Welcome to Canadian Punjabi Post
Follow us on

03

July 2025
 
ਕੈਨੇਡਾ

ਸਾਬਕਾ ਵਿੱਤ ਮੰਤਰੀ ਬਿੱਲ ਮੌਰਨਿਊ ਨੇ ਤੋੜਿਆ ਇਲੈਕਸ਼ਨ ਲਾਅ

September 11, 2020 06:22 AM

ਓਟਵਾ, 10 ਸਤੰਬਰ (ਪੋਸਟ ਬਿਊਰੋ) : ਕੈਨੇਡਾ ਦੇ ਇਲੈਕਸ਼ਨ ਵਾਚਡੌਗ ਦਾ ਕਹਿਣਾ ਹੈ ਕਿ ਸਾਬਕਾ ਵਿੱਤ ਮੰਤਰੀ ਬਿੱਲ ਮੌਰਨਿਊ ਨੇ ਉਸ ਸਮੇਂ ਕਾਨੂੰਨ ਦੀ ਉਲੰਘਣਾ ਕੀਤੀ ਜਦੋਂ ਉਨ੍ਹਾਂ ਆਪਣੇ ਅਹੁਦੇ ਉੱਤੇ ਰਹਿੰਦਿਆਂ ਕਈ ਈਵੈਂਟਸ ਉੱਤੇ ਲਿਬਰਲ ਉਮੀਦਵਾਰ ਨੂੰ ਪ੍ਰਮੋਟ ਕੀਤਾ|
ਦ ਕਮਿਸ਼ਨਰ ਆਫ ਕੈਨੇਡਾ ਇਲੈਕਸ਼ਨਜ਼ ਦਾ ਕਹਿਣਾ ਹੈ ਕਿ ਪਿਛਲੀਆਂ ਫੈਡਰਲ ਚੋਣਾਂ ਤੋਂ ਪਹਿਲਾਂ ਮੌਰਨਿਊ ਨੇ ਵੱਖ ਵੱਖ ਈਵੈਂਟਸ ਵਿੱਚ ਹਿੱਸਾ ਲੈਣ ਵਾਲੇ ਦੋ ਉਮੀਦਵਾਰਾਂ ਦਾ ਪ੍ਰਚਾਰ ਕੀਤਾ| ਇੱਕ ਉਮੀਦਵਾਰ ਅਨੀਤਾ ਆਨੰਦ ਤਾਂ ਆਪ ਹੀ ਕੈਬਨਿਟ ਮੰਤਰੀ ਬਣ ਚੁੱਕੀ ਹੈ ਤੇ ਦੂਜੀ ਮਿਸੇæਲ ਫਿਸ਼ਰ ਕੰਜ਼ਰਵੇਟਿਵ ਉਮੀਦਵਾਰ ਕੋਲੋਂ ਹਾਰ ਗਈ| ਸਿਆਸੀ ਲਾਹਾ ਲੈਣ ਲਈ ਮੰਤਰੀਆਂ ਨੂੰ ਟੈਕਸਦਾਤਾਵਾਂ ਦੇ ਫੰਡ ਦੀ ਵਰਤੋਂ ਕਰਨ ਦੀ ਇਜਾਜ਼ਤ ਨਹੀਂ ਹੈ| ਪਰ ਇਲੈਕਸ਼ਨ ਲਾਅ ਤਹਿਤ ਇਹ ਪ੍ਰਬੰਧ ਵੀ ਹਨ ਜੋ ਵਿਅਕਤੀ ਵਿਸ਼ੇਸ਼ ਨੂੰ ਕੈਂਪੇਨਜ਼ ਲਈ ਡੋਨੇਟ ਕਰਨ ਤੋਂ ਵਰਜਦੇ ਹਨ|
ਕਮਿਸ਼ਨਰ ਨੇ ਆਖਿਆ ਕਿ ਇਸ ਪ੍ਰਬੰਧ ਦੀ ਹੀ ਮੌਰਨਿਊ ਵੱਲੋਂ ਉਸ ਸਮੇਂ ਉਲੰਘਣਾ ਕੀਤੀ ਗਈ ਹੈ ਜਦੋਂ ਉਨ੍ਹਾਂ ਦੋ ਉਮੀਦਵਾਰਾਂ ਨੂੰ ਪ੍ਰਮੋਟ ਕੀਤਾ| ਅਜਿਹਾ ਇਸ ਲਈ ਕਿਉਂਕਿ ਸਰਕਾਰੀ ਵਸੀਲਿਆਂ ਦੀ ਵਰਤੋਂ ਲਿਬਰਲ ਪਾਰਟੀ ਨੂੰ ਫਾਇਦਾ ਪਹੁੰਚਾਉਣ ਲਈ ਕੀਤੀ ਗਈ| ਕਮਿਸ਼ਨਰ ਨੇ ਆਖਿਆ ਕਿ ਇਸ ਗੱਲ ਦਾ ਕੋਈ ਸੰਕੇਤ ਨਹੀਂ ਮਿਲਦਾ ਕਿ ਮੌਰਨਿਊ ਨੇ ਜਾਣਬੁੱਝ ਕੇ ਸਿਆਸੀ ਲਾਹਾ ਲੈਣ ਲਈ ਜਨਤਕ ਸਰੋਤਾਂ ਦੀ ਵਰਤੋਂ ਕੀਤੀ ਜਾਂ ਫਿਰ ਉਨ੍ਹਾਂ ਸਬੰਧਤ ਈਵੈਂਟਸ ਲਈ ਕੋਈ ਪਲੈਨਿੰਗ ਹੀ ਕੀਤੀ|
ਮੌਰਨਿਊ ਦੀ ਰਾਈਡਿੰਗ ਐਸੋਸਿਏਸ਼ਨ ਵੱਲੋਂ ਦੋਵਾਂ ਈਵੈਂਟਸ ਦਾ ਖਰਚਾ ਮੋੜ ਦਿੱਤਾ ਗਿਆ ਹੈ ਤੇ ਮੌਰਨਿਊ ਨੂੰ ਵੀ 300 ਡਾਲਰ ਜੁਰਮਾਨਾ ਕੀਤਾ ਜਾ ਚੁੱਕਿਆ ਹੈ|  

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ