ ਉਂਗਲ ਉਠੀ

ਬਠਿੰਡਾ, 18 ਨਵੰਬਰ (ਪੋਸਟ ਬਿਊਰੋ)- ਪੰਜਾਬ ਦੇ ਰਾਜ ਦਰਬਾਰ ਵਿੱਚ ਮਹਿਮਾਨ ਦੋਸਤ ਕਹੀ ਜਾਂਦੀ ਅਰੂਸਾ ਆਲਮ ਦਾ ਕੋਈ ਭੇਤ ਦੇਣ ਤੋਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਨਾਂਹ ਕਰ ਦਿੱਤੀ ਹੈ। ਅਰੂਸਾ ਆਲਮ ਦੀ ਠਹਿਰ ਪਹਿਲਾਂ ਹੀ ਗੁੱਝਾ ਭੇਤ ਬਣੀ ਹੋਈ ਹੈ, ਅੱਗੋਂ ਕੇਂਦਰ ਸਰਕਾਰ ਵੀ ਇਸ ਬਾਰੇ ਚੁੱਪ ਵੱਟਣਾ ਹੋਰ ਸ਼ੱਕ ਵਧਾਉਂਦਾ ਹੈ।
ਵਰਨਣ ਯੋਗ ਹੈ ਕਿ ਪਿਛਲੇ ਦਿਨੀਂ ਇਹ ਰੌਲਾ ਪਿਆ ਸੀ ਕਿ ਇੱਕ ਮਹਿਲਾ ਕੇਂਦਰੀ ਮੰਤਰੀ ਨੇ ਅਰੂਸਾ ਆਲਮ ਦੇ ਵੀਜ਼ੇ ਦੀ ਮਿਆਦ ਵਧਾਉਣ ਦੇ ਲਈ ਸਿਫਾਰਸ਼ ਕੀਤੀ ਹੈ। ਵਿਰੋਧੀ ਧਿਰ ਦੇ ਨੇਤਾ ਹੁੰਦਿਆਂ ਸੁਖਪਾਲ ਸਿੰਘ ਖਹਿਰਾ ਨੇ ਕੇਂਦਰੀ ਮੰਤਰੀ ਨੂੰ ਇਸ ਬਾਰੇ ਸਫਾਈ ਦੇਣ ਲਈ ਜਨਤਕ ਤੌਰ 'ਤੇ ਕਿਹਾ ਸੀ। ਵਿਰੋਧੀ ਧਿਰ ਦੇ ਲੋਕ ਆਖ ਰਹੇ ਹਨ ਕਿ ਅਰੂਸਾ ਆਲਮ ਚੰਡੀਗੜ੍ਹ ਠਹਿਰਦੀ ਹੈ, ਪਰ ਠਹਿਰ ਦਾ ਕਿਸੇ ਨੂੰ ਪਤਾ ਨਹੀਂ।
ਇਸ ਸੰਬੰਧ ਵਿੱਚ ਮੀਡੀਆ ਵੱਲੋਂ ਕੇਂਦਰੀ ਵਿਦੇਸ਼ ਮੰਤਰਾਲੇ ਨੇ 12 ਸਤੰਬਰ ਨੂੰ ਆਨ ਲਾਈਨ ਆਰ ਟੀ ਆਈ ਅਰਜ਼ੀ ਭੇਜੀ ਕੇ ਵਿਦੇਸ਼ ਮੰਤਰਾਲੇ ਤੋਂ ਉਨ੍ਹਾਂ ਸਿਫਾਰਸ਼ੀ ਪੱਤਰਾਂ ਦੀ ਫੋਟੋ ਕਾਪੀ ਮੰਗੀ ਗਈ ਸੀ, ਜੋ ਪਾਕਿਸਤਾਨੀ ਮਹਿਲਾ ਨਾਗਰਿਕਾਂ ਦੇ ਵੀਜ਼ੇ ਦੀ ਮਿਆਦ ਦੇ ਵਾਧੇ ਲਈ ਕੇਂਦਰੀ ਵਜ਼ੀਰਾਂ ਵੱਲੋਂ ਲਿਖੇ ਗਏ ਸਨ। ਵਿਦੇਸ਼ ਮੰਤਰਾਲੇ ਨੇ 20 ਸਤੰਬਰ ਨੂੰ ਇਹ ਅਰਜ਼ੀ ਕੇਂਦਰੀ ਗ੍ਰਹਿ ਮੰਤਰਾਲੇ ਦੀ ਵਿਦੇਸ਼ ਬਰਾਂਚ (ਪਾਕਿ ਸੈਲ) ਨੂੰ ਭੇਜ ਦਿੱਤੀ ਤੇ ਫਿਰ ਕਾਫੀ ਸਮਾਂ ਮੰਤਰਾਲੇ ਨੇ ਇਸ ਬਾਰੇ ਚੁੱਪ ਵੱਟੀ ਰੱਖੀ ਅਤੇ ਤਿੰਨ ਨਵੰਬਰ ਨੂੰ ਸੂਚਨਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਕੇਂਦਰੀ ਗ੍ਰਹਿ ਮੰਤਰਾਲੇ ਅਤੇ ਇੰਟੈਲੀਜੈਂਸ ਬਿਊਰੋ ਨੇ ਤਿੰਨ ਨਵੰਬਰ ਨੂੰ ਭੇਜੇ ਪੱਤਰ ਵਿੱਚ ਆਖਿਆ ਕਿ ਬਿਊਰੋ ਆਫ ਇਮੀਗਰੇਸ਼ਨ ਅਤੇ ਇੰਟੈਲੀਜੈਂਸ ਬਿਊਰੋ ਨੂੰ ਆਰ ਟੀ ਆਈ ਐਕਟ ਵਿੱਚ ਛੋਟ ਮਿਲੀ ਹੋਈ ਹੈ। ਜੁਆਇੰਟ ਡਿਪਟੀ ਡਾਇਰੈਕਟਰ ਨੇ ਪੱਤਰ ਭੇਜ ਕੇ ਅਸਿੱਧੇ ਢੰਗ ਨਾਲ ਕੋਈ ਸੂਚਨਾ ਦੇਣ ਤੋਂ ਨਾਂਹ ਕਰ ਦਿੱਤੀ। ਇਸ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਆਰ ਟੀ ਆਈ ਹੇਠ ਪਾਕਿਸਤਾਨੀ ਮਹਿਮਾਨਾਂ ਦੀ ਪਹਿਲੀ ਜਨਵਰੀ 2016 ਤੋਂ ਅੱਜ ਤੱਕ ਦੀ ਠਹਿਰ ਬਾਰੇ ਪੁੱਛਿਆ ਗਿਆ ਤਾਂ ਹਿਮਾਚਲ ਪ੍ਰਦੇਸ਼ ਸਰਕਾਰ ਨੇ ਵੀ ਸੂਚਨਾ ਨਹੀਂ ਦਿੱਤੀ ਸੀ। ਏਦਾਂ ਹੀ ਚੰਡੀਗੜ੍ਹ ਪ੍ਰਸ਼ਾਸਨ ਦੇ ਐੱਸ ਐੱਸ ਪੀ ਨੂੰ ਪਾਕਿਸਤਾਨੀ ਔਰਤਾਂ ਦੀ ਬੀਤੇ ਦੋ ਸਾਲਾਂ ਦੀ ਠਹਿਰ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਆਰ ਟੀ ਆਈ ਦੀ ਦਰਖਾਸਤ ਡੀ ਐੱਸ ਪੀ (ਸੀ ਆਈ ਡੀ), ਡੀ ਐਸ ਪੀ ਸਕਿਓਰਿਟੀ ਵਿੰਗ ਅਤੇ ਡੀ ਐੱਸ ਪੀ ਹੈੱਡਕੁਆਰਟਰ ਕੋਲ ਭੇਜ ਦਿੱਤੀ। ਡੀ ਐੱਸ ਪੀ (ਸੀ ਆਈ ਡੀ) ਚੰਡੀਗੜ੍ਹ ਨੇ ਵੀ 21 ਫਰਵਰੀ ਨੂੰ ਪਾਕਿਸਤਾਨੀ ਔਰਤਾਂ ਦੀ ਸੂਚਨਾ ਦੇਣ ਤੋਂ ਨਾਂਹ ਕਰ ਦਿੱਤੀ ਸੀ। ਵਰਨਣ ਯੋਗ ਹੈ ਕਿ ਅਰੂਸਾ ਆਲਮ ਨੇ 26 ਦਸੰਬਰ 2007 ਨੂੰ ਚੰਡੀਗੜ੍ਹ ਵਿੱਚ ਮੀਡੀਆ ਕੋਲ ਆਪਣਾ ਪੱਖ ਰੱਖਿਆ ਸੀ। ਵਿਰੋਧੀ ਆਗੂ ਹਮੇਸ਼ਾ ਹੀ ਅਰੂਸਾ ਆਲਮ ਦੇ ਬਹਾਨੇ ਹਾਕਮ ਧਿਰ ਨੂੰ ਨਿਸ਼ਾਨੇ 'ਤੇ ਰੱਖਦੇ ਹਨ। ਪੰਜਾਬ ਦੇ ਆਮ ਲੋਕ ਜਾਨਣਾ ਚਾਹੁੰਦੇ ਹਨ ਕਿ ਅਰੂਸਾ ਆਲਮ ਕਿੱਥੇ ਠਹਿਰਦੀ ਹੈ। ਵਿਰੋਧੀਆਂ ਵੱਲੋਂ ਲਾਏ ਜਾਂਦੇ ਦੋਸ਼ਾਂ ਵਿੱਚ ਕਿੰਨਾ ਕੁ ਸੱਚ ਹੈ। ਇਸ ਗੱਲੋਂ ਹੈਰਾਨ ਵੀ ਹਨ ਕਿ ਇਸ ਦਾ ਭੇਤ ਕਿਉਂ ਰੱਖਿਆ ਜਾ ਰਿਹਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ