Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਬਾਦਲ ਦੀ ਸਰਕਾਰ ਦੌਰਾਨ ਮੈਨੂੰ ਵੀ ਸਰਕਟ ਹਾਊਸ ਵਿੱਚ ਸੱਦ ਕੇ ਪੁੱਛਗਿੱਛ ਕੀਤੀ ਗਈ ਸੀ : ਕੈਪਟਨ

November 19, 2018 08:05 AM

ਚੰਡੀਗੜ੍ਹ, 18 ਨਵੰਬਰ (ਪੋਸਟ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮਜ਼ਾਕ ਉਡਾਉਂਦੇ ਹੋਏ ਕਿਹਾ ਕਿ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਿੱਚ ਉਨ੍ਹਾਂ ਦੇ ਵਿਰੁੱਧ ਹੋ ਰਹੀ ਵਿਸ਼ੇਸ਼ ਜਾਂਚ ਟੀਮ ਦੀ ਪੁੱਛਗਿੱਛ ਨੂੰ ਸਿਆਸੀ ਪੱਖੋਂ ਪ੍ਰੇਰਿਤ ਦੱਸ ਕੇ ਉਹ ਲੋਕਾਂ ਦਾ ਧਿਆਨ ਲਾਂਭੇ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਵਰਨਣ ਯੋਗ ਹੈ ਕਿ ਪ੍ਰਕਾਸ਼ ਸਿੰਘ ਬਾਦਲ ਨੇ ਕੱਲ੍ਹ ਕਿਹਾ ਸੀ ਕਿ ਕਦੇ ਕਿਸੇ ਸਾਬਕਾ ਮੁੱਖ ਮੰਤਰੀ ਨੂੰ ਇਸ ਤਰ੍ਹਾਂ ਸੰਮਨ ਕਰ ਕੇ ਪੁੱਛਗਿੱਛ ਨਹੀਂ ਕੀਤੀ ਗਈ। ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਦੇ ਤਰਸ ਦਾ ਪਾਤਰ ਬਣਨ ਅਤੇ ਨੌਟੰਕੀ ਕਰਨ ਦੇ ਦੋਸ਼ ਬਾਦਲ 'ਤੇ ਲਾਉਂਦਿਆਂ ਕਿਹਾ ਕਿ ਜਾਪਦਾ ਹੈ ਕਿ ਬਾਦਲ 'ਤੇ ਉਮਰ ਦਾ ਅਸਰ ਹੋ ਗਿਆ ਤੇ ਭੁੱਲਣ ਦੀ ਬਿਮਾਰੀ ਤੋਂ ਪੀੜਤ ਹਨ।
ਇਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕਾਨੂੰਨ ਦਾ ਸਤਿਕਾਰ ਕਰਨ ਵਾਲੇ ਨਾਗਰਿਕ ਵਜੋਂ ਪੜਤਾਲ ਦਾ ਸਾਹਮਣਾ ਕਰਨ ਦੀ ਸਲਾਹ ਦੇ ਕੇ ਕਿਹਾ, ‘ਤੁਹਾਡੀ ਸਰਕਾਰ ਦੌਰਾਨ ਪਟਿਆਲਾ ਸਰਕਟ ਹਾਊਸ ਵਿੱਚ ਪੁਲਸ ਨੇ ਮੈਨੂੰ ਵੀ ਮਨਘੜਤ ਦੋਸ਼ਾਂ ਵਿੱਚ ਸੰਮਨ ਜਾਰੀ ਕਰ ਕੇ ਪੁੱਛਗਿੱਛ ਹੋਈ ਸੀ।’ ਵਿਸ਼ੇਸ਼ ਜਾਂਚ ਟੀਮ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਭਾਵ ਹੇਠ ਕੰਮ ਕਰਨ ਬਾਰੇ ਸਾਬਕਾ ਮੁੱਖ ਮੰਤਰੀ ਬਾਦਲ ਦੇ ਬਿਆਨ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਨੇ ਵਿਧਾਨ ਸਭਾ ਦੇ ਸਰਬ ਸੰਮਤੀ ਨਾਲ ਕੀਤੇ ਫੈਸਲੇ ਦੀ ਕਰਦੇ ਹੋਏ ਜਾਂਚ ਟੀਮ ਦਾ ਬਣਾ ਕੇ ਅਸੀਂ ਆਪਣੀ ਡਿਊਟੀ ਮੁਕਾ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ, ‘ਮੈਂ ਬਾਦਲ ਤੁਹਾਡੀ ਵਰਗਾ ਨਹੀਂ, ਮੈਂ ਕਾਨੂੰਨ ਅਤੇ ਨਿਰਪੱਖ ਜਾਂਚ ਵਿੱਚ ਵਿਸ਼ਵਾਸ ਰੱਖਦਾ ਹਾਂ।’ ਉਨ੍ਹਾਂ ਕਿਹਾ ਕਿ ‘ਐਸ ਆਈ ਟੀ ਆਜ਼ਾਦ ਏਜੰਸੀ ਹੈ ਅਤੇ ਸਰਕਾਰ ਦੀ ਇਸ ਦੇ ਕੰਮ ਵਿੱਚ ਕੋਈ ਭੂਮਿਕਾ ਨਹੀਂ। ਉਨ੍ਹਾਂ ਕਿਹਾ ਕਿ ਹੁਣ ਜਾਂਚ ਅਧਿਕਾਰੀਆਂ ਉਤੇ ਨਿਰਭਰ ਹੈ ਕਿ ਉਹ ਜਿਵੇਂ ਚਾਹੁਣ, ਆਪਣੀ ਜਾਂਚ ਕਰਨ।’
ਕੱਲ੍ਹ ਇਥੇ ਜਾਰੀ ਕੀਤੇ ਗਏ ਬਿਆਨ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਐਸ ਆਈ ਟੀ ਬਹੁਤ ਕਾਬਲ ਅਧਿਕਾਰੀਆਂ ਉੱਤੇ ਆਧਾਰਤ ਹੈ ਤੇ ਉਹ ਜਿਸ ਨੂੰ ਚਾਹੁਣ, ਸੰਮਨ ਭੇਜਣ ਅਤੇ ਪੁੱਛਗਿੱਛ ਕਰਨ ਲਈ ਆਜ਼ਾਦ ਹਨ। ਉਨ੍ਹਾਂ ਕਿਹਾ, ‘ਜੇ ਜਾਂਚ ਅਧਿਕਾਰੀਆਂ ਵੱਲੋਂ ਕੋਈ ਦੋਸ਼ੀ ਪਾਇਆ ਗਿਆ ਤਾਂ ਉਹ ਇਸ ਬਾਰੇ ਰਿਪੋਰਟ ਤਿਆਰ ਕਰ ਕੇ ਅਗਲੇਰੀ ਕਾਰਵਾਈ ਲਈ ਅਦਾਲਤ ਨੂੰ ਸੌਂਪਣਗੇ। ਉਨ੍ਹਾਂ ਦੀ ਸਰਕਾਰ ਦਾ ਜਾਂਚ ਜਾਂ ਜਾਂਚ ਦੇ ਸਿੱਟੇ ਵਿੱਚ ਜੋ ਵੀ ਹੋਵੇ, ਕੋਈ ਰੋਲ ਨਹੀਂ।” ਮੁੱਖ ਮੰਤਰੀ ਨੇ ਆਖਿਆ ਕਿ ਬਾਦਲ ਵੱਲੋਂ ਦਾ ਸੁਝਾਅ ਬਹੁਤ ਹਾਸੋਹੀਣਾ ਹੈ ਕਿ ਐੱਸ ਆਈ ਟੀ ਦੀ ਰਿਪੋਰਟ ਪੰਜਾਬ ਦੇ ਐਡਵੋਕੇਟ ਜਨਰਲ ਵੱਲੋਂ ਲਿਖੀ ਜਾਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ