Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਅੰਤਰਰਾਸ਼ਟਰੀ

ਡੋਨਾਲਡ ਟਰੰਪ ਦਾ ਨਾਂਅ ਨੋਬਲ ਸ਼ਾਂਤੀ ਐਵਾਰਡ ਲਈ ਨਾਮਜ਼ਦ

September 10, 2020 07:58 AM

ਵਾਸ਼ਿੰਗਟਨ, 9 ਸਤੰਬਰ, (ਪੋਸਟ ਬਿਊਰੋ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸਾਲ 2021 ਦੇ ਨੋਬਲ ਸ਼ਾਂਤੀ ਇਨਾਮ ਲਈ ਨਾਮਜ਼ਦ ਕੀਤਾ ਗਿਆ ਹੈ। ਇਸਰਾਈਲ ਅਤੇ ਯੂ ਏ ਈ ਵਿਚਾਲੇ ਇਤਿਹਾਸਕ ਸ਼ਾਂਤੀ ਸਮਝੌਤਾ ਕਰਵਾਉਣ ਲਈ ਡੋਨਾਲਡ ਟਰੰਪ ਨੂੰ ਨਾਮਜ਼ਦ ਕੀਤਾ ਦੱਸਿਆ ਜਾ ਰਿਹਾ ਹੈ।
ਪਤਾ ਲੱਗਾ ਹੈ ਕਿ ਨਾਰਵੇ ਦੇ ਪਾਰਲੀਮੈਂਟ ਮੈਂਬਰ ਕ੍ਰਿਸ਼ਚੀਅਨ ਟਾਇਬ੍ਰਿੰਗ ਨੇ ਡੋਨਾਲਡ ਟਰੰਪ ਨੂੰ ਇਸ ਐਵਾਰਡ ਲਈ ਪੇਸ਼ ਕੀਤਾ ਹੈ। ਉਨ੍ਹਾਂ ਵੱਲੋਂ ਡੋਨਾਲਡ ਟਰੰਪ ਦੀ ਲਗਾਤਾਰ ਤਾਰੀਫ ਕੀਤੀ ਜਾਂਦੀ ਰਹੀ ਤੇ ਦਾਅਵਾ ਕੀਤਾ ਗਿਆ ਕਿ ਟਰੰਪ ਨੇ ਸੰਸਾਰ ਅਮਨ ਲਈ ਕਾਫੀ ਯਤਨ ਕੀਤੇ ਹਨ। ਫੌਕਸ ਨਿਊਜ਼ ਦੇ ਮੁਤਾਬਕ ਟਾਇਬ੍ਰਿੰਗ ਨੇ ਕਿਹਾ ਕਿ ਟਰੰਪ ਨੇ ਦੋ ਦੇਸ਼ਾਂ ਵਿਚ ਚੱਲਦੀ ਲੰਬੀ ਦੁਸ਼ਮਣੀ ਖਤਮ ਕਰਾਈ ਹੈ, ਜੋ ਕਿਸੇਵੀ ਤਰ੍ਹਾਂ ਦੇ ਸ਼ਾਂਤੀ ਇਨਾਮ ਲਈ ਕਾਫੀ ਹੈ।ਕ੍ਰਿਸ਼ਚੀਅਨ ਟਾਇਬ੍ਰਿੰਗ ਨਾਰਵੇ ਦੀ ਪਾਰਲੀਮੈਂਟ ਵਿਚ ਚਾਰ ਵਾਰੀਆਂਤੋਂ ਮੈਂਬਰ ਹਨ ਤੇ ਨਾਟੋ ਦੇਸ਼ਾਂ ਦੀ ਅਸੈਂਬਲੀ ਦਾ ਵੀ ਹਿੱਸਾ ਹਨ। ਉਨ੍ਹਾਂ ਦਾ ਇਹ ਵੀ ਦਾਅਵਾ ਹੈ ਕਿ ਟਰੰਪ ਨੇ ਭਾਰਤ-ਪਾਕਿ ਵਿਚਾਲੇ ਜੰਮੂ-ਕਸ਼ਮੀਰ ਦਾ ਵਿਵਾਦ ਸੁਲਝਾਉਣ ਦੀ ਕੋਸ਼ਿਸ਼ ਵੀ ਕੀਤੀ ਸੀ ਅੇ ਉੱਤਰੀ ਕੋਰੀਆ ਅਤੇ ਦੱਖਣੀ ਕੋਰੀਆ ਵਿਚਾਲੇ ਦੁਸ਼ਮਣੀ ਖਤਮ ਕਰਾਉਣ ਅਤੇ ਉੱਤਰੀ ਕੋਰੀਆ ਵੱਲੋਂਐਟਮੀ ਹਥਿਆਰਾਂ ਦੇ ਮਾਮਲੇ ਨੂੰ ਸੁਲਝਾਉਣ ਦਾ ਕੰਮ ਵੀ ਕੀਤਾ ਹੈ।
ਇਸੇ ਸਾਲ ਅਮਰੀਕਾ ਵਿਚ ਰਾਸ਼ਟਰਪਤੀ ਅਹੁਦੇ ਲਈ ਚੋਣਾਂ ਹੋਣੀਆਂ ਹਨ। ਇਸ ਨਾਮਜ਼ਦਗੀ ਦਾਟਰੰਪ ਨੂੰ ਚੋਣ ਲਾਭ ਮਿਲ ਸਕਦਾ ਹੈ। ਇਸ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੂੰ ਨੋਬਲ ਇਨਾਮ ਦਿੱਤਾ ਗਿਆ ਸੀ। ਟਰੰਪ ਨੂੰ ਇਸ ਐਵਾਰਡ ਲਈ ਪਹਿਲੀ ਵਾਰ ਨਾਮਜ਼ਦ ਨਹੀਂ ਕੀਤਾ ਗਿਆ, ਸਾਲ 2018 ਵਿਚ ਕਿਮ ਜੋਂਗ ਉਨ ਦੇ ਨਾਲ ਮਿਲਣ ਉੱਤੇਵੀ ਨਾਮਜ਼ਦ ਕੀਤਾ ਗਿਆ ਸੀ, ਪਰ ਓਦੋਂ ਡੋਨਾਲਡ ਟਰੰਪ ਨੂੰ ਇਹ ਸਨਮਾਨ ਨਹੀਂ ਮਿਲ ਸਕਿਆ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ ਮਾਲਦੀਵ 'ਚ ਭਾਰਤ ਵਿਰੋਧੀ ਮਿਊਜ਼ੂ ਨੇ ਜਿੱਤੀ ਸੰਸਦੀ ਚੋਣ, 93 'ਚੋਂ 71 ਸੀਟਾਂ ਮਿਲੀਆਂ ਯੂਰਪੀਅਨ ਯੂਨੀਅਨ ਨੇ ਭਾਰਤੀਆਂ ਲਈ ਬਦਲੇ ਵੀਜ਼ਾ ਨਿਯਮ, 5 ਸਾਲ ਦੀ ਵੈਧਤਾ ਵਾਲਾ ਮਲਟੀਪਲ ਐਂਟਰੀ ਸ਼ੈਂਗੇਨ ਵੀਜ਼ਾ ਮਿਲੇਗਾ ਇਜ਼ਰਾਇਲੀ ਹਮਲੇ 'ਚ ਮੌਤ ਤੋਂ ਬਾਅਦ ਔਰਤ ਦੀ ਹੋਈ ਡਿਲੀਵਰੀ, ਡਾਕਟਰਾਂ ਨੇ ਕੁੱਖ 'ਚੋਂ ਕੱਢੀ ਜਿ਼ੰਦਾ ਬੱਚੀ ਐਵਰੈਸਟ ਅਤੇ ਐੱਮਡੀਐੱਚ ਦੇ 4 ਮਸਾਲਿਆਂ 'ਤੇ ਹਾਂਗਕਾਂਗ 'ਚ ਪਾਬੰਦੀ, ਮਸਾਲਿਆਂ 'ਚ ਕੀਟਨਾਸ਼ਕ ਦੀ ਮਾਤਰਾ ਜਿ਼ਆਦਾ ਚੀਨ 'ਚ ਭਾਰੀ ਮੀਂਹ ਦੀ ਚੇਤਾਵਨੀ, 12 ਕਰੋੜ ਲੋਕ ਹੋ ਸਕਦੇ ਹਨ ਪ੍ਰਭਾਵਿਤ, ਮੱਦਦ ਲਈ ਫੌਜ ਭੇਜੀ ਇਜ਼ਰਾਈਲ ਨੇ ਕਿਹਾ: ਫਲਸਤੀਨ ਨੂੰ ਸੰਯੁਕਤ ਰਾਸ਼ਟਰ 'ਚ ਲਿਆਉਣ ਦਾ ਮਤਲਬ ਅੱਤਵਾਦ ਨੂੰ ਪੁਰਸਕਾਰ ਦੇਣਾ