Welcome to Canadian Punjabi Post
Follow us on

17

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਅਮਰੀਕਨ ਤੇ ਬ੍ਰਿਟਿਸ਼ ਇੰਗਲਿਸ਼ ਦਾ ਵਿਵਾਦ ਹਾਈ ਕੋਰਟ ਪੁੱਜਾ

November 21, 2018 08:04 AM

ਚੰਡੀਗੜ੍ਹ, 20 ਨਵੰਬਰ (ਪੋਸਟ ਬਿਊਰੋ)- ਭਾਰਤ ਵਿੱਚ ਚੱਲਦੇ ਅਮਰੀਕਨ ਅਤੇ ਬ੍ਰਿਟਿਸ਼ ਇੰਗਲਿਸ਼ ਦੇ ਵਿਵਾਦ ਉੱਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਫੈਸਲਾ ਕਰੇਗੀ। ਬ੍ਰਿਟਿਸ਼ ਅਤੇ ਅਮਰੀਕਨ ਇੰਗਲਿਸ਼ ਵਿੱਚ ਸਪੈਲਿੰਗਸ ਦੇ ਫਰਕ ਕਾਰਨ ਹੇਠਲੀ ਜੁਡੀਸ਼ਰੀ ਵਿੱਚ ਸਟੈਨੋਗਰਾਫਰ ਦੇ ਅਹੁਦੇ 'ਤੇ ਨਿਯੁਕਤੀ ਤੋਂ ਵਾਂਝੀ ਰਹਿ ਗਈ ਬਠਿੰਡਾ ਦੀ ਰਜਨੀ ਦੀ ਪਟੀਸ਼ਨ ਨਾਲ ਇੰਗਲਿਸ਼ ਲਿਖਣ ਦੇ ਇਨ੍ਹਾਂ ਤਰੀਕਿਆਂ ਦਾ ਵਿਵਾਦ ਹਾਈ ਕੋਰਟ ਪਹੁੰਚ ਗਿਆ ਹੈ।
ਪੰਜਾਬ ਵਿੱਚ ਹੇਠਲੀ ਜੁਡੀਸ਼ਰੀ ਵਿੱਚ ਸਟੈਨੋਗਰਾਫਰ ਦੀ ਪੋਸਟ ਲਈ ਅਪਲਾਈ ਕਰਨ ਵਾਲੀ ਰਜਨੀ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਉਨ੍ਹਾਂ ਦੇ ਸਟੈਨੋਗਰਾਫਰ ਟੈਸਟ ਵਿੱਚ ‘ਐਨਰੋਲਮੈਂਟ’ ਸ਼ਬਦ ਦੇ ਸਪੈਲਿੰਗ ਨੂੰ ਗਲਤ ਕਰਾਰ ਦਿੱਤੇ ਜਾਣ ਉੱਤੇ ਉਸ ਦੇ ਦੋ ਨੰਬਰ ਕੱਟ ਲਏ ਗਏ। ਇਸ ਕਾਰਨ ਉਹ ਸਟੈਨੋਗਰਾਫਰ ਗ੍ਰੇਡ ਤਿੰਨ ਵਿੱਚ ਨਿਯੁਕਤ ਨਹੀਂ ਹੋ ਸਕੀ। ਪਟੀਸ਼ਨ ਕਰਤਾ ਨੇ ਕਿਹਾ ਹੈ ਕਿ ਬ੍ਰਿਟਿਸ਼ ਇੰਗਲਿਸ਼ ਵਿੱਚ ਐਨਰੋਲਮੈਂਟ ਸ਼ਬਦ ਵਿੱਚ ਇੱਕ ‘ਐੱਲ’ ਵਰਤਿਆ ਜਾਂਦਾ ਹੈ, ਜਦ ਕਿ ਅਮਰੀਕਨ ਇੰਗਲਿਸ਼ ਵਿੱਚ ਦੋ ‘ਐੱਲ’ ਵਰਤੇ ਜਾਂਦੇ ਹਨ। ਉਸ ਨੇ ਕਿਹਾ ਕਿ ਇਹ ਦੋਵੇਂ ਸਪੈਲਿੰਗ ਠੀਕ ਹਨ ਅਤੇ ਇਨ੍ਹਾਂ ਦਾ ਅਰਥ ਇੱਕੋ ਹੈ। ਉਸ ਦੇ ਵਕੀਲ ਡਾਕਟਰ ਰਾਓ ਪੀ ਐੱਸ ਗਿਰਵਰ ਨੇ ਕਿਹਾ ਕਿ ਪਟੀਸ਼ਨਰ ਨੇ ਦਿਵਿਆਂਗ ਸ਼੍ਰੇਣੀ ਵਿੱਚ ਅਪਲਾਈ ਕੀਤਾ ਸੀ ਅਤੇ ਉਸ ਨੂੰ 34 ਨੰਬਰ ਦਿੱਤੇ ਗਏ, ਜਦ ਕਿ ਉਸ ਦੀ ਸ਼੍ਰੇਣੀ ਵਿੱਚ 36 ਨੰਬਰ ਲੈਣ ਵਾਲੇ ਬਿਨੈਕਾਰਾਂ ਨੂੰ ਨਿਯੁਕਤੀ ਮਿਲ ਗਈ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਲਿਖੇ ਸਹੀ ਸਪੈਲਿੰਗ ਨੂੰ ਗਲਤ ਮੰਨੇ ਜਾਣ ਨਾਲ ਉਸ ਦੇ ਦੋ ਨੰਬਰ ਕੱਟੇ ਗਏ। ਹਾਈ ਕੋਰਟ ਵਿੱਚ ਇਸ ਬਾਰੇ 26 ਨਵੰਬਰ ਨੂੰ ਸੁਣਵਾਈ ਹੋਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ ਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕ