Welcome to Canadian Punjabi Post
Follow us on

06

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਕੈਨੇਡਾ

ਓਨਟਾਰੀਓ ਸਿੱਖਜ਼ ਕਾਉਂਸਲ ਦੇ ਗੋਬਿੰਦਰ ਰੰਧਾਵਾ ਦੇ ਪਿਤਾ ਸਮੇਤ ਸਾਬਕਾ ਫੌਜੀਆਂ ਦਾ ਭਾਰਤ ਸਰਕਾਰ ਵੱਲੋਂ ਸਨਮਾਨ

September 11, 2020 07:30 AM

ਟੋਰਾਂਟੋ, 10 ਸਤੰਬਰ (ਪੋਸਟ ਬਿਊਰੋ): ਕਾਉਂਸਲੇਟ ਜਨਰਲ ਆਫ ਇੰਡੀਆ ਵੱਲੋਂ 90 ਸਾਲ ਤੋਂ ਵੱਧ ਉਮਰ ਦੇ ਐਕਸ ਸਰਵਿਸਮੈੱਨ (ਜਿਹੜੇ ਕਾਉਂਸਲੇਟ ਜਨਰਲ ਆਫ ਇੰਡੀਆ, ਟੋਰਾਂਟੋ ਦੀ ਜਿਊਰਿਸਡਿਕਸ਼ਨ ਵਿੱਚ ਰਹਿੰਦੇ ਹਨ) ਦਾ ਸਨਮਾਨ ਕਰਨ ਲਈ ਨਵੀਂ ਪਹਿਲਕਦਮੀ “ਵਰਿਸ਼ਠ ਯੋਧਾ” ਸੁ਼ਰੂ ਕੀਤੀ ਗਈ ਹੈ। ਇਹ ਐਕਸ ਸਰਵਿਸਮੈੱਨ ਭਾਰਤੀ ਫੌਜ, ਨੇਵੀ ਤੇ ਏਅਰ ਫੋਰਸ ਵਿੱਚ ਸੇਵਾ ਨਿਭਾਅ ਚੁੱਕੇ ਹਨ ਤੇ ਫਿਰ ਕੈਨੇਡਾ ਮਾਈਗ੍ਰੇਟ ਕਰ ਚੁੱਕੇ ਹਨ।

ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਸੋਸ਼ਲ ਡਿਸਟੈਂਸਿੰਗ ਸਬੰਧੀ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਕਰਦਿਆਂ ਤੇ ਇਨ੍ਹਾਂ ਵੈਟਰਨਜ਼ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਕਾਉਂਸਲ ਜਨਰਲ ਤੇ ਕਾਉਂਸਲੇਟ ਦੇ ਅਧਿਕਾਰੀਆਂ ਵੱਲੋਂ ਇਨ੍ਹਾਂ ਵੈਟਰਨਜ਼ ਨੂੰ ਉਨ੍ਹਾਂ ਦੇ ਘਰਾਂ ਵਿੱਚ ਜਾ ਕੇ ਸਨਮਾਨਿਤ ਕੀਤਾ ਗਿਆ। ਕਾਉਂਸਲ ਜਨਰਲ ਅਪੂਰਵਾ ਸ੍ਰੀਵਾਸਤਵ ਵੱਲੋਂ ਦੇਸ਼ ਲਈ ਨਿਭਾਈ ਗਈ ਸੇਵਾ ਬਦਲੇ ਇਨ੍ਹਾਂ ਸਾਬਕਾ ਸੈਨਿਕਾਂ ਨੂੰ ਮੋਮੈਂਟੋ ਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਦੌਰਾਨ ਸੱਤ ਵੈਟਰਨਜ਼ ਦੀ ਚੋਣ ਕੀਤੀ ਗਈ ਜਿਨ੍ਹਾਂ ਵਿੱਚ ਕੈਪਟਨ ਬਖਸ਼ੀਸ਼ ਸਿੰਘ ਰੰਧਾਵਾ ਤੋਂ ਇਲਾਵਾ ਕਮਾਂਡਰ ਜੋਗਿੰਦਰ ਗੇਈ, ਮੇਜਰ ਦਰਸ਼ਨ ਸਿੰਘ ਸੰਘੇੜਾ, ਕੈਪਟਨ ਮੋਹਿੰਦਰ ਸਿੰਘ, ਸੂਬੇਦਾਰ ਮੇਜਰ ਪ੍ਰੀਤਮ ਸਿੰਘ ਧਾਲੀਵਾਲ, ਸੂਬੇਦਾਰ ਗੱਜਣ ਸਿੰਘ ਮਾਵੀ ਅਤੇ ਨਾਇਬ ਸੂਬੇਦਾਰ ਗੁਰਦਿਆਲ ਸਿੰਘ ਗਰੇਵਾਲ ਨੂੰ ਸਨਮਾਨਿਤ ਕੀਤਾ ਗਿਆ।

ਇੱਥੇ ਦੱਸਣਾ ਬਣਦਾ ਹੈ ਕਿ ਬਖਸ਼ੀਸ਼ ਸਿੰਘ ਰੰਧਾਵਾ, ਗੋਬਿੰਦਰ ਸਿੰਘ ਰੰਧਾਵਾਂ ਦੇ ਪਿਤਾ ਹਨ, ਜੋ ਓਨਟਾਰੀਓ ਸਿੱਖਜ਼ ਕਾਉਂਸਲ ਦੇ ਪ੍ਰਧਾਨ ਤੇ ਮੌਜੂਦਾ ਇੱਕ ਤਰ੍ਹਾਂ ਦੇ ਸਪੋਕਸਪਰਸਨ ਵੀ ਹਨ, ਉਹ ਡਾਊਨਟਾਊਨ ਨਗਰ ਕੀਰਤਨ ਦੀ ਸਟੇਜ ਤੋਂ ਪ੍ਰੇੱਸ ਰਲੀਜ਼ ਜਾਰੀ ਕਰਦਿਆਂ ਸਿੱਖਾਂ ਲਈ ਵੱਖਰੇ ਰਾਜ ਦੀ ਮੰਗ ਦਾ ਮੁੱਦਾ ਉਠਾ ਚੁੱਕੇ ਹਨ ਤੇ ਸਕਾਰਬਰੋ ਗੁਰਦੁਆਰਾ ਸਾਹਿਬਾਨ ਵਿਖੇ ਭਾਰਤੀ ਕਾਉਂਸਲ ਜਨਰਲ ਨੂੰ ਸਟੇਜ ਦੇਣ ਦਾ ਵਿਰੋਧ ਵੀ ਕਰਦੇ ਰਹੇ ਹਨ ਅਤੇ ਕਿਸੇ ਸਮੇਂ ਡਬਲਿਊਐਸਓ ਨਾਲ ਰਲ ਕੇ ਖਾਲਿਸਤਾਨ ਦੀ ਮੰਗ ਕਰਨ ਵਾਲੇ ਮੋਢੀਆਂ ਵਿੱਚੋਂ ਹਨ।

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀ ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ ਬੀਸੀ ਫੈਰੀਜ਼ ਵੈਸਲ ਡੌਕ ਗੱਡੀ ਚਲਾਉਣ ਦੀ ਕੋਸਿ਼ਸ਼ ਕਰਨ ਵਾਲਾ ਕਾਬੂ ਓਟਵਾ ਨਦੀ `ਚ ਡੁੱਬ ਕੇ ਵਿਅਕਤੀ ਦੀ ਮੌਤ, ਉਸਦੇ ਬੇਟੇ ਨੂੰ ਲੋਕਾਂ ਨੇ ਬਚਾਇਆ "ਸਕਾਈਡੋਮ ਮੇਲਾ ਅਤੇ ਲੱਕੀ ਡਰਾਅ", ਇਹ ਪ੍ਰੋਗਰਾਮ 13 ਜੁਲਾਈ ਨੂੰ 30 ਸਟੈਫੋਰਡ ਡਰਾਈਵ ਵਿਖੇ ਹੋਵੇਗਾ। ਬੰਦ ਹੋ ਸਕਦੈ ਗੈਟੀਨੇਊ ਨਦੀ `ਤੇ ਬਣਿਆ ਚੇਲਸੀ ਲਾਂਚ ਹਾਈਵੇਅ 401 `ਤੇ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕੈਨੇਡਾ ਦਿਵਸ ਮੌਕੇ ਰਾਸ਼ਟਰੀ ਏਕਤਾ ਅਤੇ ਵਿਕਾਸ ਦਾ ਦਿੱਤਾ ਸੱਦਾ ਕੈਨੇਡਾ ਮੁਕਤ ਵਪਾਰ ਸਮਝੌਤੇ ਵਿੱਚ ਹਟਾ ਦਿੱਤੀਆਂ ਗਈਆਂ ਨੇ 53 ਫੈਡਰਲ ਛੋਟਾਂ : ਫ੍ਰੀਲੈਂਡ ਕੈਨੇਡਾ ਦੀ ਤਰਲ ਕੁਦਰਤੀ ਗੈਸ ਏਸ਼ੀਆ `ਚ ਲਿਜਾਣ ਵਾਲਾ ਪਹਿਲਾ ਟੈਂਕਰ ਰਵਾਨਾ