Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਦਿੱਲੀ ਏਅਰਪੋਰਟ ਜਾਂਦੀਆਂ ਬਾਦਲ ਪਰਵਾਰ ਸਮੇਤ ਕਈ ਟੂਰਿਸਟ ਬੱਸ ਕੰਪਨੀਆਂ ਨੂੰ ਨੋਟਿਸ ਜਾਰੀ

November 19, 2018 08:04 AM

ਬਠਿੰਡਾ, 18 ਨਵੰਬਰ (ਪੋਸਟ ਬਿਊਰੋ)- ਨਵੀਂ ਦਿੱਲੀ ਵਿੱਚ ਪੰਜਾਬ ਰੋਡਵੇਜ਼ ਅਤੇ ਪੀ ਆਰ ਟੀ ਸੀ ਦੀਆਂ ਬਸਾਂ ਦੇ ਚਲਾਨ ਕੱਟੇ ਜਾਣ ਪਿੱਛੋਂ ਪੰਜਾਬ ਸਰਕਾਰ ਨੇ ਬਾਦਲ ਪਰਵਾਰ ਦੀਆਂ ਬਸਾਂ ਸਮੇਤ ਸੂਬੇ ਦੀ ਟੂਰਿਸਟ ਬਸ ਕੰਪਨੀਆਂ ਦੀ ਦਿੱਲੀ ਏਅਰਪੋਰਟ ਉੱਤੇ ਜਾ ਰਹੀਆਂ ਸਾਰੀਆਂ ਬਸਾਂ 'ਤੇ ਸਖਤੀ ਸ਼ੁਰੂ ਕਰ ਦਿੱਤੀ ਹੈ। ਇਸ ਬਾਰੇ ਦਿੱਲੀ ਸਰਕਾਰ ਨੇ ਬਾਦਲ ਪਰਵਾਰ ਸਮੇਤ ਸਾਰੀਆਂ ਕੰਪਨੀਆਂ ਦੀਆਂ ਟੂਰਿਸਟ ਬਸਾਂ ਨੂੰ ਨੋਟਿਸ ਜਾਰੀ ਕੀਤੇ ਹਨ। ਇਨ੍ਹਾਂ ਨੋਟਿਸਾਂ ਵਿੱਚ ਸੱਤ ਦਿਨ ਵਿੱਚ ਸੰਬੰਧਤ ਰਿਕਾਰਡ ਪੇਸ਼ ਕਰਨ ਦਾ ਹੁਕਮ ਦਿੱਤਾ ਹੈ।
ਵਰਨਣ ਯੋਗ ਹੈ ਕਿ ਟੂਰਿਸਟ ਬਸਾਂ ਇੱਕ ਜਗ੍ਹਾ ਤੋਂ ਸਵਾਰੀਆਂ ਚੁੱਕ ਕੇ ਸਿੱਧਾ ਇੱਕੋ ਸਥਾਨ 'ਤੇ ਲਾਹ ਸਕਦੀਆਂ ਹਨ, ਪਰ ਮੰਨਿਆ ਜਾ ਰਿਹਾ ਹੈ ਕਿ ਜ਼ਿਆਦਾਤਰ ਕੰਪਨੀਆਂ ਦੀਆਂ ਟੂਰਿਸਟ ਬਸਾਂ ਜਿਨ੍ਹਾਂ-ਜਿਨ੍ਹਾਂ ਸ਼ਹਿਰਾਂ ਤੋਂ ਲੰਘਦੀਆਂ ਹਨ, ਉਨ੍ਹਾਂ ਸਭ ਥਾਵਾਂ ਤੋਂ ਸਵਾਰੀਆਂ ਲੈਂਦੀਆਂ ਹਨ। ਟਰਾਂਸਪੋਰਟ ਵਿਭਾਗ ਦੇ ਨਿਯਮਾਂ ਅਨੁਸਾਰ ਟੂਰਿਸਟ ਬਸ ਮਾਲਕਾਂ ਨੂੰ ਹਰ ਹਫਤੇ ਵਿਭਾਗ ਨੂੰ ਸਵਾਰੀਆਂ ਦੀ ਸੂਚੀ ਭੇਜਣੀ ਹੁੰਦੀ ਹੈ, ਜਿਸ ਵਿੱਚ ਸਵਾਰੀ ਦੇ ਨਾਂਅ ਸਮੇਤ ਕਿੱਥੋਂ ਕਿੱਥੇ ਤੱਕ ਸਫਰ ਕੀਤਾ, ਇਸ ਦੀ ਜਾਣਕਾਰੀ ਦੇਣੀ ਹੁੰਦੀ ਹੈ। ਇਸ ਦੇ ਇਲਾਵਾ ਹਰ ਤਿੰਨ ਮਹੀਨੇ ਬਾਅਦ ਬਸ ਦੀ ਲਾਗਬੁਕ ਵੀ ਜਮ੍ਹਾ ਕਰਾਉਣੀ ਹੁੰਦੀ ਹੈ, ਪਰ ਜ਼ਿਆਦਾਤਰ ਟੂਰਿਸਟ ਬਸ ਮਾਲਕਾਂ ਵੱਲੋਂ ਵਿਭਾਗ ਕੋਲ ਰਿਕਾਰਡ ਜਮ੍ਹਾ ਨਹੀਂ ਕਰਾਇਆ ਜਾਂਦਾ। ਇਸ ਕਾਰਨ ਟਰਾਂਸਪੋਰਟ ਕਮਿਸ਼ਨਰ ਪੰਜਾਬ ਨੇ ਦਿੱਲੀ ਵਿੱਚ ਸਰਕਾਰੀ ਬਸਾਂ ਦਾ ਚਲਾਨ ਹੋਣ ਦੇ ਬਾਅਦ ਇਹ ਸਖਤ ਰੁਖ਼ ਧਾਰਨ ਕੀਤਾ ਹੈ। ਸਮਝਿਆ ਜਾਂਦਾ ਹੈ ਕਿ ਨਿੱਜੀ ਬਸ ਕੰਪਨੀਆਂ ਦੇ ਮਾਲਕਾਂ ਦੇ ਇਸ਼ਾਰੇ ਉੱਤੇ ਹੀ ਸਰਕਾਰੀ ਬਸਾਂ ਦੇ ਚਲਾਨ ਕੀਤੇ ਗਏ ਹਨ ਤਾਂ ਕਿ ਉਹ ਇਸ ਦਾ ਆਰਥਿਕ ਲਾਹਾ ਲੈ ਸਕਣ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ